ਕੈਪਟਨ ਅਮਰਿੰਦਰ ਜਾਣ ਬੁੱਝ ਕੇ ਅਦਾਲਤੀ ਦਖਲ ਦੀ ਗੱਲ ਤੋੜ ਮਰੋੜ ਕੇ ਪੇਸ਼ ਕਰ ਰਹੇ ਹਨ: ਡਾ. ਦਲਜੀਤ ਸਿੰਘ ਚੀਮਾ

Captain-Amarinder-is-deliberately-twisting-the-story-of-court-intervention

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਮੁੱਖ ਮੰਤਰੀ ਨੇ ਇਕ ਪ੍ਰੇਰਿਤ ਟਵੀਟ ਰਾਹੀਂ ਆਪਣੀ ਸਿਆਸੀ ਮਜਬੂਰੀ ਤੇ ਆਪਣੀ ਘਬਰਾਹਟ ਵਿਖਾ ਰਹੇ ਹਨ ਤੇ ਲੋਕਾਂ ਨਾਲ ਧੋਖਾ ਕਰ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਅਦਾਲਤੀ ਦਖਲ ਨੁੰ ਤੋੜ ਮਰੋੜ ਕੇ ਪੇਸ਼ ਕਰਨ ਦਾ ਯਤਨ ਕਰ ਰਹੇ ਹਨ ਜੋ ਬਿਲਕੁਲ ਬੇਲੋੜੀਂਦਾ ਹੈ।

ਡਾ. ਚੀਮਾ ਨੇ ਕਿਹਾ ਕਿ ਪੰਜਾਬੀਆਂ ਨੂੰ ਇਹਨਾਂ ਤਰਕੀਬਾਂ ਨਾਲ ਮੂਰਖ ਨਹੀਂ ਬਣਾਇਆ ਜਾ ਸਕਦਾ। ਉਹਨਾਂ ਕਿਹਾ ਕਿ ਪੰਜਾਬੀ ਇਸ ਗੱਲ ਨੂੰ ਸਮਝ ਰਹੇ ਹਨ ਕਿ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਬਹੁਤੇ ਦਬਾਅ ਹੇਠ ਚੱਲਣ ਲਈ ਮਜਬੂਰ ਹਨ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਤੁਸੀਂ ਭਾਜਪਾ ਨੂੰ ਅਜਿਹਾ ਮੌਕਾ ਦੇ ਰਹੇ ਹੋ ਤਾਂ ਜੋ ਕਿਸਾਨ ਅੰਦੋਲਨ ਤੋਂ ਲੋਕਾਂ ਦਾ ਧਿਆਨ ਪਾਸੇ ਕੀਤਾ ਜਾ ਸਕੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ