Poisonous Liquor News: ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਮੁਆਵਜ਼ਾ ਰਾਸ਼ੀ ਵਿੱਚ ਕੈਪਟਨ ਨੇ ਕੀਤਾ ਵਾਧਾ

captain-increased-the-amount-of-compensation-to-be-paid-the-victims-families
Poisonous Liquor News: ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤਕ ਪੰਜਾਬ ‘ਚ 121 ਮੌਤਾਂ ਹੋ ਚੁੱਕੀਆਂ ਹਨ। ਇਸ ਮਗਰੋਂ ਤਰਨ ਤਾਰਨ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ ਵਧਾ ਕੇ ਪੰਜ ਲੱਖ ਰੁਪਏ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Lebanon Blast Updates News: ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਹੋਏ ਧਮਾਕੇ ਤੋਂ ਬਾਅਦ ਇਹਨਾਂ ਵੱਡੇ ਦੇਸ਼ਾਂ ਨੇ ਕੀਤੀ ਮੱਦਦ ਦੀ ਪੇਸ਼ਕਸ਼

ਕੈਪਟਨ ਨੇ ਕਿਹਾ ਉਮਰ ਦੇ ਹਿਸਾਬ ਨਾਲ ਸਰਕਾਰੀ ਨੌਕਰੀਆਂ ਵੀ ਦੇਵਾਂਗੇ। ਡੀਸੀ ਸੂਚੀ ਬਣਾ ਕੇ ਭੇਜਣ ਤੇ ਇਸ ਤੋਂ ਬਾਅਦ ਸਿਹਤ ਬੀਮਾ ਹੋਵੇਗਾ, ਸਮਾਰਟ ਕਾਰਡ ਸਕੀਮ ‘ਚ ਲਿਆ ਜਾਵੇਗਾ। ਸਾਰੇ ਪਰਿਵਾਰਾਂ ਨੂੰ ਸਰਕਾਰ ਪੱਕੇ ਮਕਾਨ ਬਣਾ ਕੇ ਦੇਵੇਗੀ। ਕੈਪਟਨ ਨੇ ਪੈਨਸ਼ਨ ਦਾ ਵੀ ਐਲਾਨ ਕੀਤਾ। ਜ਼ਹਿਰੀਲੀ ਸ਼ਰਾਬ ਪੀਣ ਨਾਲ ਮ੍ਰਿਤਕਾਂ ਤੋਂ ਇਲਾਵਾ ਕਈਆਂ ਦੀ ਨਿਗ੍ਹਾ ਚਲੇ ਗਈ ਹੈ। ਕੈਪਟਨ ਵੱਲੋਂ ਇਨ੍ਹਾਂ ਲੋਕਾਂ ਲਈ ਵੀ ਪੰਜ ਲੱਖ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਤਹਿ ਤਕ ਜਾਂਚ ਕੀਤੀ ਜਾਵੇਗੀ। ਕੈਪਟਨ ਨੇ ਮੁੜ ਦੁਹਰਾਇਆ ਕਿ ਇਹ ਕਤਲ ਹੋਏ ਹਨ ਤੇ ਦੋਸ਼ੀਆਂ ਤੇ 302 ਦਾ ਪਰਚਾ ਹੋਵੇਗਾ। ਕੈਪਟਨ ਨੇ ਕਿਹਾ ਮਾਮਲੇ ਦੀ ਕੋਰਟ ‘ਚ ਵੀ ਪੂਰੀ ਪੈਰਵੀ ਹੋਵੇਗੀ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਜਾਂਚ ਹੋ ਰਹੀ ਹੈ ਤੇ ਅਸੀਂ ਆਖਰ ਤਕ ਜਾਵਾਂਗੇ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।