ਕੈਪਟਨ ਨੇ ਲਾਏ ਸਿੱਧੂ ਤੇ ਇਲਜ਼ਾਮ, ਕਿਹਾ ਨਵਜੋਤ ਸਿੱਧੂ ਦੀ ਅੱਖ ਮੁੱਖ ਮੰਤਰੀ ਦੀ ਕੁਰਸੀ ‘ਤੇ ?

capt Amarinder Singh on navjot sidhu

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਦੀ ਅੱਖ ਸੀਐਮ ਦੀ ਕੁਰਸੀ ‘ਤੇ ਹੈ, ਇਸ ਲਈ ਉਹ ਅਜਿਹੀ ਬਿਆਨਬਾਜ਼ੀ ਕਰ ਰਿਹਾ ਹੈ। ਕੈਪਟਨ ਨੇ ਇਹ ਟਿੱਪਣੀ ਨਵਜੋਤ ਸਿੱਧੂ ਵੱਲੋਂ ਬਾਦਲਾਂ ਨਾਲ ਫਰੈਂਡਲੀ ਮੈਚ ਖੇਡਣ ਸਬੰਧੀ ਕੀਤੀ ਟਿੱਪਣੀ ‘ਤੇ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਮਗਰੋਂ ਪਾਰਟੀ ਹਾਈਕਮਾਨ ਸਿੱਧੂ ਖ਼ਿਲਾਫ਼ ਕਾਰਵਾਈ ਕਰਨ ਬਾਰੇ ਫੈਸਲਾ ਕਰ ਸਕਦੀ ਹੈ।

ਇਹ ਵੀ ਪੜ੍ਹੋ : ਸਿੱਧੂ ਨੂੰ ਆਇਆ ਕੈਪਟਨ ਤੇ ਗੁੱਸਾ, ਟਿਕਟ ਕੱਟੇ ਜਾਣ ਮਗਰੋਂ ਸਿੱਧੂ ਨੇ ਪਤਨੀ ਦਾ ਸਾਥ ਦਿੰਦਿਆਂ ਦਿੱਤਾ ਇਹ ਵੱਡਾ ਬਿਆਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿੱਚ ਵੋਟ ਪਾਉਣ ਮਗਰੋਂ ਇੰਟਰਵਿਊ ਦੌਰਾਨ ਕਿਹਾ ਕਿ ਨਵਜੋਤ ਸਿੱਧੂ ਦੇ ਬਿਆਨ ਨਾਲ ਪਾਰਟੀ ਦੇ ਪ੍ਰਦਰਸ਼ਨ ‘ਤੇ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਸ਼ਾਇਦ ਮੈਨੂੰ ਹਟਾ ਕੇ ਖ਼ੁਦ ਮੁੱਖ ਮੰਤਰੀ ਬਣਾ ਚਾਹੁੰਦਾ ਹੈ, ਪਰ ਇਹ ਉਸ ਦੀ ਸੋਚ ਹੈ। ਕੈਪਟਨ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਫਰੈਂਡਲੀ ਮੈਚ ਦੀ ਗੱਲ ਕਹਿ ਕੇ ਉਨ੍ਹਾਂ ਦਾ ਨਹੀਂ ਸਗੋਂ ਪਾਰਟੀ ਨੂੰ ਖਤਰੇ ਵਿੱਚ ਪਾ ਦਿੱਤਾ ਹੈ।

ਇਹ ਵੀ ਪੜ੍ਹੋ : ਇੱਕ ਵਾਰ ਫਿਰ ਬਣੇਗੀ ਮੋਦੀ ਸਰਕਾਰ ! 7 ਚੈਨਲਾਂ ਦੇ ਐਗਜ਼ਿਟ ਪੋਲ ‘ਚ NDA ਨੂੰ ਬਹੁਮਤ, ਜਾਣੋ ਪੋਲ ਦਾ ਵੇਰਵਾ

ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਬੀਤੀ ਚੋਣ ਪ੍ਰਚਾਰ ਦੇ ਆਖਰੀ ਦਿਨ 17 ਮਈ ਨੂੰ ਬਠਿੰਡਾ ਵਿੱਚ ਰਾਜਾ ਵੜਿੰਗ ਦੇ ਪੱਖ ਵਿੱਚ ਰੈਲੀ ਕਰ ਕਿਹਾ ਸੀ, “ਭੱਜ 75:25 ਵਾਲਿਆ, ਭੱਜ ਬਾਦਲਾ ਭੱਜ ਕਿ ਸਿੱਧੂ ਆਇਆ, ਕੁਰਸੀ ਖਾਲੀ ਕਰੋ।” ਸਿੱਧੂ ਦੇ ਮੂੰਹੋਂ 75:25 ਵਾਲੀ ਗੱਲ ਸੁਣਦੇ ਹੀ ਲੋਕ ਹੈਰਾਨ ਹੋ ਗਏ। ਸਿੱਧੂ ਨੇ ਲੋਕਾਂ ਨੂੰ ਕਿਹਾ ਸੀ ਕਿ ਇਨ੍ਹਾਂ ਫਰੈਂਡਲੀ ਮੈਚ ਖੇਡਣ ਵਾਲਿਆਂ ਨੂੰ ਠੋਕ ਦਿਓ ਤੇ ਮੇਰੇ ਭਰਾ (ਰਾਜਾ ਵੜਿੰਗ) ਨੂੰ ਜਿਤਾ ਦਿਓ। ਸਿੱਧੂ ਦੇ ਫਰੈਂਡਲੀ ਮੈਚ ਵਾਲੇ ਬਿਆਨ ‘ਤੇ ਜਿੱਥੇ ਵਿਰੋਧੀ ਪਾਰਟੀਆਂ ਨੇ ਕੈਪਟਨ ਸਰਕਾਰ ਦੀ ਖਿੱਚ-ਧੂਹ ਕੀਤੀ, ਉੱਥੇ ਹੁਣ ਕੈਪਟਨ ਤੇ ਉਨ੍ਹਾਂ ਦੇ ਕਈ ਮੰਤਰੀ ਵੀ ਸਿੱਧੂ ਖ਼ਿਲਾਫ਼ ਹੋ ਗਏ ਹਨ।

Source:AbpSanjha