ਪੰਜਾਬ

ਰੰਧਾਵਾ ਦਾ ਮੋਦੀ ਨੂੰ ਚੈਲੰਜ, ਝੂਠਾ ਸਾਬਤ ਹੋਣ ‘ਤੇ ਦੇਣਗੇ ਅਸਤੀਫ਼ਾ

ਨਵੀਂ ਦਿੱਲੀ: ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਲਾਏ ਜਾਣ ‘ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਮੋਦੀ ਨੇ ਚਾਰੇ ਸੂਬਿਆਂ ਵਿੱਚ ਕਾਂਗਰਸ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਕਰਜ਼ ਮੁਆਫ਼ੀ ਦਾ ਲਾਲਚ ਦਿੱਤੇ ਜਾਣ ਦਾ ਦੋਸ਼ ਲਾਇਆ ਸੀ, ਜਿਸ ‘ਤੇ ਰੰਧਾਵਾ ਨੇ ਪ੍ਰਤੀਕਿਰਿਆ ਦਿੱਤੀ ਹੈ।

ਰੰਧਾਵਾ ਨੇ ਕਿਹਾ ਹੈ ਕਿ ਮੋਦੀ ਝੂਠ ਬੋਲ ਰਹੇ ਹਨ ਅਤੇ ਪੰਜਾਬ ਸਰਕਾਰ ਨੇ 1830 ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਹਨ ਨਾ ਕਿ ਕੋਈ ਜੁਮਲੇਬਾਜ਼ੀ ਕੀਤੀ ਹੈ। ਮੰਤਰੀ ਨੇ ਇੱਥੋਂ ਤਕ ਕਹਿ ਦਿੱਤਾ ਕਿ ਜੇਕਰ ਇਹ ਗੱਲ ਝੂਠ ਨਿੱਕਲੀ ਤਾਂ ਉਹ ਅਸਤੀਫ਼ਾ ਵੀ ਦੇ ਦੇਣਗੇ। ਕਾਂਗਰਸ ਨੇ ਤਾਜ਼ਾ ਵਿਧਾਨ ਸਭਾ ਚੋਣਾਂ ਵਿੱਚ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ਵਿੱਚ ਕਿਸਾਨਾਂ ਦਾ ਦੋ-ਦੋ ਲੱਖ ਰੁਪਏ ਦਾ ਫ਼ਸਲੀ ਕਰਜ਼ਾ ਮੁਆਫ਼ ਕੀਤਾ ਹੈ। ਇਹੋ ਸਕੀਮ ਕਾਂਗਰਸ ਨੇ ਪੰਜਾਬ ਵਿੱਚ ਪਿਛਲੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਵਰਤੀ ਸੀ ਜਿਸ ਨੂੰ ਲਾਗੂ ਕਰਨ ਵਿੱਚ ਕਾਫੀ ਸਮਾਂ ਲੱਗ ਗਿਆ ਸੀ, ਜਦਕਿ ਉਕਤ ਸੂਬਿਆਂ ਵਿੱਚ ਅਜਿਹੇ ਹੁਕਮ ਕੁਝ ਹੀ ਦਿਨਾਂ ਵਿੱਚ ਜਾਰੀ ਕਰ ਦਿੱਤੇ ਗਏ ਹਨ।

ਦਰਅਸਲ, ਹਿਮਾਚਲ ਸਰਕਾਰ ਦੀ ਪਹਿਲੀ ਵਰ੍ਹੇਗੰਢ ਮੌਕੇ ਧਰਮਸ਼ਾਲਾ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਚੋਣਾਂ ਜਿੱਤਣ ਲਈ ਕਾਂਗਰਸ ਨੇ ਕਿਸਾਨਾਂ ਦੀ ਪਿੱਠ ’ਤੇ ਵਾਰ ਕੀਤਾ ਹੈ। ਮਸਲਨ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਕਰਜ਼ ਮੁਆਫ਼ੀ ਦੇ ਵਾਅਦੇ ਕੀਤੇ ਗਏ ਪਰ ਕਿਸਾਨਾਂ ਦਾ ਕਰਜ਼ਾ ਮੁਆਫ਼ ਨਹੀਂ ਹੋਇਆ। ਕਰਨਾਟਕ ਵਿੱਚ ਵੀ ਸਿਰਫ਼ ਕੁਝ ਸੌ ਕਿਸਾਨਾਂ ਦਾ ਹੀ ਕਰਜ਼ਾ ਮੁਆਫ਼ ਕੀਤਾ ਗਿਆ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago