Corona in Mohali: ਮੋਹਾਲੀ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 5 ਹੋਰ ਪੋਜ਼ੀਟਿਵ ਕੇਸ ਆਏ ਸਾਹਮਣੇ

5-new-corona-positive-cases-in-mohali

Corona in Mohali: ਮੋਹਾਲੀ ‘ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਸ਼ਨੀਵਾਰ ਨੂੰ ਸ਼ਹਿਰ ‘ਚ 5 ਨਵੇਂ ਮਰੀਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ। ਨਵੇਂ ਮਰੀਜ਼ਾਂ ‘ਚ 57 ਸਾਲਾ ਵਿਅਕਤੀ ਕੁਰਾਲੀ ਨਾਲ ਸਬੰਧਿਤ ਹੈ, ਜੋ ਕਿ ਦਿੱਲੀ ਤੋਂ ਵਾਪਸ ਪਰਤਿਆ ਹੈ। ਲਾਲੜੂ ਦਾ 53 ਸਾਲਾ ਵਿਅਕਤੀ ਪਹਿਲਾਂ ਤੋਂ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੇ ਸੰਪਰਕ ‘ਚ ਸੀ, ਜਦੋਂ ਕਿ ਬਲਟਾਣਾ ਦੀ 18 ਸਾਲਾ ਕੁੜੀ ਅਤੇ 25 ਸਾਲਾ ਜਨਾਨੀ ਬਾਪੂਧਾਮ ‘ਚ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੇ ਸੰਪਰਕ ‘ਚ ਸਨ।

ਇਹ ਵੀ ਪੜ੍ਹੋ: Captain Amarinder Singh: 20 ਭਾਰਤੀ ਫੌਜੀਆਂ ਦੀ ਨਿਰਦੋਸ਼ ਹੱਤਿਆ ਨੂੰ ਲੈ ਕੇ ਚੀਨ ਤੇ ਭੜ੍ਹਕੇ ਕੈਪਟਨ ਅਮਰਿੰਦਰ ਸਿੰਘ

ਇਸ ਤੋਂ ਇਲਾਵਾ ਖਰੜ ਦੀ 54 ਸਾਲਾ ਜਨਾਨੀ ਵੀ ਪਹਿਲਾਂ ਤੋਂ ਪਾਜ਼ੇਟਿਵ ਆਏ ਮਰੀਜ਼ ਨਾਲ ਮਿਲੀ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸਾਰੇ ਨਵੇਂ ਮਰੀਜ਼ਾਂ ਨੂੰ ਗਿਆਨ ਸਾਗਰ ਹਸਪਤਾਲ, ਬਨੂੰੜ ਵਿਖੇ ਭਰਤੀ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਮੋਹਾਲੀ ਜ਼ਿਲ੍ਹੇ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 213 ਹੋ ਗਈ, ਜਿਨ੍ਹਾਂ ‘ਚੋਂ 138 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ 72 ਸਰਗਰਮ ਮਾਮਲੇ ਚੱਲ ਰਹੇ ਹਨ, ਜਦੋਂ ਕਿ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ