ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਕਿਹਾ- ਚੰਡੀਗੜ੍ਹ ‘ਚ ਮੁੜ ਲਗਾਇਆ ਜਾ ਸਕਦੈ ਨਾਇਟ ਕਰਫਿਊ

Administrator-V.P-Singh-Badnour-again-called-a-night-curfew-in-Chandigarh

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿਚ ਪ੍ਰਸ਼ਾਸਕ ਨੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇ ਕੋਰੋਨਾ ਨੂੰ ਲੈ ਕੇ ਸ਼ਹਿਰ ਵਿਚ ਹਾਲਾਤ ਵਿਗੜਦੇ ਹਨ ਤਾਂ ਸਖ਼ਤੀ ਕਰਨੀ ਹੋਵੇਗੀ। ਉਨ੍ਹਾਂ ਨੇ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਨ ਬਾਰੇ ਲੋਕਾਂ ਵਿੱਚ ਵੱਧ ਰਹੀ ਲਾਪ੍ਰਵਾਹੀ ‘ਤੇ ਵੀ ਚਿੰਤਾ ਜ਼ਾਹਰ ਕੀਤੀ ਹੈ।

ਉਨ੍ਹਾਂ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਲੋਕ ਪੂਰੀ ਤਰ੍ਹਾਂ ਨਿਯਮਾਂ ਦੀ ਅਣਦੇਖੀ ਕਰ ਰਹੇ ਹਨ ਜਦੋਂਕਿ ਕੋਰੋਨਾ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ। ਵੀਪੀ ਸਿੰਘ ਬਦਨੌਰ ਨੇ ਸ਼ਹਿਰ ਵਾਸੀਆਂ ਨੂੰ ਕੋਰੋਨਾ ਪ੍ਰੋਟੋਕੋਲ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕੀਤੀ। ਮਾਸਕ ਪਹਿਨੋ, ਸਮਾਜਕ ਦੂਰੀ ਬਣਾਈ ਰੱਖੋ ਅਤੇ ਆਪਣੇ ਹੱਥਾਂ ਨੂੰ ਅਕਸਰ ਸੈਨੀਟੇਜ਼ਰ ਨਾਲ ਸਵੱਛ ਰੱਖੋ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਰਹੀ ਤਾਂਨਾਇਟ ਕਰਫਿਊ , ਬਾਜ਼ਾਰਾਂ ਨੂੰ ਬੰਦ ਕਰਨਾ ਅਤੇ ਬਾਰਡਰ ਸੀਲ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਪ੍ਰਸ਼ਾਸਕ ਨੇ ਵਿਆਹ ਦੀਆਂ ਰਸਮਾਂ ਅਤੇ ਹੋਰ ਕਾਨਫਰੰਸਾਂ ਵਿਚ ਮਾਸਕ ਅਤੇ ਸੈਨੀਟੇਜ਼ਰ ਦਾ ਪ੍ਰਬੰਧ ਕਰਨ ਲਈ ਕਿਹਾ ਹੈ।

ਜੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਰਹੀ ਤਾਂ ਵੱਖ-ਵੱਖ ਸਮਾਗਮਾਂ ਵਿਚ ਲੋਕਾਂ ਦੀ ਗਿਣਤੀ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪ੍ਰਸ਼ਾਸਕ ਨੇ ਹਦਾਇਤ ਕੀਤੀ ਕਿ ਟੈਸਟਿੰਗ ਲਈ ਮੋਬਾਈਲ ਟੀਮਾਂ ਨੂੰ ਭੀੜ ਵਾਲੀਆਂ ਥਾਵਾਂ ਜਿਵੇਂ ਅਪਨੀ ਮੰਡੀ, ਬੱਸ ਸਟੈਂਡ, ਰੇਲਵੇ ਸਟੇਸ਼ਨ, ਸੁਖਨਾ ਝੀਲ ਅਤੇ ਰੋਜ਼ ਫੈਸਟੀਵਲ ਦੇ ਮੈਦਾਨ ਵਿਚ ਭੇਜਿਆ ਜਾਣਾ ਚਾਹੀਦਾ ਹੈ, ਜਿਥੇ ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ