BJP Viral News: BJP ਦੇ ਬਟਾਲਾ ਤੋਂ ਪਾਰਟੀ ਪ੍ਰਧਾਨ ਰਾਕੇਸ਼ ਭਾਟੀਆ ਨੇ ਮਹਿਲਾ ਵਰਕਰ ਨਾਲ ਕੀਤਾ ਗ਼ਲਤ ਕੰਮ

bjp-leader-wrong-doing-with-mehla-worker-in-batala

BJP Viral News: ਬੇਟੀ ਬਚਾਓ ਤੇ ਬੇਟੀ ਪੜ੍ਹਾਓ ਦਾ ਨਾਅਰਾ ਦੇਣ ਵਾਲੀ ਪਾਰਟੀ ਦੇ ਨੇਤਾ ਦੀ ਬੇਹੱਦ ਸ਼ਰਮਨਾਕ ਕਰਤੂਤ ਸਾਹਮਣੇ ਆਈ ਹੈ। ਦਰਅਸਲ, ਬਟਾਲਾ ਦੇ ਭਾਜਪਾ ਪ੍ਰਧਾਨ ਰਾਕੇਸ਼ ਭਾਟੀਆ ‘ਤੇ ਭਾਜਪਾ ਦੀ ਹੀ ਇਕ ਮਹਿਲਾ ਵਰਕਰ ਨੇ ਗੰਭੀਰ ਦੋਸ਼ ਲਗਾਏ ਹਨ ਕਿ ਉਕਤ ਭਾਜਪਾ ਨੇਤਾ ਨੇ ਉਸ ਨੂੰ ਪਾਰਟੀ ‘ਚ ਵੱਡਾ ਅਹੁਦਾ ਦਿਵਾਉਣ ਦਾ ਲਾਲਚ ਦੇ ਕੇ ਉਸ ਨੂੰ ਅਸ਼ਲੀਲ ਸੰਬੰਧ ਬਣਾਉਣ ਲਈ ਤੰਗ ਪਰੇਸ਼ਾਨ ਕੀਤਾ। ਪੀੜਤ ਮਹਿਲਾ ਵਰਕਰ ਨੇ ਇਸ ਨੂੰ ਲੈ ਕੇ ਪਾਰਟੀ ਹਾਈਕਮਾਂਡ ਨੂੰ ਚਿੱਠੀ ਲਿਖੀ ਪਰ ਕਾਰਵਾਈ ਨਾ ਹੋਣ ‘ਤੇ ਅੱਜ ਉਸ ਨੇ ਬਟਾਲਾ ਦੇ ਐੱਸ. ਐੱਸ. ਪੀ. ਨਾਲ ਮੁਲਾਕਾਤ ਕਰਕੇ ਰਾਕੇਸ਼ ਭਾਟੀਆ ਖਿਲਾਫ ਸ਼ਿਕਾਇਤ ਦਰਜ ਕਰਵਾਈ।

ਇਹ ਵੀ ਪੜ੍ਹੋ: Gurdaspur Suicide News: ਗੁਰਦਾਸਪੁਰ ਵਿੱਚ ਸਹੁਰੇ ਪਰਿਵਾਰ ਦੇ ਤਸ਼ੱਦਦ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਕੀਤੀ ਆਪਣੀ ਜੀਵਨ ਲੀਲਾ ਸਮਾਪਤ

ਇਸ ਮਾਮਲੇ ‘ਚ ਮਹਿਲਾ ਦਾ ਸਾਥ ਦੇਣ ਵਾਲੇ ਯਾਦਵਿੰਦਰ ਸਿੰਘ ਭੁੱਟਰ ਨੂੰ ਵੀ ਪਾਰਟੀ ਨੇ ਅਨੁਸ਼ਾਸਨਹੀਣਤਾ ਦਾ ਨੋਟਿਸ ਜਾਰੀ ਕਰ ਦਿੱਤਾ। ਯਾਦਵਿੰਦਰ ਨੇ ਕਿਹਾ ਕਿ ਪਾਰਟੀ ਬੇਟੀ ਬਚਾਓ ਅਤੇ ਬੇਟੀ ਪੜ੍ਹਾਓ ਸਿਧਾਂਤ ਤੋਂ ਹੱਟ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤਾ ਨੂੰ ਇਨਸਾਫ਼ ਦਿਵਾਉਣ ਲਈ ਉਹ ਹਰ ਹੱਦ ਤੱਕ ਜਾਣਗੇ। ਫਿਲਹਾਲ ਪੀੜਤ ਮਹਿਲਾ ਦਾ ਕਹਿਣਾ ਹੈ ਕਿ ਜੇਕਰ ਪੁਲਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ‘ਚ ਉਹ ਪ੍ਰੈੱਸ ਕਾਨਫਰੰਸ ਕਰਕੇ ਸਾਰੇ ਸਬੂਤ ਮੀਡੀਆ ‘ਚ ਰੱਖਣਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Youtube ਤੇ Subscribe ਕਰੋ।