ਕਿਸਾਨਾਂ ਨੂੰ ਦਿੱਲੀ ‘ਚ ਐਂਟਰੀ ਮਿਲਣ ਤੇ ਕੈਪਟਨ ਦਾ ਵੱਡਾ ਬਿਆਨ, ਕਿਹਾ ਇਹ ਕੁੱਝ

captain-arminder-singh-welcome-farmer-who-enter-in-delhi

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ।

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਹਰਿਆਣਾ ਦੀ ਖੱਟਰ ਸਰਕਾਰ ਦੀ ਨਿਖੇਧੀ ਕੀਤੀ ਕਿ ਕੇਂਦਰ ਸਰਕਾਰ ਦੇ ਸਮਝੌਤੇ ਤੋਂ ਬਾਅਦ ਵੀ ਕਿਸਾਨਾਂ ਨੂੰ ਰੋਕਣ ਲਈ ਲਗਾਤਾਰ ਦਬਾਅ ਬਣਾਇਆ ਜਾ ਰਿਹਾ ਹੈ।

ਖੱਟੜ ਸਰਕਾਰ ਦੀਆਂ ਕਾਰਵਾਈਆਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਵਿਰੋਧ ਦੇ ਜਮਹੂਰੀ ਅਧਿਕਾਰ ਲਈ ਰਾਸ਼ਟਰੀ ਰਾਜਧਾਨੀ ਵਿਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਸੀ, ਪਰ ਹਰਿਆਣਾ ਸਰਕਾਰ ਅਜੇ ਵੀ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ਵਿਰੁੱਧ ਟਕਰਾਅ ਵਾਲਾ ਰਵੱਈਆ ਅਪਣਾ ਰਹੀ ਹੈ।

ਖੱਟਰ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅਜਿਹੇ ਸਖ਼ਤ ਕਦਮ ਚੁੱਕਣ ਦੀ ਕੀ ਲੋੜ ਹੈ? ਅਜਿਹੀ ਭੰਨ-ਤੋੜ ਨੂੰ ਤੁਰੰਤ ਰੋਕਣ ਦੀ ਲੋੜ ਹੈ। ਮੁੱਖ ਮੰਤਰੀ ਨੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਕਿਸਾਨਾਂ ਨਾਲ ਕੀਤੇ ਗਏ ਵਿਵਹਾਰ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ, “ਪਿਛਲੇ ਤਿੰਨ ਮਹੀਨਿਆਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਸੇ ਵੀ ਜਨਤਕ  ਨੂੰ ਕੋਈ ਨੁਕਸਾਨ ਨਹੀਂ ਪਹੁੰਚਾਇਆ ਜਦਕਿ ਹਰਿਆਣਾ ਸਰਕਾਰ ਨੇ ਲੋਕਾਂ ਦੇ ਪੈਸੇ ਨਾਲ ਬਣੀਆਂ ਸੜਕਾਂ ਤੇ ਛੇਕ ਕੀਤੇ ਹਨ। ”

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ