ਮਹਿੰਗੀ ਹੋ ਰਹੀ ਬਿਜਲੀ ਨੂੰ ਦੇਖ ਨੇ ਆਪ ਨੇ ਕੀਤੀ ਕੈਪਟਨ ਨਾਲ ਮੀਟਿੰਗ ਦੀ ਗੱਲ

Aman-Arora-Captain

ਪੰਜਾਬ ਵਿੱਚ ਹਰ ਦਿਨ ਕਿਸੇ ਨਾ ਕਿਸੇ ਨਵੇਂ ਮੁੱਦੇ ਤੇ ਗੱਲ ਕੀਤੀ ਜਾਂਦੀ ਹੈ। ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਦਿਨੋਂ ਦਿਨ ਮਹਿੰਗੀ ਹੋ ਰਹੀ ਬਿਜਲੀ ਨੂੰ ਦੇਖ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਦੱਸ ਦੇਈਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਕਈ ਵੱਡੇ ਵਾਅਦੇ ਕੀਤੇ ਸੀ ਜਿਨ੍ਹਾਂ ਵਾਅਦਿਆਂ ਵਿੱਚ ਸਸਤੀ ਬਿਜਲੀ ਦੇਣ ਦਾ ਵਾਅਦਾ ਅਹਿਮ ਸੀ। ਜੋ ਕਿ ਕਾਂਗਰਸ ਸਰਕਾਰ ਨੇ ਹਾਲੇ ਤੱਕ ਪੂਰਾ ਨਹੀਂ ਕੀਤਾ। ਪੰਜਾਬ ਵਿੱਚ ਬਿਜਲੀ ਸਸਤੀ ਹੋਣ ਦੀ ਵਜਾਏ ਮਹਿੰਗੀ ਹੋ ਰਹੀ ਹੈ।

ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਹੈ ਅੱਜ ਪੰਜਾਬ ਦੇ ਵਿਚ ਬਾਕੀ ਦੇ ਸੂਬਿਆਂ ਨਾਲੋਂ ਸਭ ਤੋਂ ਮਹਿੰਗੀ ਬਿਜਲੀ ਵਿਕ ਰਹੀ ਹੈ। ਪੰਜਾਬ ਵਿਚ ਮਹਿੰਗੀ ਬਿਜਲੀ ਵਿਕਣ ਦਾ ਮੁੱਖ ਕਾਰਨ ਅਕਾਲੀ ਦਲ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਗਏ ਮਹਿੰਗੇ ਬਿਜਲੀ ਖ਼ਰੀਦ ਸਮਝੌਤੇ ਹਨ। ਕਾਂਗਰਸ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਬਿਜਲੀ ਦੀਆਂ ਵਧੀਆਂ ਦਰਾਂ ਦੇ ਸਮਝੌਤੇ ਨੂੰ ਰੱਦ ਕਰਕੇ ਨਵੇਂ ਸਮਝੌਤੇ ਕੀਤੇ ਜਾਣਗੇ ਅਤੇ ਬਿਜਲੀ ਨੂੰ ਸਸਤੇ ਦਰ ਨਾਲ ਖਰੀਦਿਆ ਜਾਵੇਗਾ।

ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ‘ਚ ਇਹ ਮੁੱਦਾ ਉਠਾਇਆ ਸੀ, ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦੇ ਖ਼ਜ਼ਾਨੇ ਤੇ ਸਾਰੇ ਬਿਜਲੀ ਖਪਤਕਾਰਾਂ ਨੂੰ ਰਾਹਤ ਦੇਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ। ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਇਹ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਅੰਨ੍ਹੀ ਲੁੱਟ ਹੈ।ਇਸ ਲਈ ਸੂਬੇ ਤੇ ਬਿਜਲੀ ਖਪਤਕਾਰਾਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਤੁਰੰਤ ਕਦਮ ਚੁੱਕਣੇ ਜ਼ਰੂਰੀ ਹਨ।