ਚੰਡੀਗੜ੍

Chandigarh Fake Liquor News: ਚੰਡੀਗੜ੍ਹ ਵਿੱਚ ਨਕਲੀ ਸ਼ਰਾਬ ਵੇਚਣ ਦੇ ਮਾਮਲੇ ਵਿੱਚ 2 ਵਾਪਾਰੀਆਂ ਸਮੇਤ 12 ਜਾਣਿਆ ਨੂੰ ਕੀਤਾ ਗਿਰਫ਼ਤਾਰ

Chandigarh Fake Liquor News: ਡੀ.ਜੀ.ਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਤਾਜ਼ਾ-ਤਰੀਨ ਗ੍ਰਿਫਤਾਰੀਆਂ ਨਾਲ ਇਸ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਗਿਣਤੀ 37 ਤੱਕ ਪਹੁੰਚ ਗਈ ਹੈ ਜਿਨਾਂ ਵਿਚ ਨਜਾਇਜ਼ ਸ਼ਰਾਬ ਮਾਫੀਆ ਜੋ ਕਿ ਸੂਬੇ ਦੇ ਕਈ ਜ਼ਿਲਿਆਂ ਵਿਚ ਆਪਣਾ ਜਾਲ ਫੈਲਾ ਚੁੱਕਿਆ ਸੀ, ਦੇ ਪੰਜ ਸਰਗਨਾ ਵੀ ਸ਼ਾਮਲ ਹਨ। ਇਸ ਮਾਮਲੇ ਵਿਚ ਅੱਠ ਹੋਰ ਪਛਾਣ ਕੀਤੇ ਗਏ ਦੋਸ਼ੀਆਂ ਦੀ ਪੂਰੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਨਾਂ ਵਿਚ ਲੁਧਿਆਣਾ ਨਿਵਾਸੀ ਇੱਕ ਪੇਂਟ ਦੀ ਦੁਕਾਨ ਦਾ ਮਾਲਕ ਰਾਜੇਸ਼ ਜੋਸ਼ੀ ਨਾਮੀ ਵਿਅਕਤੀ ਵੀ ਹੈ ਜੋ ਕਿ ਇਸ ਮਾਫੀਆ ਲੜੀ ਦਾ ਇੱਕ ਅਹਿਮ ਹਿੱਸਾ ਹੈ।

ਇਹ ਵੀ ਪੜ੍ਹੋ: Chandigarh Suicide News: ਪੰਜਾਬ ਐਮਐਲਏ ਹੋਸਟਲ ਦੇ ਬਾਹਰ ਪੰਜਾਬ ਪੁਲਿਸ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਉਨਾਂ ਅੱਗੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿਚ ਕਈ ਹੋਰ ਤਾਰ ਜੁੜੇ ਹੋਣ ਦੇ ਪੱਖ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਈ ਜ਼ਿਲਿਆਂ ਵਿਚ ਫੈਲੇ ਵੱਖੋ ਵੱਖ ਸਪਲਾਈ ਰੂਟਾਂ ਦੀ ਪਛਾਣ ਕਰਨ ਲਈ ਵੀ ਪੂਰੀ ਤਨਦੇਹੀ ਨਾਲ ਕੋਸ਼ਿਸ਼ਾਂ ਜਾਰੀ ਹਨ ਕਿਉਂਕਿ ਅਜੇ ਤੱਕ ਭਗੌੜੇ ਲੁਧਿਆਣਾ ਦੇ ਵਪਾਰੀ ਪਾਸੋਂ ਨਕਲੀ ਸ਼ਰਾਬ ਦੀ ਖਰੀਦ ਕਰਨ ਵਾਲੇ ਵਿਅਕਤੀਆਂ ਦੀ ਗਿਣਤੀ ਕਾਫੀ ਜ਼ਿਆਦਾ ਸੀ।

ਉਨਾਂ ਕਿਹਾ ਕਿ ਛਾਪੇਮਾਰੀ ਜਾਰੀ ਹੈ। ਇਸ ਮਾਮਲੇ ਵਿਚ ਮੌਤਾਂ ਦੀ ਗਿਣਤੀ 108 ਤੱਕ ਪਹੁੰਚ ਚੁੱਕੀ ਹੈ ਜਿਸ ਵਿਚੋਂ 82 ਮੌਤਾਂ ਤਰਨ ਤਾਰਨ ਅਤੇ ਅੰਮ੍ਰਿਤਸਰ ਤੇ ਬਟਾਲਾ ਵਿਚ 13-13 ਮੌਤਾਂ ਹੋਈਆਂ ਹਨ।ਪਿਛਲੇ 24 ਘੰਟਿਆਂ ਵਿੱਚ ਹੋਈਆਂ ਗ੍ਰਿਫਤਾਰੀਆਂ ਵਿੱਚ ਮੋਗਾ ਦਾ ਰਵਿੰਦਰ ਸਿੰਘ ਆਨੰਦ ਵੀ ਸ਼ਾਮਲ ਹੈ। ਮਕੈਨੀਕਲ ਜੈਕ ਬਣਾਉਣ ਵਾਲੀ ਫੈਕਟਰੀ ਚਲਾਉਣ ਵਾਲੇ ਰਵਿੰਦਰ ਨੇ ਲੁਧਿਆਣਾ ਦੇ ਕਾਰੋਬਾਰੀ ਤੋਂ 11000 ਰੁਪਏ ਪ੍ਰਤੀ ਡਰੰਮ ਦੇ ਹਿਸਾਬ ਨਾਲ ਨਕਲੀ ਸ਼ਰਾਬ ਦੀਆਂ ਤਿੰਨ ਕੇਨਾਂ (ਹਰੇਕ 200 ਲਿਟਰ) ਖਰੀਦੀਆਂ ਸਨ। ਉਸ ਨੇ ਹਾਲ ਹੀ ਵਿੱਚ ਹੈਂਡ ਸੈਨੀਟਾਇਜ਼ਰ ਦਾ ਉਤਪਾਦਨ ਕਰਨ ਦੀ ਸ਼ੁਰੂਆਤ ਵੀ ਕੀਤੀ ਸੀ।

ਇਹ ਵੀ ਪੜ੍ਹੋ: Chandigarh Murder News: ਚੰਡੀਗੜ੍ਹ ਵਿੱਚ ਹੋਈ ਵੱਡੀ ਵਾਰਦਾਤ, ਕੋਠੀ ਤੇ ਕਬਜ਼ਾ ਕਰਨ ਲਈ ਕੀਤਾ ਵਕੀਲ ਦਾ ਕਤਲ

ਰਵਿੰਦਰ ਕੋਲੋਂ ਇਹ 3 ਡਰੰਮ ਮੋਗਾ ਦੇ ਅਵਤਾਰ ਸਿੰਘ ਕੋਲ ਪਹੁੰਚੇ ਜਿਸ ਨੇ ਇਨਾਂ ਨੂੰ ਤਰਨ ਤਾਰਨ ਦੇ ਪਿੰਡ ਪੰਡੋਰੀ ਗੋਲਾਂ ਦੇ ਵਸਨੀਕ ਹਰਜੀਤ ਸਿੰਘ ਅਤੇ ਉਸ ਦੇ 2 ਪੁੱਤਰਾਂ ਨੂੰ 28000 ਰੁਪਏ ਪ੍ਰਤੀ ਡਰੰਮ ਦੇ ਹਿਸਾਬ ਨਾਲ ਵੇਚ ਦਿੱਤਾ। ਹਰਜੀਤ ਅਤੇ ਉਸ ਦੇ ਪੁੱਤਰਾਂ ਨੇ 50000 ਰੁਪਏ ਦਿੱਤੇ ਸਨ ਅਤੇ ਬਾਕੀ ਬਣਦਾ ਭੁਗਤਾਨ ਹਾਲੇ ਕਰਨਾ ਸੀ ਅਤੇ ਉਨਾਂ ਨੇ ਇਨਾਂ ਡਰੰਮਾਂ ਨੂੰ ਆਪਣੇ ਪਿੰਡ ਦੇ ਨੇੜੇ ਝਾੜੀਆਂ ਵਿੱਚ ਛੁਪਾ ਦਿੱਤਾ।ਪੁੱਛ ਪੜਤਾਲ ਦੌਰਾਨ ਖੁਲਾਸਾ ਹੋਇਆ ਕਿ ਹਰਜੀਤ ਅਤੇ ਉਸ ਦੇ ਪੁੱਤਰਾਂ (ਸਤਨਾਮ ਅਤੇ ਸ਼ਮਸ਼ੇਰ) ਵੱਲੋਂ 6000 ਰੁਪਏ ਵਿੱਚ ਗੋਬਿੰਦਰ ਸਿੰਘ ਨੂੰ ਇਨਾਂ ਡਰੰਮਾਂ ਵਿੱਚੋਂ ਨਕਲੀ ਸ਼ਰਾਬ ਦੀਆਂ 42 ਬੋਤਲਾਂ ਦਿੱਤੀਆਂ ਗਈਆਂ ਸਨ।

ਉਸ ਵੱਲੋਂ ਇਸ ਵਿੱਚ 10 ਫ਼ੀਸਦੀ ਮਿਲਾਵਟ ਕਰਕੇ ਇਨਾਂ ਤੋਂ 46 ਬੋਤਲਾਂ ਬਣਾ ਦਿੱਤੀਆਂ ਗਈਆਂ ਅਤੇ ਇਨਾਂ ਨੂੰ ਅੱਗੇ 28 ਅਤੇ 29 ਜੁਲਾਈ ਨੂੰ 23-23 ਬੋਤਲਾਂ ਕਰਕੇ ਬਲਵਿੰਦਰ ਕੌਰ ਦੇ ਪੁੱਤਰਾਂ ਨੂੰ ਵੇਚ ਦਿੱਤਾ ਗਿਆ। ਬਲਵਿੰਦਰ, ਜਿਸ ਨੂੰ ਇਸ ਕੇਸ ਵਿੱਚ ਸਭ ਤੋਂ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ, ਨੇ ਇਸ ਸ਼ਰਾਬ ਵਿੱਚ 50 ਫ਼ੀਸਦੀ ਹੋਰ ਪਾਣੀ ਮਿਲਾ ਕੇ ਇਸ ਨੂੰ ਅੱਗੇ 100 ਰੁਪਏ ਦੇ ਹਿਸਾਬ ਨਾਲ ਵੇਚ ਦਿੱਤਾ। ਰਵਿੰਦਰ ਸਿੰਘ ਨੇ ਹੋਰ ਖੁਲਾਸੇ ਕਰਦੇ ਹੋਏ ਕਿਹਾ ਹੈ ਕਿ ਉਹ ਮੋਗਾ ਨਿਵਾਸੀ ਇੱਕ ਪੇਂਟ ਸਟੋਰ ਦੇ ਮਾਲਕ ਅਸ਼ਵਨੀ ਬਜਾਜ ਦਾ ਸਹਿਯੋਗੀ ਹੈ ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰਵਿੰਦਰ ਤੋਂ ਪੁੱਛਗਿੱਛ ਵਿਚ ਰਾਜੇਸ਼ ਜੋਸ਼ੀ ਦੀ ਸ਼ਮੂਲੀਅਤ ਸਾਹਮਣੇ ਆਈ ਜੋ ਕਿ ਅਜੇ ਤੱਕ ਭਗੌੜਾ ਹੈ।

ਇਹ ਵੀ ਪੜ੍ਹੋ: Chandigarh Road Accident News: ਚੰਡੀਗੜ੍ਹ ਸੈਕਟਰ 19/20 ਸੈਕਟਰ ਦੇ ਡਿਵਾਈਡਿੰਗ ਰੋਡ ਤੇ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕ ਹੋਏ ਜ਼ਖਮੀ

ਡੀ.ਜੀ.ਪੀ ਨੇ ਅਗਾਂਹ ਦੱਸਿਆ ਕਿ ਮੁੱਢਲੀ ਜਾਂਚ ਪੜਤਾਲ ਇਸ ਪੱਖ ਵੱਲ ਇਸ਼ਾਰਾ ਕਰਦੀ ਹੈ ਕਿ ਗੋਬਿੰਦਰ, ਰਵਿੰਦਰ, ਦਰਸ਼ਨਾ ਰਾਣੀ, ਤ੍ਰਿਵੇਣੀ ਚੌਹਾਨ ਅਤੇ ਹਰਪ੍ਰੀਤ ਸਿੰਘ ਇਸ ਮਾਮਲੇ ਵਿਚ ਮੁੱਖ ਦੋਸ਼ੀ ਹਨ ਜਿਨਾਂ ਦੇ ਹੋਰ ਵੱਡੇ ਮਾਫੀਆ ਗਿਰੋਹ ਮੈਂਬਰਾਂ ਨਾਲ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਕਲੀ ਸ਼ਰਾਬ ਮਾਮਲੇ ‘ਚ ਪੜਤਾਲ ਹੋਰ ਤੇਜ਼ ਕਰਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਪੁਲਸ ਨੇ ਸੋਮਵਾਰ ਨੂੰ 12 ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ‘ਚ ਦੋ ਵਪਾਰੀ ਵੀ ਸ਼ਾਮਲ ਹਨ।

ਪੁਲਸ ਨੇ ਲੁਧਿਆਣਾ ਨਿਵਾਸੀ ਪੇਂਟ ਦੇ ਇਕ ਵਪਾਰੀ ਦੀ ਭਾਲ ਵੀ ਸ਼ੁਰੂ ਕਰ ਦਿੱਤੀ ਹੈ, ਜਿਸ ਨੇ ਮੁੱਢਲੇ ਤੌਰ ‘ਤੇ ਨਕਲੀ ਸ਼ਰਾਬ ਦੇ ਤਿੰਨ ਡਰੰਮ ਸਪਲਾਈ ਕੀਤੇ ਸਨ, ਜਿਨ੍ਹਾਂ ਕਾਰਨ ਇੰਨੀ ਵੱਡੀ ਗਿਣਤੀ ‘ਚ ਮੌਤਾਂ ਹੋਈਆਂ। ਮੁੱਖ ਮੰਤਰੀ ਨੇ ਡੀ.ਜੀ.ਪੀ ਦਿਨਕਰ ਗੁਪਤਾ ਨੂੰ ਪੁਲਸ ਨੂੰ ਜੀ-ਜਾਨ ਨਾਲ ਇਸ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਪੂਰੀ ਤਾਕਤ ਨਾਲ ਪੜਤਾਲ ਵਿਚ ਜੁੱਟ ਜਾਣ ਦੇ ਨਿਰਦੇਸ਼ ਦਿੱਤੇ ਅਤੇ ਇਸ ਮਾਮਲੇ ਵਿਚ ਸ਼ਾਮਲ ਹਰੇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਸਖ਼ਤ ਕਦਮ ਚੁੱਕਣਾ ਯਕੀਨੀ ਬਣਾਉਣ ਦੇ ਹੁਕਮ ਵੀ ਦਿੱਤੇ ਅਤੇ ਇਹ ਵੀ ਕਿਹਾ ਕਿ ਇਸ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਇਸ ਦੇ ਨਾਲ ਹੀ ਪੰਜਾਬ ਪੁਲਸ ਨੇ ਮੁਅੱਤਲ ਕੀਤੇ ਦੋ ਡੀ. ਐਸ.ਪੀਜ਼ ਅਤੇ ਚਾਰ ਐਸ. ਐਚ.ਓਜ਼ ਖਿਲਾਫ ਵਿਭਾਗੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਦੇ ਹੁਕਮਾਂ ਤਹਿਤ ਕੀਤੀ ਜਾ ਰਹੀ ਮੈਜਿਸਟ੍ਰੇਟੀ ਜਾਂਚ ਵਿਚ ਸਾਰੇ ਸ਼ੱਕੀ ਵਿਅਕਤੀਆਂ ਅਤੇ ਛੇ ਪੁਲਿਸ ਤੇ ਸੱਤ ਕਰ ਤੇ ਆਬਕਾਰੀ ਅਫਸਰਾਂ, ਜਿਨਾਂ ਦੀ ਮੁਅੱਤਲੀ ਦੇ ਹੁਕਮ ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਜਾਰੀ ਕੀਤੇ ਸਨ, ਦੀ ਭੂਮਿਕਾ ਦੀ ਗਹਿਰਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

Chandigarh News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago