Chandigarh News: ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ, ਦੇਣਗੇ 1 ਲੱਖ ਨੌਕਰੀਆਂ

captain-new-promises-1-lac-jobs

Chandigarh News: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਅਗਲੇ ਦੋ ਸਾਲਾਂ ਵਿੱਚ ਰਾਜ ਦੇ ਇੱਕ ਲੱਖ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦੇਣ ਦਾ ਐਲਾਨ ਕੀਤਾ ਹੈ। ਆਪਣੀ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਇੱਕ ਸਮਾਰੋਹ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਇਹ ਐਲਾਨ ਕੀਤਾ। ਉਨ੍ਹਾਂ ਕਿਹਾ, “ਅਸੀਂ ਰਾਜ ਦੇ ਨੌਜਵਾਨਾਂ ਨੂੰ ਅਗਲੇ ਦੋ ਸਾਲਾਂ ਵਿੱਚ ਇੱਕ ਲੱਖ ਸਰਕਾਰੀ ਨੌਕਰੀ ਦੇਵਾਂਗੇ।” ਇਹ ਅਸਾਮੀਆਂ ਇੱਕ ਪਾਰਦਰਸ਼ੀ ਅਤੇ ਯੋਗਤਾ ਅਧਾਰਤ ਪ੍ਰਣਾਲੀ ਰਾਹੀਂ ਭਰੀਆਂ ਜਾਣਗੀਆਂ। ”

ਇਹ ਵੀ ਪੜ੍ਹੋ: Aam Aadmi Party Punjab: ਦਿੱਲੀ ਵਾਲਾ ਜਲਵਾ ਪੰਜਾਬ ਵਿੱਚ ਦਿਖਾਉਣਾ ਮੁਸ਼ਕਿਲ ਹੈ: ਧਰਮਵੀਰ ਗਾਂਧੀ

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਕਰੀਆਂ ਸਿਹਤ, ਸਿੱਖਿਆ ਤੇ ਪੁਲਿਸ ਸਮੇਤ ਹੋਰ ਵਿਭਾਗਾਂ ਵਿੱਚ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਘਰੇਲੂ ਬਿਜਲੀ ਦਰਾਂ ਨੂੰ ਤਰਕਸੰਗਤ ਬਣਾਉਣ ਦਾ ਫੈਸਲਾ ਵੀ ਕੀਤਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਲਦੀ ਹੀ ਪੰਜ ਹਜ਼ਾਰ ਨਵੀਆਂ ਮਿੰਨੀ ਬੱਸਾਂ ਦੇ ਪਰਮਿਟ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਕੈਪਟਨ ਨੇ ਸੜਕ ਟੈਕਸ ਤੇ ਸੈੱਸ ਵਿੱਚ ਕਮੀ ਦੀ ਗੱਲ ਵੀ ਕੀਤੀ। ਇਸ ਮੌਕੇ ਕੈਬਨਿਟ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਨਾਲ ਸੰਸਦ ਮੈਂਬਰ ਵੀ ਮੌਜੂਦ ਸਨ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ