ਕੈਪਟਨ ਅੱਜ ਸਿਹਤ ਮਾਹਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਕੋਰੋਨਾ ਦੀ ਸਥਿਤੀ ਦੀ ਕਰਨਗੇ ਸਮੀਖਿਆ

Captain-to-review-Corona's-condition-with-health-experts-and-senior-officials-today

ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਸਰਕਾਰ ਦੇ 21 ਫਰਵਰੀ ਦੇ ਅੰਕੜਿਆਂ ਮੁਤਾਬਕ ਨਵਾਂ ਸ਼ਹਿਰ ਵਿੱਚ ਕੋਰੋਨਾ ਵਾਇਰਸ ਦੇ ਐਕਟਿਵ ਕੇਸ 583 ਹਨ ,ਜੋ ਕਿ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ ਸਭ ਤੋਂ ਜ਼ਿਆਦਾ ਹਨ।

ਪੰਜਾਬ ‘ਚ ਪਿਛਲੇ 3-4 ਦਿਨਾਂ ਤੋਂ ਕੋਰੋਨਾ ਦੇ ਵਧ ਰਹੇ ਮਾਮਲਿਆਂ ‘ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਚਿੰਤਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਦਾ ਟੀਕਾ ਲਗਾਉਣ, ਕਿਉਂਕਿ ਉਹ ਫਰੰਟਲਾਈਨ ‘ਤੇ ਕੰਮ ਕਰਦੇ ਹਨ। ਸਿੱਧੂ ਨੇ ਕਿਹਾ ਕਿ ਉਹ ਕੋਰੋਨਾ ਕਾਰਨ ਕਿਸੇ ਵੀ ਸਿਹਤ ਵਰਕਰ ਨੂੰ ਗੁਆਉਣਾ ਨਹੀਂ ਚਾਹੁੰਦੇ। ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ‘ਚ ਦੇਸ਼ ਦੇ 5 ਸੂਬਿਆਂ ‘ਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਹਰ ਰੋਜ ਵੱਧ ਰਹੇ ਹਨ। ਜਿਸ ਤੋਂ ਇਹ ਖੌਫ ਪੈਦਾ ਹੋ ਰਿਹਾ ਹੈ ਕਿ ਇਸ਼ ਨਾਲ ਕੋਰੋਨਾ ਦੀ ਦੂਜੀ ਲਹਿਰ ਆ ਸਕਦੀ ਹੈ। ਇਸਦੇ ਨਾਲ ਹੀ ਕੇਂਦਰ ਨੇ ਇਨ੍ਹਾਂ ਸੂਬਿਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਖਤ ਨਿਗਰਾਨੀ ਹੇਠ ਆਰਟੀ ਪੀਸੀਆਰ ਜਾਂਚ ਤੇ ਧਿਆਨ ਦੇਵੇਂ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ