Bhagwant Mann vs Captain: ਭਗਵੰਤ ਮਾਨ ਨੇ ਕੈਪਟਨ ਦੀ ਮਹਿਲਾ ਮਿੱਤਰ ‘ਅਰੂਸਾ’ ਨੂੰ ਲੈ ਕੇ ਕੀਤਾ ਤਿੱਖਾ ਵਾਰ

bhagwant-mann-vs-captain-amarinder-singh
Bhagwant Mann vs Captain: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਾਕਿਸਤਾਨੀ ਮਹਿਲਾ ਮਿੱਤਰ ਅਰੂਸਾ ਆਲਮ ਦੀ ਦੋਸਤੀ ਨੂੰ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਦੱਸਦਿਆਂ ਭਾਰਤੀ ਵਿਦੇਸ਼ ਮੰਤਰਾਲੇ ਤੋਂ ਅਰੂਸਾ ਆਲਮ ਦੇ ਭਾਰਤੀ ਵੀਜ਼ੇ ਦੇ ਸਟੇਟਸ ਬਾਰੇ ਪੁੱਛਿਆ ਹੈ। ਭਗਵੰਤ ਮਾਨ ਇੱਥੇ ਸ਼ੁੱਕਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨਾਲ ਮੀਡੀਆ ਦੇ ਰੂਬਰੂ ਹੋਏ।

ਇਹ ਵੀ ਪੜ੍ਹੋ: Happy Teacher Day: ਅਧਿਆਪਕ ਦਿਵਸ ਤੇ ਕੈਪਟਨ ਨੇ ਸਾਰੇ ਅਧਿਆਪਕਾਂ ਨੂੰ ਦਿੱਤੀ ਵਧਾਈ

ਭਗਵੰਤ ਮਾਨ ਨੇ ਮੁੱਖ ਮੰਤਰੀ ’ਤੇ ਅਰੂਸਾ ਆਲਮ ਦਾ ਨਾਂ ਲੈ ਕੇ ਪਲਟਵਾਰ ਕੀਤੇ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਮੁਕਾਬਲੇ ਪੰਜਾਬ ਸਰਕਾਰ ਨੂੰ ਕੋਰੋਨਾ ਮਹਾਮਾਰੀ ’ਤੇ ਕਾਬੂ ਪਾਉਣ ’ਚ ਬੁਰੀ ਤਰ੍ਹਾਂ ਫਲਾਪ ਸਰਕਾਰ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਕੋਰੋਨਾ ਵਿਰੁੱਧ ਜੰਗ ’ਚ ਸਹਿਯੋਗ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਮੇਤ ਕੌਮੀ ਪੱਧਰ ’ਤੇ ਆਕਸੀ-ਮਿੱਤਰ (ਔਕਸੀਮੀਟਰ) ਮੁਹਿੰਮ ਸ਼ੁਰੂ ਕੀਤੀ ਹੈ।‘ਆਪ’ ਦਾ ਸਹਿਯੋਗ ਲੈਣ ਜਾਂ ਧੰਨਵਾਦ ਕਰਨ ਦੀ ਥਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਦੇਸ਼-ਧ੍ਰੋਹੀ ਦੱਸਣ ਲੱਗੇ ਹਨ।

ਅਮਰਿੰਦਰ ਸਿੰਘ ਦਾ ਇਹ ਰਵੱਈਆ ਅਤੇ ਵਰਤਾਰਾ ਬੇਤੁਕਾ, ਬੇਲੌੜਾ ਅਤੇ ਬੌਖ਼ਲਾਹਟ ਭਰਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ-ਪਹਿਲ ਰਾਜਾ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਾਕਿਸਤਾਨੀ ਮਹਿਲਾ ਮਿੱਤਰ ਅਰੂਸਾ ਆਲਮ ਦੀ ਦੋਸਤੀ ਨੂੰ ਨਿੱਜੀ ਸਮਝਦੇ ਹੋਏ ਕੁੱਝ ਵੀ ਬੋਲਣ ਤੋਂ ਗੁਰੇਜ਼ ਕੀਤਾ ਜਾਂਦਾ ਸੀ ਪਰ ਇਹ ਦੋਸਤੀ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਬਣ ਗਈ ਹੈ, ਜਿਸ ਬਾਰੇ ਕੇਂਦਰੀ ਵਿਦੇਸ਼ ਅਤੇ ਗ੍ਰਹਿ ਮੰਤਰਾਲਿਆਂ ਨੂੰ ਨੋਟਿਸ ਲੈਣਾ ਚਾਹੀਦਾ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ