ਹੁਣ ਆਮ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣਗੇ ਮੁੱਖਮੰਤਰੀ, ਇਸ ਤਰ੍ਹਾਂ ਪੁੱਛ ਸਕਦੇ ਹੋ ਸਵਾਲ

captain twitter account

ਲੋਕ ਸਭਾ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਜ਼ੋਰਾਂ ਤੇ ਹੈ। ਵੱਖ-ਵੱਖ ਪਾਰਟੀਆਂ ਲੋਕਾਂ ਤੱਕ ਪਹੁੰਚਣ ਲਈ ਨਵੇਂ-ਨਵੇਂ ਤਰੀਕੇ ਇਸਤੇਮਾਲ ਕਰ ਰਹੀਆਂ ਹਨ। ਕੈਪਟਨ ਸਰਕਾਰ ਨੇ ਇਸ ਲਈ ਸੋਸ਼ਲ ਮੀਡੀਆ ਦਾ ਰਸਤਾ ਚੁਣਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਹੈਂਡਲ ਤੋਂ ਲੋਕਾਂ ਨਾਲ ਗੱਲ-ਬਾਤ ਕਰਨ ਦਾ ਇੱਕ ਉਪਰਾਲਾ ਕੀਤਾ ਹੈ। ਜਿਸ ਨੂੰ ‘ਟਵਿੱਟਰ ਚੌਪਾਲ’ ਕਿਹਾ ਗਿਆ ਹੈ।

captain amarinder singh twitter

ਕੈਪਟਨ ਨੇ ਆਪਣੇ ਟਵਿੱਟਰ ਹੈਂਡਲ ਤੋਂ ਇੱਕ ਪੋਸਟ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ। ਜਿਸ ‘ਚ ਕੋਈ ਵੀ ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਕਰ ਸਕਦਾ ਹੈ। ਸਵਾਲ ਕਰਨ ਲਈ ਹੈਸ਼ਟੈਗ #CaptainDiChaupal ਦਾ ਇਸਤੇਮਾਲ ਕਰਨਾ ਹੋਵੇਗਾ। 21 ਅਪ੍ਰੈਲ ਨੂੰ ਮੁੱਖਮੰਤਰੀ ਅਮਰਿੰਦਰ ਸਿੰਘ ਇਹਨਾਂ ਸਾਰਿਆਂ ਸਵਾਲਾਂ ਦਾ ਜਵਾਬ ਦੇਣਗੇ। ਸਰਕਾਰ ਵਲੋਂ ਇਸ ਮੁਹਿੰਮ ਨੂੰ ‘ਪੰਜਾਬ ਦੀ ਗੱਲ ਕੈਪਟਨ ਦੇ ਨਾਲ’ ਦਾ ਨਾਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਵਿਦੇਸ਼ਾਂ ‘ਚ ਪੜ੍ਹਨ ਦਾ ਸੁਪਨਾ ਹੋਇਆ ਹੋਰ ਵੀ ਮਹਿੰਗਾ, ਹਵਾਈ ਕਿਰਾਏ ‘ਚ 150 ਫ਼ੀਸਦੀ ਦਾ ਵਾਧਾ