ਪੰਜਾਬ

ਰਾਹੁਲ ਨੂੰ ਮਿਲਣ ਪਹੁੰਚੇ ਕੈਪਟਨ, ਪੰਜਾਬ ਦੇ ਮੁੱਦਿਆਂ ‘ਤੇ ਹੋਣਗੀ ਵਿਚਾਰਾਂ

ਪੰਜਾਬ ਦੀ ਕਾਂਗਰਸ ਲੀਡਰਸ਼ਿਪ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਪੰਜਾਬ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਰਾਹੁਲ ਨਾਲ ਮੁਲਾਕਾਤ ਲਈ ਪਹੁੰਚੇ। ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਦਿਆਂ ਤੇ ਲੋਕ ਸਭਾ ਚੋਣਾਂ ਬਾਰੇ ਚਰਚਾ ਹੋਈ ਹੈ। ਮੀਟਿੰਗ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਕੋਲ ਪੰਜਾਬ ਦੇ ਮੁੱਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦਾ ਆਮ ਆਦਮੀ ਪਾਰਟੀ ਨਾਲ ਕੋਈ ਗੱਠਜੋੜ ਨਹੀਂ ਹੋਏਗਾ। ਮੀਟਿੰਗ ਵਿੱਚ ਇਸ ਗੱਠਜੋੜ ਸਬੰਧੀ ਕੋਈ ਗੱਲਬਾਤ ਨਹੀਂ ਹੋਈ।

ਬੇਸ਼ੱਕ ਪਾਰਟੀ ਦੇ ਕਿਸੇ ਲੀਡਰ ਨੇ ਅਧਿਕਾਰਤ ਤੌਰ ‘ਤੇ ਨਹੀਂ ਦੱਸਿਆ ਪਰ ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਦੌਰਾਨ ਚੇਅਰਮੈਨੀਆਂ ਸਮੇਤ ਹੋਰ ਮਾਮਲਿਆਂ ਬਾਰੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਵਿਧਾਇਕਾਂ ਤੇ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਨੂੰ ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨ ਲਾਉਣ, ਪਾਰਟੀ ਦੇ ਜਥੇਬੰਦਕ ਢਾਚੇ ਵਿੱਚ ਤਬਦੀਲੀਆਂ ਕਰਨ, ਆਉਂਦੀਆਂ ਲੋਕ ਸਭਾ ਚੋਣਾਂ ਲਈ ਕਮੇਟੀਆਂ ਬਣਾਉਣ ਤੇ ਉਮੀਦਵਾਰਾਂ ਦੀ ਚੋਣ ਸਬੰਧੀ ਵੀ ਚਰਚਾ ਹੋਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਵਿਧਾਇਕਾਂ ਨੂੰ ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨ ਲਾਉਣ ਲਈ ਵਿਧਾਨ ਸਭਾ ’ਚ ਬਿੱਲ ਪਾਸ ਕਰਵਾ ਲਿਆ ਸੀ ਜਿਸ ਨੂੰ ਰਾਜਪਾਲ ਨੇ ਪ੍ਰਵਾਨਗੀ ਦੇ ਦਿੱਤੀ ਹੈ। 10 ਦੇ ਕਰੀਬ ਵਿਧਾਇਕਾਂ ਤੇ ਆਗੂਆਂ ਨੂੰ ਚੇਅਰਮੈਨ ਲਾਉਣ ਦੀ ਤਿਆਰੀ ਹੈ। ਇਸ ਦੇ ਨਾਲ ਸੂਬੇ ਦੀਆਂ ਮਾਕਰੀਟ ਕਮੇਟੀਆਂ ਨੂੰ ਭੰਗ ਕੀਤੇ ਨੂੰ ਕਾਫੀ ਸਮਾਂ ਹੋ ਚੁੱਕਾ ਹੈ ਤੇ ਇਨ੍ਹਾਂ ਦੇ ਵੀ ਚੇਅਰਮੈਨ ਲਾਏ ਜਾਣੇ ਹਨ। ਇਸ ਦੇ ਨਾਲ ਲੋਕ ਸਭਾ ਚੋਣਾਂ ਨੂੰ ਦੇਖਦਿਆਂ 13 ਵਿੱਚੋਂ ਲਗਪਗ 6-7 ਸੀਟਾਂ ’ਤੇ ਨਵੇਂ ਉਮੀਦਵਾਰਾਂ ਦੀ ਚੋਣ ਦਾ ਮਾਮਲਾ ਵੀ ਕਾਫੀ ਅਹਿਮ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago