ਬਿਜਲੀ ਮਹਿੰਗੀ ਕਰਕੇ ਰੋਸ ਪ੍ਰਦਰਸ਼ਨ ਕਰਦੇ ਆਪ ਲੀਡਰ ਭਗਵੰਤ ਮਾਨ ਤੇ ਉਸਦਾ ਸਾਥੀਆਂ ਤੇ ਪੁਲਿਸ ਵੱਲੋਂ ਪਾਣੀ ਦੀਆਂ ਬੌਛਾਰਾਂ

bhagwant-mann-and-aap-party-members-protest-against-captain-amarinder-singh-outside-of-his-residence

Bhagwant Mann Protest in Chandigarh: ਪੰਜਾਬ ਦੇ ਵਿੱਚ ਹੋ ਰਹੀ ਮਹਿੰਗੀ ਬਿਜਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ Bhagwant Mann ਨੇ ਕਪਤਾਨ ਅਮਰਿੰਦਰ ਸਿੰਘ ਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਰੋਸ ਪ੍ਰਦਰਸ਼ਨ ਕਰਨ ਦੇ ਲਈ ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਦੀ ਅਗਵਾਈ ਹੇਠ ਬਾਕੀ ਆਗੂਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਵੱਲ ਕੂਚ ਕੀਤਾ ਪਰ ਪੁਲਿਸ ਨੇ Bhagwant Mann ਅਤੇ ਇਸਦੇ ਸਾਥੀਆਂ ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ।

ਇਹ ਵੀ ਪੜ੍ਹੋ: ਸੌਂਕ ਦਾ ਕੋਈ ਮੁੱਲ ਨਹੀਂ, 0001 ਨੰਬਰ ਦੇ ਲਈ ਖਰਚੇ 15.35 ਲੱਖ ਰੁਪਏ

ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਈ ਵਰਕਰਾਂ ਦੀਆਂ ਪੱਗਾਂ ਵੀ ਲਹਿ ਗਈਆਂ। ਇਸ ਰੋਸ ਪ੍ਰਦਰਸ਼ਨ ਦੇ ਦੌਰਾਨ ਪੁਲਿਸ ਦੇ ਵੱਲੋਂ ਬੈਰੀਕੇਡਿੰਗ ਵੀ ਕੀਤੀ ਗਈ। ਰੋਸ ਪ੍ਰਦਰਸ਼ਨ ਕਾਰਨ ਦੇ ਦੌਰਾਨ ਪੁਲਿਸ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ Bhagwant Mann, ਵਿਧਾਇਕ ਸਰਬਜੀਤ ਮਣੂਕੇ, ਵਿਧਾਇਕ ਮਨਜੀਤ ਬਿਲਾਸਪੁਰ ਸਮੇਤ 100 ਦੇ ਕਰੀਬ ਵਰਕਰਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਫਿਲਹਾਲ ਪੁਲਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਵਾਪਸ ਐੱਮ. ਐੱਲ. ਏ. ਹੋਸਟਲ ਭੇਜ ਦਿੱਤਾ ਗਿਆ ਹੈ।

bhagwant-mann-and-aap-party-members-protest-against-captain-amarinder-singh-outside-of-his-residence

Bhagwant Mann ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਕੋਈ ਵੱਡਾ ਕਾਰਨ ਸਪਸ਼ਟ ਕਰਨ ਕਿ ਪੰਜਾਬ ‘ਚ ਘਰੇਲੂ ਬਿਜਲੀ 9 ਰੁਪਏ ਤੋਂ ਲੈ ਕੇ 12 ਰੁਪਏ ਤੱਕ ਕਿਉਂ ਮਿਲ ਰਹੀ ਹੈ? ਜਦਕਿ ਪੰਜਾਬ ਖ਼ੁਦ ਵੀ ਬਿਜਲੀ ਪੈਦਾ ਕਰਦਾ ਹੈ। ਦੂਜੇ ਇੱਕ ਵੀ ਯੂਨਿਟ ਦਾ ਖ਼ੁਦ ਉਤਪਾਦਨ ਨਾ ਕਰਨ ਵਾਲੀ ਦਿੱਲੀ ਦੀ ਕੇਜਰੀਵਾਲ ਸਰਕਾਰ ਦਿੱਲੀ ਵਾਸੀਆਂ ਨੂੰ ਸਭ ਤੋਂ ਸਸਤੀ ਬਿਜਲੀ ਉਪਲਬਧ ਕਰ ਰਹੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ