ਚੰਡੀਗੜ੍ਹ ਚ ਵਧੀ ਲੌਕਡਾਊਨ ਦੀ ਮਿਆਦ, ਕੋਵਿਡ-19 ਕਰਫਿਊ ਨੂੰ ਇੱਕ ਹਫ਼ਤੇ ਤੱਕ ਵਧਾ ਦਿੱਤਾ

Chandigarh extends covid-19 curfew by another week amid surge in cases

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਸਖਤੀ ਕੀਤੀ ਗਈ ਹੈ ਜਿਥੇ ਪਿਛਲੇ ਕੁਝ ਹਫਤਿਆਂ ਤੋਂ ਚੰਡੀਗੜ੍ਹ ‘ਚ ਨਾਈਟ ਕਰਫਿਊ ‘ਚ ਇੱਕ ਹਫਤੇ ਲਈ ਲੌਕਡਾਊਨ ਦੀ ਮਿਆਦ ਵਧਾ ਦਿੱਤੀ ਹੈ।

ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ਕਰਫ਼ਿਊ ਹੋਵੇਗਾ । ਇਸ ਤੋਂ ਇਲਾਵਾ ਕੋਰੋਨਾ ਕਰਫ਼ਿਊ ਦੌਰਾਨ ਗੈਰ-ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ ।

ਇਸ ਮਹੀਨੇ ਦੇ ਸਿਰਫ਼ ਪਹਿਲੇ ਅੱਠ ਦਿਨਾਂ ਦੌਰਾਨ ਹੀ ਰਾਜ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 62,000 ਨਵੇਂ ਮਾਮਲੇ ਸਾਹਮਣੇ ਆਏ ਤੇ 1,300 ਵਿਅਕਤੀਆਂ ਨੂੰ ਇਸੇ ਵਾਇਰਸ ਕਰਕੇ ਆਪਣੀਆਂ ਜਾਨਾਂ ਤੋਂ ਹੱਥ ਧੋਣੇ ਪਏ।

ਬੀਤਿਆ ਅਪ੍ਰੈਲ ਮਹੀਨਾ ਪੰਜਾਬ ਲਈ ਸਭ ਤੋਂ ਭੈੜਾ ਸਿੱਧ ਹੋਇਆ ਹੈ; ਜਿਸ ਦੌਰਾਨ 1.31 ਲੱਖ ਨਵੇਂ ਕੇਸ ਸਾਹਮਣੇ ਆਏ ਤੇ 2,100 ਮੌਤਾਂ ਹੋਈਆਂ। ਮਾਹਿਰਾਂ ਅਨੁਸਾਰ ਮਈ ਮਹੀਨੇ ਦੌਰਾਨ ਪੰਜਾਬ ’ਚ ਅਪ੍ਰੈਲ ਮਹੀਨੇ ਦੇ ਰਿਕਾਰਡ ਟੁੱਟ ਜਾਣਗੇ। ਇਸ ਤੋਂ ਪਹਿਲਾਂ ਪਿਛਲੇ ਵਰ੍ਹੇ ਸਤੰਬਰ ਮਹੀਨੇ ਦੌਰਾਨ ਪੰਜਾਬ ’ਚ 60,000 ਮਾਮਲੇ ਸਾਹਮਣੇ ਆਏ ਸਨ ਤੇ 1,954 ਮੌਤਾਂ ਹੋਈਆਂ ਸਨ

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ