Punjab News: ਕੈਪਟਨ ਸਰਕਾਰ ਨੇ ਝੋਨੇ ਦੀ ਕੀਮਤ ਵਿੱਚ ਕੀਤੇ ਗਏ ਘੱਟੋ-ਘੱਟ ਵਾਧੇ ਨੂੰ ਨਕਾਰਿਆ

capt-govt-denies-minimum-hike-in-paddy-price
Punjab News: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਦੇ ਐਲਾਨੇ ਗਏ ਵਾਧੇ ਨੂੰ ਨਾਕਾਫੀ ਦੱਸਦਿਆਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੋਵਿਡ ਦੇ ਸੰਕਟ ਦਰਮਿਆਨ ਵੀ ਕਿਸਾਨਾਂ ਨੂੰ ਦਰਪੇਸ਼ ਗੰਭੀਰ ਮੁਸ਼ਕਲਾਂ ਦੂਰ ਕਰਨ ਵਿੱਚ ਭਾਰਤ ਸਰਕਾਰ ਪੂਰੀ ਤਰਾਂ ਨਾਕਾਮ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਪ੍ਰਤੀ ਕੁਇੰਟਲ 53 ਰੁਪਏ ਦੇ ਮਾਮੂਲੀ ਇਜ਼ਾਫੇ ਨੂੰ ਸ਼ਰਮਨਾਕ ਦੱਸਦੇ ਹੋਏ ਅਣਉਚਿਤ ਕਰਾਰ ਦਿੱਤਾ।

ਇਹ ਵੀ ਪੜ੍ਹੋ: Chandigarh News: ਪੰਜਾਬ ਵਿੱਚ ਸ਼ਰਾਬ ਤੇ ਲੱਗਿਆ ਕੋਵਿਡ ਸੈਸ, ਮਹਿੰਗੀ ਹੋਈ ਸ਼ਰਾਬ

ਮੁੱਖ ਮੰਤਰੀ ਨੇ ਕਿਹਾ ਕਿ ਕਰਜ਼ੇ ਦੇ ਬੋਝ ਅਤੇ ਦੁੱਖਾਂ-ਤਕਲੀਫਾਂ ਨਾਲ ਜੂਝ ਰਹੀ ਕਿਸਾਨੀ ਇਸ ਅਣਕਿਆਸੇ ਸਮੇਂ ਵਿੱਚ ਉਨ੍ਹਾਂ ਦੀ ਬਾਂਹ ਫੜਨ ਲਈ ਕੇਂਦਰ ਸਰਕਾਰ ਵੱਲ ਦੇਖ ਰਹੀ ਸੀ ਪਰ ਕੇਂਦਰ ਨੇ ਕਿਸਾਨਾਂ ਦੀ ਅਤਿ ਲੋੜੀਂਦੀ ਮਦਦ ਕਰਨ ਤੋਂ ਇਕ ਵਾਰ ਫੇਰ ਟਾਲਾ ਵੱਟ ਲਿਆ।ਕੈਪਟਨ ਨੇ ਕਿਹਾ ਕਿ ਖੇਤੀ ਲਾਗਤਾਂ ਵਧਣ ਖਾਸ ਤੌਰ ‘ਤੇ ਮਜ਼ਦੂਰ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਦੇ ਇਵਜ਼ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਤਾਂ ਦੂਰ ਦੀ ਗੱਲ ਰਹੀ ਸਗੋਂ ਭਾਅ ਵਿੱਚ ਕੀਤਾ ਗਿਆ ਵਾਧਾ ਮਾਰਚ ਤੇ ਅਪ੍ਰੈਲ ਵਿੱਚ ਬੇਮੌਸਮੇ ਮੀਹਾਂ ਨਾਲ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ‘ਤੇ ਵੀ ਪੂਰਾ ਨਹੀਂ ਉੱਤਰਦਾ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਲਈ ਕੋਈ ਵੀ ਵਿਸ਼ੇਸ਼ ਪੈਕੇਜ ਲੈ ਕੇ ਨਹੀਂ ਆਈ ਅਤੇ ਨਾ ਹੀ ਇਸ ਨੇ ਮੰਡੀਆਂ ਵਿੱਚ ਪੜਾਅਵਾਰ ਕਣਕ ਲਿਆਉਣ ਲਈ ਰਿਆਇਤ ਦੇਣ ਜਾਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 100 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਬਾਰੇ ਸੂਬਾ ਸਰਕਾਰ ਵੱਲੋਂ ਉਠਾਈ ਮੰਗ ਨੂੰ ਪ੍ਰਵਾਨ ਕੀਤਾ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ