ਚੰਡੀਗੜ੍

Punjab News: ਹਥਿਆਰ ਰੱਖਣ ਵਾਲੇ ਹੋ ਜਾਣ ਸਾਵਧਾਨ, ਖੁਸ਼ੀ ਮੌਕੇ ਗੋਲੀ ਚਲਾਉਣ ਤੇ ਹੋ ਸਕਦੀ ਹੈ 2 ਸਾਲ ਕੈਦ

Punjab News: ਵਿਆਹ ਸਮਾਗਮਾਂ ਜਾਂ ਹੋਰ ਧਾਰਮਿਕ ਸਥਾਨਾਂ ਤੇ ਲਾਇਸੰਸੀ ਹਥਿਆਰ ਨਾਲ ਫਾਇਰਿੰਗ ਕੀਤੀ ਤਾਂ ਦੋ ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨਾ ਜਾਂ ਦੋਵੇਂ ਹੀ ਹੋ ਸਕਦੇ ਹਨ। ਪੰਜਾਬ ਪੁਲਿਸ ਵੱਲੋਂ 23 ਜੂਨ ਤੋਂ ਸੋਧ ਕੀਤੇ ਆਰਮਜ਼ ਐਕਟ ‘ਚ ਇਸ ਦਾ ਪ੍ਰਾਵਧਾਨ ਹੈ। ਸਰਕਾਰ ਨੇ ਹਥਿਆਰਾਂ ਦੇ ਲਾਇਸੰਸਾਂ ਬਾਰੇ ਨਿਯਮ ਬਦਲ ਦਿੱਤੇ ਹਨ। ਹੁਣ ਕੋਈ ਵੀ ਇੱਕ ਲਾਇਸੰਸ ‘ਤੇ ਦੋ ਹੀ ਹਥਿਆਰ ਰੱਖ ਸਕਦਾ ਹੈ।

ਇਹ ਵੀ ਪੜ੍ਹੋ: Lockdown in Punjab: ਪੰਜਾਬ ਵਿੱਚ ਮੁੜ ਤੋਂ Lockdown ਦੀ ਤਿਆਰੀ, ਦਿਨੋਂ ਦਿਨ ਵੱਧ ਰਹੇ ਨੇ Corona ਦੇ ਕੇਸ

ਇਨ੍ਹਾਂ ‘ਚ ਦੋ ਤੋਂ ਵੱਧ ਹਥਿਆਰ ਰੱਖਣ ਵਾਲੇ ਅਸਲਾ ਲਾਇਸੈਂਸ ਧਾਰਕਾਂ ਨੂੰ 13 ਦਸੰਬਰ ਤੱਕ ਜਮ੍ਹਾਂ ਆਪਣੇ ਵਾਧੂ ਹਥਿਆਰ ਨੇੜਲੇ ਥਾਣੇ ਜਾਂ ਅਸਲਾ ਡੀਲਰ ਕੋਲ ਜਮ੍ਹਾਂ ਕਰਵਾਉਣਾ ਲਾਜ਼ਮੀ ਕਰਾਰ ਕੀਤਾ ਗਿਆ ਹੈ। ਆਰਮਡ ਫੋਰਸਜ਼ ਦੇ ਮੈਂਬਰ ਨੂੰ ਆਪਣੀ ਯੂਨਿਟ ਦੇ ਅਸਲਾਖਾਨੇ ’ਚ ਇੱਕ ਸਾਲ ਦੇ ਅੰਦਰ-ਅੰਦਰ ਹਥਿਆਰ ਜਮ੍ਹਾਂ ਕਰਵਾਉਣਾ ਪਵੇਗਾ। ਹੁਣ ਅਸਲਾ ਲਾਇਸੈਂਸ ਦੀ ਮਿਆਦ 5 ਸਾਲ ਹੋਵੇਗੀ।

ਜਦੋਂ ਕਿ ਪਹਿਲਾਂ 3 ਸਾਲ ਸੀ। ਨਵੀਆਂ ਸੋਧਾਂ ਮੁਤਾਬਕ ਜੇਕਰ ਕੋਈ ਵਿਅਕਤੀ ਜਨਤਕ ਇਕੱਠ, ਧਾਰਮਿਕ ਸਥਾਨ ਜਾਂ ਵਿਆਹ ਸਮਾਗਮ ਆਦਿ ਮੌਕੇ ਖੁਸ਼ੀ ’ਚ ਲਾਪ੍ਰਵਾਹੀ ਜਾਂ ਅਣਗਹਿਲੀ ਨਾਲ ਗੋਲੀ ਚਲਾਉਂਦਾ ਹੈ, ਤਾਂ ਉਸ ਨੂੰ ਘੱਟੋ-ਘੱਟ ਦੋ ਸਾਲ ਦੀ ਕੈਦ ਦੀ ਸਜ਼ਾ ਤੇ ਇੱਕ ਲੱਖ ਰੁਪਏ ਜੁਰਮਾਨਾ ਜਾਂ ਦੋਵੇਂ ਹੋ ਸਕਦੀ ਹੈ। ਪੁਲਿਸ ਜਾਂ ਫ਼ੌਜ ਦੇ ਮੁਲਾਜ਼ਮ ਦਾ ਹਥਿਆਰ ਖੋਹਣ ’ਤੇ ਹੁਣ 10 ਸਾਲ ਕੈਦ ਦੀ ਸਜ਼ਾ ਹੋ ਸਕਦੀ ਹੈ। ਇੱਥੇ ਦੱਸਣਯੋਗ ਹੈ ਕਿ ਹਥਿਆਰ ਰੱਖਣ ਦੇ ਮਾਮਲੇ ’ਚ ਪੰਜਾਬ ਦੇਸ਼ ’ਚ ਦੂਜੇ ਨੰਬਰ ਅਤੇ ਉੱਤਰ ਪ੍ਰਦੇਸ਼ ਪਹਿਲੇ ਨੰਬਰ ’ਤੇ ਹੈ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago