ਸਿੰਘ ਮਜੀਠੀਆ ,ਸ਼ਹੀਦ ਕਿਸਾਨ ਤਰਸੇਮ ਸਿੰਘ ਖਾਲਸਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Bikram-Singh-Majithia-reached-at-Bhoma-village-of-Majitha

ਕਿਸਾਨ ਤਰਸੇਮ ਸਿੰਘ ਖਾਲਸਾ 18 ਫ਼ਰਵਰੀ ਨੂੰ ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਸਨ। ਕਿਸਾਨ ਤਰਸੇਮ ਸਿੰਘ ਖਾਲਸਾ 2 ਮਹੀਨੇ ਤੋਂ ਦਿੱਲੀ ਧਰਨੇ ‘ਚ ਜਾ ਰਹੇ ਸਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹੀਦ ਕਿਸਾਨ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦਾ ਚੈੱਕ ਦਿੱਤਾ ਗਿਆ ਹੈ।ਬਿਕਰਮ ਸਿੰਘ ਮਜੀਠੀਆ ਨੇ ਕਿਸਾਨੀ ਸੰਘਰਸ਼ ‘ਚ ਪਾਏ ਯੋਗਦਾਨ ਲਈ ਸ਼ਹੀਦ ਕਿਸਾਨ ਦੀ ਸ਼ਲਾਘਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਿਡ ਵੀ ਮੌਜੂਦ ਸਨ।

ਇਸ ਮੌਕੇਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼ਹੀਦ ਤਰਸੇਮ ਸਿੰਘ ਦੇ ਪਰਿਵਾਰ ਦੇ ਹੌਂਸਲੇ ਬੁਲੰਦ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇੱਕੋ -ਇੱਕ ਮਕਸਦ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ। ਕੇਂਦਰ ਸਰਕਾਰ ਸ਼ਹੀਦਾਂ ਦਾਅਪਮਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀਗੱਲ ਨਹੀਂ ਸੁਣ ਰਹੀ। ਮਜੀਠੀਆ ਨੇ ਕਿਹਾ ਕਿ ਦੇਸ਼ ‘ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ।

ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਕਿਸਾਨੀ ਸੰਘਰਸ਼ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿਸਾਨੀ ਅੰਦੋਲਨ ‘ਚ ਜੁੜੇ ਲੋਕ ਭੀੜ ਨਹੀਂ ਬਲਕਿ ਕਿਸਾਨਾਂ ਦੇ ਜਜ਼ਬਾਤ ਹਨ।ਭਾਜਪਾ ਸਰਕਾਰ ਲੋਕਾਂ ਦਾ ਦਰਦ ਨਹੀਂ ਸਮਝ ਰਹੀ। ਭਾਜਪਾ ਸਰਕਾਰ ਕਿਸਾਨ ਅਤੇ ਜਵਾਨ ਵਿਰੋਧੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨੀ ਸੰਘਰਸ਼ ਨੂੰ ਹਰ ਸੰਭਵ ਸਹਿਯੋਗ ਜਾਰੀ ਰਹੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ