Captain Amarinder Singh: ਮੋਗਾ ਦੇ DC ਦਫ਼ਤਰ ਤੇ ਝੰਡਾ ਲਹਿਰਾਉਣ ਤੇ ਕੈਪਟਨ ਨੇ ਗੁਰਪਤਵੰਤ ਪੰਨੂ ਨੂੰ ਵੰਗਾਰਿਆ, ਕਹੀ ਵੱਡੀ ਗੱਲ

captain-amarinder-singh-gurpatwant-pannu-sikhs-for-justice

Captain Amarinder Singh: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਸ ਨੂੰ ਮੋਗਾ ਦੇ ਜ਼ਿਲਾ ਪ੍ਰਬੰਧਕੀ ਕੰਪੈਲਕਸ ਵਿਚ ‘ਖਾਲਿਸਤਾਨ’ ਦਾ ਝੰਡਾ ਲਹਿਰਾਉਣ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਵੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਅਤੇ ਉਸ ਦੀ ਸਿੱਖਸ ਫਾਰ ਜਸਟਿਸ (ਐੱਸ.ਐੱਫ.ਜੇ.) ਵਰਗੇ ਭਾਰਤ ਵਿਰੋਧੀ ਅਨਸਰਾਂ ਦੇ ਕੂੜ ਪ੍ਰਚਾਰ ਦੇ ਬਹਿਕਾਵੇ ਵਿਚ ਨਾ ਆਉਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: Sukhbir Badal News: ਸੁਖਬੀਰ ਬਾਦਲ ਦਾ ਵੱਡਾ ਐਲਾਨ, ਕਾਂਗਰਸ ਸਰਕਾਰ ਦੀ ਇੱਟ-ਇੱਟ ਵਜਾ ਦੇਵਾਂਗੇ

ਮੁੱਖ ਮੰਤਰੀ ਨੇ ਪੰਨੂੰ ਨੂੰ ਵੰਗਾਰਦਿਆਂ ਕਿਹਾ ਕਿ ‘ਤੂੰ ਪੰਜਾਬ ਤਾਂ ਆ ਕੇ ਦੇਖ, ਮੈਂ ਤੈਨੂੰ ਸਬਕ ਸਿਖਾਵਾਂਗਾ।’ ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨਾਲ ਕਰੜੇ ਹੱਥੀਂ ਨਿਪਟਿਆ ਜਾਵੇਗਾ।ਕੈਪਟਨ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਹੁਕਮ ਦਿੱਤੇ ਕਿ ਮੋਗਾ ਵਿਚ ਵਾਪਰੀ ਘਟਨਾ ਵਿਚ ਪਛਾਣੇ ਗਏ 2 ਸ਼ਰਾਰਤੀ ਅਨਸਰਾਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਕਿ ਇਨ੍ਹਾਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਪੁਲਸ ਨੇ ਦੋਵਾਂ ਲਈ 50,000 ਹਜ਼ਾਰ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ, ਜਿਨ੍ਹਾਂ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਜਾਰੀ ਕੀਤੀ ਗਈ ਹੈ। ਅੱਜ ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਹਫ਼ਤਾਵਰੀ ਲੜੀ ਦੌਰਾਨ ਮੁੱਖ ਮੰਤਰੀ ਨੇ ਸਾਰੇ ਨੌਜਵਾਨਾਂ ਨੂੰ ਪੰਨੂੰ ਨੂੰ ਕੋਈ ਤਵੱਜੋ ਨਾ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਸਾਵਧਾਨ ਕਰਦਿਆਂ ਕਿਹਾ ਕਿ ਕੁਝ ਲੋਕ ਅਜਿਹੇ ਕੂੜ ਪ੍ਰਚਾਰ ਤੋਂ ਭਾਵੁਕ ਹੋ ਜਾਂਦੇ ਹਨ। ਪੰਨੂੰ ਵਲੋਂ ਭਾਰਤ ਦੇ ਆਜ਼ਾਦੀ ਦਿਵਸ ਮੌਕੇ ਕਾਲੇ ਝੰਡੇ ਲਹਿਰਾਉਣ ਦੇ ਸੱਦੇ ‘ਤੇ ਪਲਟਵਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਪੰਜਾਬੀ ਖੁਸ਼ਹਾਲ ਲੋਕ ਹਨ ਅਤੇ ਕੈਨੇਡਾ ਜਾਂ ਅਮਰੀਕਾ ਵਿਚ ਬੈਠੇ ਕਿਸੇ ਅਨਸਰ ਦੇ ਕਹਿਣ ‘ਤੇ ਅਜਿਹੀਆਂ ਹਰਕਤਾਂ ਨੂੰ ਅੰਜ਼ਾਮ ਦੇਣ ਵਿਚ ਉਨ੍ਹਾਂ ਦੀ ਕੋਈ ਦਿਲਚਸਪੀ ਨਹੀਂ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ Youtube ਤੇ FOLLOW ਕਰੋ