ਪੰਜਾਬ

ਭਾਰਤ ਦੇ ਇਤਿਹਾਸ ਬਾਰੇ ਪੁੱਛਣ ਤੇ ਹੰਸਰਾਜ ਨੇ ਕਿਹਾ, ਮੇਨੂ ਨਹੀਂ ਪਤਾ ਉਦੋਂ ਤਾਂ ਮੈਂ ਛੋਟਾ ਸੀ

ਦਿੱਲੀ ਜਾ ਕੇ ਬੀਜੇਪੀ ਦੀ ਟਿਕਟ ‘ਤੇ ਚੋਣ ਲੜ ਰਹੇ ਹੰਸਰਾਜ ਹੰਸ ਸੁਰਖੀਆਂ ਵਿੱਚ ਹਨ। ਹੁਣ ਹੰਸਰਾਜ ਬਾਰੇ ਦਿਲਚਸਪ ਜਾਣਕਾਰੀ ਸਾਹਮਣੇ ਆਈ ਹੈ। ਉੱਤਰ-ਪੱਛਮੀ ਦਿੱਲੀ ਹਲਕੇ ਤੋਂ ਬੀਜੇਪੀ ਉਮੀਦਵਾਰ ਹੰਸਰਾਜ ਨੂੰ 1971 ਦੀ ਜੰਗ ਬਾਰੇ ਕੁਝ ਵੀ ਨਹੀਂ ਪਤਾ। ਇਹ ਖੁਲਾਸਾ ਇੰਟਰਵਿਊ ਦੌਰਾਨ ਹੋਇਆ ਹੈ।

ਪੰਜਾਬ ਜਾ ਆ ਕੇ ਬੀਜੇਪੀ ਲਈ ਚੋਣ ਲੜ ਰਹੇ ਹੰਸਰਾਜ ਨੇ ਇੰਟਰਵਿਊ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਦੇ ਪੁਲ ਬੰਨ੍ਹੇ। ਉਨ੍ਹਾਂ ਕਿਹਾ ਕਿ ਪਹਿਲਾਂ ਦੇਸ਼ ਉਪਰ ਦਹਿਸ਼ਤੀ ਹਮਲੇ ਹੁੰਦੇ ਸਨ ਪਰ ਹੁਣ ਮੋਦੀ ਦੇ ਆਉਣ ਮਗਰੋਂ ਅਜਿਹਾ ਨਹੀਂ ਹੋ ਰਿਹਾ। ਜਦੋਂ ਹੰਸ ਤੋਂ ਮੋਦੀ ਸਰਕਾਰ ਵੇਲੇ ਪੁਲਵਾਮਾ ਵਿੱਚ ਹਮਲਾ ਹੋਣ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਸਾਡੀ ਫ਼ੌਜ ਨੇ ਉਨ੍ਹਾਂ ਨੂੰ ਜਵਾਬ ਦਿੱਤਾ ਹੈ, ਪਹਿਲਾਂ ਅਜਿਹਾ ਨਹੀਂ ਸੀ ਹੁੰਦਾ।

ਇਹ ਵੀ ਪੜ੍ਹੋ : ਚੋਣ ਪ੍ਰਚਾਰ ਕਰ ਰਹੇ ਕੇਜਰੀਵਾਲ ਨੂੰ ਨੌਜਵਾਨ ਨੇ ਮਾਰਿਆ ‘ਥੱਪੜ’

ਇਸ ਇੰਟਰਵਿਊ ਦੌਰਾਨ ਜਦੋਂ ਹੰਸ ਨੂੰ ਪਾਕਿਸਤਾਨ ਦੇ ਟੁਕੜੇ ਕਰਕੇ ਵੱਖਰਾ ਬੰਗਲਾ ਦੇਸ਼ ਬਣਾਉਣ ਬਾਰੇ ਜਾਣਕਾਰੀ ਦਿੱਤੀ ਗਈ ਤੇ ਤਤਕਾਲੀ ਸੱਤਾਧਾਰੀਆਂ ਵੱਲੋਂ ਸਿਹਰਾ ਸਿਰ ਬੰਨ੍ਹਣ ਬਾਰੇ ਦੱਸਿਆ ਗਿਆ ਤਾਂ ਹੰਸਰਾਜ ਦਾ ਜਵਾਬ ਸੀ, ‘ਮੈਨੂੰ ਨਹੀਂ ਪਤਾ ਟੁਕੜੇ ਹੋ ਗਏ ਸਨ। ਮੈਂ ਤਾਂ ਉਦੋਂ ਬੇਹੱਦ ਛੋਟਾ ਸੀ। ਮੈਨੂੰ ਇਸ ਬਾਰੇ ਜ਼ਿਆਦਾ ਨਹੀਂ ਪਤਾ।’

ਤਿਲਕ ਨਗਰ ਤੋਂ ‘ਆਪ’ ਦੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਹੰਸ ਨੂੰ ਆਪਣੇ ਗੁਆਂਢੀ ਮੁਲਕਾਂ ਬਾਰੇ ਮੁੱਢਲੀ ਜਾਣਕਾਰੀ ਨਹੀਂ। ਉਨ੍ਹਾਂ ਕਿਹਾ ਕਿ ਹੰਸ ਨੂੰ ਤਾਂ ਇੰਜ ਦਿੱਲੀ ਦੇ ਇਸ ਹਲਕੇ ਬਾਰੇ ਵੀ ਜਾਣਕਾਰੀ ਘੱਟ ਹੋਵੇਗੀ। ਦੂਜੇ ਪਾਸੇ, ਸੋਸ਼ਲ ਮੀਡੀਆ ਉਪਰ ਵੀ ਹੰਸਰਾਜ ਹੰਸ ਬਾਰੇ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago