ਪੰਜਾਬ

ਕਾਂਗਰਸ ‘ਚ ਵਿਧਾਇਕਾਂ ਦੀ ‘ਬਗਾਵਤ’ ਮਗਰੋਂ ਭੂਚਾਲ ਨੂੰ ਕੈਪਟਨ ਤੇ ਜਾਖੜ ਨੇ ਸੰਭਾਲੀ ‘ਠੰਢੇ’ ਕਰਨ ਦੀ ਕਮਾਨ

ਕੈਪਟਨ ਸਰਕਾਰ ਤੋਂ ਆਮ ਲੋਕ ਹੀ ਨਹੀਂ ਕਾਂਗਰਸੀ ਵਿਧਾਇਕ ਵੀ ਔਖੇ ਹਨ। ਇੱਕ ਪਾਸੇ ਕਿਸਾਨ, ਮੁਲਾਜ਼ਮ ਤੇ ਮਜ਼ਦੂਰ ਸੜਕਾਂ ‘ਤੇ ਉੱਤਰੇ ਹਨ, ਦੂਜੇ ਪਾਸੇ ਕਾਂਗਰਸ ਦੇ ਆਪਣੇ ਵਿਧਾਇਕ ਹੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾ ਰਹੇ ਹਨ। ਵਿਧਾਇਕ ਸੁਰਜੀਤ ਸਿੰਘ ਧੀਮਾਨ ਮਗਰੋਂ ਕੁਲਬੀਰ ਸਿੰਘ ਜ਼ੀਰਾ ਵੱਲੋਂ ਨਸ਼ਿਆਂ ਖਿਲਾਫ ਬੋਲਣ ਮਗਰੋਂ ਕੈਪਟਨ ਸਰਕਾਰ ਕਸੂਤੀ ਘਿਰੀ ਮਹਿਸੂਸ ਕਰ ਰਹੀ ਹੈ। ਇਸ ਤੋਂ ਪਹਿਲਾਂ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਏ ਸੀ।

ਲੋਕ ਸਭਾ ਚੋਣਾਂ ਸਿਰ ‘ਤੇ ਹੋਣ ਕਰਕੇ ਕਾਂਗਰਸ ਵਿੱਚ ਭੂਚਾਲ ਆ ਗਿਆ ਹੈ। ਇਸ ਨੂੰ ਸ਼ਾਂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਹਰਕਤ ਵਿੱਚ ਆ ਗਏ ਹਨ। ਇਸ ਲਈ ਕਾਂਗਰਸ ਵਿਧਾਇਕਾਂ ਦੇ ਸ਼ਿਕਵੇ-ਸ਼ਿਕਾਇਤਾਂ ਦੂਰ ਕਰਨ ਤੇ ਉਨ੍ਹਾਂ ਦੇ ਵਿਧਾਨ ਸਭਾ ਹਲਕਿਆਂ ਦੇ ਮੁੱਦਿਆਂ ਨੂੰ ਸੂਬੇ ਦੇ ਬਜਟ ਵਿੱਚ ਥਾਂ ਦੇਣ ਲਈ ਇਨ੍ਹਾਂ ਨਾਲ 16 ਤੋਂ 19 ਜਨਵਰੀ ਤਕ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਹੈ।

ਇਹ ਮੀਟਿੰਗਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੀਤੀਆਂ ਜਾਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੀ ਹਾਜ਼ਰ ਰਹਿਣਗੇ। ਸਭ ਤੋਂ ਪਹਿਲੀ ਮੀਟਿੰਗ ਮਾਝਾ ਦੇ 22 ਵਿਧਾਇਕਾਂ ਨਾਲ 16 ਜਨਵਰੀ ਨੂੰ ਹੋਵੇਗੀ। 17 ਜਨਵਰੀ ਨੂੰ ਦੋਆਬੇ ਦੇ ਚਾਰ ਜ਼ਿਲ੍ਹਿਆਂ ਦੇ 16 ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਮਗਰੋਂ 18 ਤੇ 19 ਜਨਵਰੀ ਨੂੰ ਮਾਲਵਾ ਦੇ ਵਿਧਾਇਕਾਂ ਨਾਲ ਮੀਟਿੰਗਾਂ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਜਾਵੇਗਾ।

ਹਾਕਮ ਧਿਰ ਦੇ ਵਿਧਾਇਕ ਕਈ ਵਾਰ ਮੁੱਖ ਮੰਤਰੀ ਕੋਲ ਸ਼ਿਕਾਇਤਾਂ ਕਰ ਚੁੱਕੇ ਹਨ ਕਿ ਅਫਸਰਸ਼ਾਹੀ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਬੇੜਾ ਨਹੀਂ ਕਰਦੀ। ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਵਿਧਾਇਕ ਆਪੋ-ਆਪਣੇ ਹਲਕਿਆਂ ਦੇ ਵਿਕਾਸ ਤੇ ਸਮੱਸਿਆਵਾਂ ਦੇ ਜਿਹੜੇ ਮੁੱਦੇ ਉਠਾਉਣਗੇ, ਉਨ੍ਹਾਂ ਨੂੰ ਮੌਕੇ ’ਤੇ ਹੱਲ ਕਰਵਾਉਣ ਦੇ ਯਤਨ ਕੀਤੇ ਜਾਣਗੇ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago