Sukhbir Badal Latest News: ਸੰਸਦ ‘ਚੋਂ ਰਹੇ ਗੈਰ-ਹਾਜ਼ਰ ਰਹਿਣ ਤੇ ਸੁਖਬੀਰ ਤੇ ਹਰਸਿਮਰਤ ਬਾਦਲ ਨੂੰ ਵਿਰੋਧੀ ਪਾਰਟੀਆਂ ਵੱਲੋਂ ਪੰਜਾਬ ਨਾਲ ਗੱਦਾਰੀ ਕਰਾਰ

agriculture-ordinance-update-sukhbir-badal-and-harsimrit-badal-absent-from-parliament

Sukhbir Badal Latest News: ਨਵੇਂ ਖੇਤੀ ਕਾਨੂੰਨ ‘ਤੇ ਸ਼੍ਰੋਮਣੀ ਅਕਾਲੀ ਦਲ ਕਸੂਤਾ ਘਿਰ ਗਿਆ ਹੈ। ਕਿਸਾਨ ਜਥੇਬੰਦੀਆਂ ਬਾਦਲ ਪਰਿਵਾਰ ਦੀ ਨੂੰਹ ਹਰਸਿਮਰਤ ਬਾਦਲ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ। ਵਿਰੋਧੀ ਧਿਰਾਂ ਤੇ ਕਿਸਾਨ ਜਥੇਬੰਦੀਆਂ ਨੇ ਇਲਜ਼ਾਮ ਲਾਇਆ ਹੈ ਕਿ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਦੋਵੇਂ ਸੰਸਦ ਮੈਂਬਰ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਸੰਸਦ ਵਿੱਚੋਂ ਹੀ ਗੈਰਹਾਜ਼ਰ ਰਹੇ। ਹੈਰਾਨੀ ਦੀ ਗੱਲ ਹੈ ਕਿ ਸੁਖਬੀਰ ਤੇ ਹਰਸਿਮਰਤ ਸੰਸਦ ਵਿੱਚ ਨਹੀਂ ਪਹੁੰਚ ਪਰ ਉੱਥੇ ਖੇਤੀ ਬਿੱਲ ਪੇਸ਼ ਕੀਤੇ ਜਾ ਰਹੇ ਸੀ।

ਇਹ ਵੀ ਪੜ੍ਹੋ: Farmer Protest News: ਖੇਤੀ ਦੇ ਨਵੇਂ ਕਾਨੂੰਨਾਂ ਖਿਲਾਫ ਇਕੱਠੇ ਹੋਏ ਕਿਸਾਨਾਂ ਨੇ 15 ਤੋਂ 20 ਸਤੰਬਰ ਤੱਕ ਕੀਤਾ ਧਰਨੇ ਦਾ ਐਲਾਨ

ਇਸ ਬਾਰੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਲੋਕ ਸਭਾ ਵਿੱਚ ਕਿਸਾਨ ਉਪਜ ਵਪਾਰ ਤੇ ਵਣਜ (ਤਰੱਕੀ ਅਤੇ ਸਹੂਲਤ) ਆਰਡੀਨੈਂਸ, 2020, ਕੀਮਤ ਭਰੋਸੇ ਬਾਰੇ ਕਿਸਾਨ (ਸਸ਼ਕਤੀਕਰਨ ਤੇ ਸੁਰੱਖਿਆ) ਸਮਝੌਤਾ ਤੇ ਫਾਰਮ ਸੇਵਾਵਾਂ ਆਰਡੀਨੈਂਸ, 2020, ਤੇ ਜ਼ਰੂਰੀ ਚੀਜ਼ਾਂ (ਸੋਧ) ਆਰਡੀਨੈਂਸ 2020 ਕਾਨੂੰਨ ਵਿੱਚ ਬਦਲਣ ਲਈ ਕੇਂਦਰੀ ਖੇਤੀ ਮੰਤਰੀ ਵੱਲੋਂ ਬਿੱਲ ਪੇਸ਼ ਕਰਨ ਸਮੇਂ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਗੈਰਹਾਜ਼ਰ ਰਹੇ ਹਨ।

ਇਹ ਵੀ ਪੜ੍ਹੋ: Bhulath Rape News: ਬਿਹਾਰ ਵਿਚ 3 ਬੱਚਿਆਂ ਦੇ ਪਿਓ ਨੇ 6 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ

ਉਨ੍ਹਾਂ ਕਿਹਾ ਕਿ ਹੁਣ ਸਪਸ਼ਟ ਹੋ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵੱਲੋਂ ਕਿਸਾਨਾਂ ਦੇ ਖ਼ਦਸ਼ੇ ਦੂਰ ਕਰਨ ਤੱਕ ਬਿੱਲ ਪਾਰਲੀਮੈਂਟ ਵਿੱਚ ਨਾ ਲਿਆਉਣ ਦਾ ਬਿਆਨ ਕਿਸਾਨਾਂ ਨੂੰ ਗੁਮਰਾਹ ਕਰਨ ਵਾਲਾ ਹੈ। ਰਾਜੇਵਾਲ ਨੇ ਕਿਹਾ ਕਿ ਜੇਕਰ ਅਕਾਲੀ ਲੀਡਰ ਗੰਭੀਰ ਹੁੰਦੇ ਤਾਂ ਲੋਕ ਸਭਾ ਵਿੱਚ ਬਿੱਲ ਪੇਸ਼ ਕਰਨ ਵੇਲੇ ਇਨ੍ਹਾਂ ਦਾ ਵਿਰੋਧ ਕਰਦੇ। ਕਿਸਾਨ ਲੀਡਰ ਨੇ ਖਦਸ਼ਾ ਜਾਹਿਰ ਕੀਤਾ ਕਿ ਸੰਭਵ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਬਿਲਾਂ ਉੱਤੇ ਬਹਿਸ ਤੇ ਵੋਟਿੰਗ ਦੌਰਾਨ ਵੀ ਇਹ ਗੈਰਹਾਜ਼ਰ ਰਹਿ ਕੇ ਭਾਰਤੀ ਜਨਤਾ ਪਾਰਟੀ ਦੇ ਸਮਰਥਨ ਤੇ ਕਿਸਾਨਾਂ ਦੇ ਵਿਰੋਧ ਵਿੱਚ ਖੜ੍ਹੇ ਦਿਖਾਈ ਦੇਣ। ਜੇਕਰ ਅਜਿਹਾ ਹੋਇਆ ਤਾਂ ਪੰਜਾਬ ਦੇ ਲੋਕ ਤੇ ਖਾਸ ਤੌਰ ਉੱਤੇ ਕਿਸਾਨ ਅਕਾਲੀ ਆਗੂਆਂ ਨੂੰ ਮਾਫ਼ ਨਹੀਂ ਕਰਨਗੇ।

Punjabi News  ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ