ਹਰਸਿਮਰਤ ਬਾਦਲ ਨੇ ਨਸ਼ਿਆਂ ਤੇ ਮੁਦੇ ਤੇ ਕੈਪਟਨ ਨੂੰ ਪਾਇਆ ਘੇਰਾ, ਕੈਪਟਨ ਨੇ ਵੀ ਦਿੱਤਾ ਠੋਕਵਾਂ ਜਵਾਬ

Captain vs Mrs.Badal

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀਆਂ ਗ਼ਲਤੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਨਸ਼ਿਆਂ ਵਰਗੇ ਗੰਭੀਰ ਮੁੱਦਿਆਂ ਦਾ ਇਸਤੇਮਾਲ ਕਰ ਰਿਹਾ ਹੈ। ਕੈਪਟਨ ਨੇ ਡਰੱਗ ਮਾਫੀਆ ਦਾ ਲੱਕ ਤੋੜਨ ਦੀ ਗੱਲ ਦੁਹਰਾਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨਾ ਬਾਦਲਾਂ ਦੀ ਪੁਰਾਣੀ ਰੀਤ ਹੈ।

ਇਹ ਵੀ ਪੜ੍ਹੋ : ਬੇਅਦਬੀ ਤੇ ਗੋਲੀਕਾਂਡ ਮਾਮਲੇ ‘ਚ ਨਵਾਂ ਮੋੜ, ਅਕਾਲੀ ਦਲ ਨੂੰ ਮਿਲੀ ਵੱਡੀ ਰਾਹਤ

ਕੈਪਟਨ ਨੇ ਕਿਹਾ ਕਿ ਉਨ੍ਹਾਂ ਕੋਈ ਪਹਿਲਾ ਵਾਰ ਪ੍ਰਧਾਨ ਮੰਤਰੀ ਨੂੰ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੌਮੀ ਡਰੱਗ ਪਾਲਿਸੀ ਬਣਾਉਣ ਦੀ ਅਪੀਲ ਨਹੀਂ ਕੀਤੀ। ਉਹ ਪਹਿਲਾਂ ਵੀ ਕਈ ਵਾਰ ਪ੍ਰਧਾਨ ਮੰਤਰੀ ਨੂੰ ਦਖ਼ਲ ਦੇਣ ਲਈ ਅਪੀਲ ਕਰ ਚੁੱਕੇ ਹਨ। ਉਨ੍ਹਾਂ ਇਲਜ਼ਾਮ ਲਾਇਆ ਕਿ ਬਾਦਲਾਂ ਦੇ ਰਾਜ ਵਿੱਚ ਨੌਜਵਾਨ ਨਸ਼ਿਆਂ ਵਿੱਚ ਗ਼ਲਤਾਨ ਹੋਏ।

ਦੱਸ ਦੇਈਏ ਹਰਸਿਮਰਤ ਬਾਦਲ ਨੇ ਕੈਪਟਨ ਸਰਕਾਰ ‘ਤੇ ਇਲਜ਼ਾਮ ਲਾਏ ਸੀ ਕਿ ਕੈਪਟਨ ਸਰਕਾਰ ਸੂਬੇ ਵਿੱਚੋਂ ਨਸ਼ਾ ਖ਼ਤਮ ਕਰਨ ‘ਚ ਨਾਕਾਮ ਰਹੀ ਹੈ। ਇਸ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਹਰਸਿਮਰਤ ਦੇ ਬੇਤੁਕੇ ਝੂਠਾਂ ‘ਤੇ ਹੈਰਾਨੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਨਾ ਸਿਰਫ ਨਸ਼ਾ ਤਸਕਰਾਂ ਦਾ ਲੱਕ ਭੰਨ੍ਹਿਆ ਬਲਕਿ ਕਈ ਨਸ਼ਾ ਤਸਕਰਾਂ ਤੇ ਡੀਲਰਾਂ ਨੂੰ ਜੇਲ੍ਹ ਡੱਕਿਆ। ਕੁਝ ਤਾਂ ਘਬਰਾ ਕੇ ਭੱਜ ਗਏ।

Source:AbpSanjha