Poisonous Liquor News: ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੈਪਟਨ

captain-arrives-to-met-with-victims-families-in-tarntaran
Poisonous Liquor News: ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਉਣ ਲਈ ਕੈਪਟਨ ਅਮਰਿੰਦਰ ਸਿੰਘ ਤਰਨ ਤਾਰਨ ਪਹੁੰਚੇ। ਕੈਪਟਨ ਨੇ ਵੀਰਵਾਰ ਸ਼ਾਮ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ। ਦਰਅਸਲ ਵਿਰੋਧੀ ਧਿਰਾਂ ਵੱਲੋਂ ਅਲੋਚਨਾ ਹੋਣ ਮਗਰੋਂ ਕੈਪਟਨ ਨੇ ਇਹ ਫੈਸਲਾ ਲਿਆ। ਇਸ ਤੋਂ ਪਹਿਲਾਂ ਲਗਾਤਾਰ ਸਵਾਲ ਚੁੱਕੇ ਜਾ ਰਹੇ ਸੀ ਕਿ ਆਖਰ ਮੁੱਖ ਮੰਤਰੀ ਪੀੜਤ ਪਰਿਵਾਰਾਂ ਦਾ ਹਾਲ ਜਾਣਨ ਕਿਉਂ ਨਹੀਂ ਪਹੁੰਚੇ।

ਇਹ ਵੀ ਪੜ੍ਹੋ: Hoshiarpur Rape News: ਪਿਉ-ਧੀ ਦੇ ਰਿਸ਼ਤੇ ਨੂੰ ਕੀਤਾ ਬਦਨਾਮ, 7 ਸਾਲਾਂ ਧੀ ਨਾਲ ਕੀਤਾ ਜ਼ਬਰ-ਜਨਾਹ

ਕੋਰੋਨਾਵਾਇਰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦਾ ਇਹ ਹੁਣ ਤੱਕ ਦਾ ਪਹਿਲਾ ਅਨ-ਗਰਾਊਂਡ ਦੌਰਾ ਹੈ। ਤਰਨ ਤਾਰਨ ਪਹੁੰਚੇ ਕੈਪਟਨ ਨੇ ਕਿਹਾ ਕਿ ਇਸ ਮਾਮਲੇ ਦੀ ਪੁਖਤਾ ਜਾਂਚ ਹੋਵੇਗੀ ਤੇ ਜੋ ਵੀ ਦੋਸ਼ੀ ਹੋਵੇਗਾ, ਉਹ ਬਚ ਨਹੀਂ ਸਕੇਗਾ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।