ਕੈਪਟਨ ਦਾ ਦਾਅਵਾ: ਕੋਰੋਨਾ ਦੀ ਦੂਜੀ ਲਹਿਰ ਲਈ ਪੰਜਾਬ ਤਿਆਰ ਹੈ

Capt Amarinder Singh on corona 2nd wave in Delhi

ਪੰਜਾਬ ਵਿਚ ਕੋਵਿਡ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਦਿੰਦਿਆਂ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਕੋਵਿਡ ਦੇ ਖਿਲਾਫ ਲੜ ਰਹੀ ਹੈ। ਜੇ ਲੋੜ ਪਈ ਤਾਂ ਅਸੀਂ ਮਦਦ ਕਰਨ ਲਈ ਤਿਆਰ ਹਾਂ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਨਹੀਂ ਪਤਾ ਸੀ ਕਿ ਦੂਜੀ ਲਹਿਰ ਪੰਜਾਬ ਵਿੱਚ ਕਦੋਂ ਆਵੇਗੀ। ਪਰ ਪੰਜਾਬ ਸਰਕਾਰ ਇਸ ਲਈ ਪੂਰੀ ਤਰ੍ਹਾਂ ਤਿਆਰ ਹੈ। ਸ਼ਨੀਵਾਰ ਨੂੰ ਮੁੱਖ ਮੰਤਰੀ ਨੇ ਪੰਜਾਬ ਵਿੱਚ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਡਿਜੀਟਲ ਤਰੀਕੇ ਨਾਲ 107 ਸਿਹਤ ਕੇਂਦਰ ਦੀ ਸ਼ੁਰੂਆਤ ਕੀਤੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ