Chandigarh Sukhna Lake News: ਚੰਡੀਗੜ੍ਹ ਵਾਸੀਆਂ ਲਈ ਖੁਸ਼ੀ ਦੀ ਖ਼ਬਰ, ਵੀਕਐਂਡ ਤੇ ਸੁਖਨਾ ਲੇਕ ਤੇ ਲੱਗੀਆਂ ਫਿਰ ਰੌਣਕਾਂ

chandigarh-weekend-lockdown-sukhna-lake-viral-news
Chandigarh Sukhna Lake News: ਵੀਕੈਂਡ ’ਤੇ ਸੁਖਨਾ ਝੀਲ ’ਤੇ ਲੱਗੀ ਰੋਕ ਪ੍ਰਸ਼ਾਸਨ ਨੇ ਹਟਾ ਦਿੱਤੀ ਹੈ। ਹੁਣ ਲੋਕ ਸ਼ਨੀਵਾਰ ਅਤੇ ਐਤਵਾਰ ਨੂੰ ਸੁਖਨਾ ਦਾ ਸੁੱਖ ਲੈ ਸਕਣਗੇ। ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ਸ਼ੁੱਕਰਵਾਰ ਨੂੰ ਜਾਰੀ ਹੁਕਮਾਂ ‘ਚ ਕਿਹਾ ਕਿ ਲੋਕਾਂ ਨੂੰ ਮਾਸਕ ਲਾਉਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦਾ ਪਾਲਣ ਕਰਨਾ ਹੋਵੇਗਾ। ਪ੍ਰਸ਼ਾਸਨ ਨੇ ਸਾਫ਼ ਕੀਤਾ ਹੈ ਕਿ ਇਸ ਦੌਰਾਨ ਬਿਨਾਂ ਮਾਸਕ ਘੁੰਮਣ ਵਾਲੇ ਲੋਕਾਂ ’ਤੇ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ‘ਚ ਪੁਲਸ ਮਹਿਕਮੇ ਨੂੰ ਵੀ ਚੈਕਿੰਗ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: Sumedh Saini Latest News: ਸੈਣੀ ਦੀ ਗ੍ਰਿਫਤਾਰੀ ਲਈ ਬਾਦਲਾਂ ਦੇ ਟਿਕਾਣਿਆਂ ਮਾਰਿਆ ਜਾਵੇ ਛਾਪਾ: ਆਪ  

chandigarh-weekend-lockdown-sukhna-lake-viral-news

ਜ਼ਿਕਰਯੋਗ ਹੈ ਕਿ ਸੁਖਨਾ ਝੀਲ ’ਤੇ ਵੱਧਦੀ ਭੀੜ ਕਾਰਣ ਹੀ ਪ੍ਰਸ਼ਾਸਨ ਨੇ ਇਸ ਨੂੰ ਵੀਕੈਂਡ ’ਤੇ ਬੰਦ ਕਰਨ ਦਾ ਫ਼ੈਸਲਾ ਲਿਆ ਸੀ, ਕਿਉਂਕਿ ਲੋਕ ਇੱਥੇ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਸਨ।
ਸ਼ਹਿਰ ‘ਚ ਕੋਰੋਨਾ ਦੇ ਸਰਗਰਮ ਮਰੀਜ਼ਾਂ ਦੀ ਗਿਣਤੀ ਬੇਹੱਦ ਤੇਜ਼ੀ ਨਾਲ ਵੱਧ ਰਹੀ ਹੈ। ਅਜਿਹੇ ‘ਚ ਸ਼ਹਿਰ ਦੇ ਪ੍ਰਮੁੱਖ ਹਸਪਤਾਲਾਂ ‘ਚ ਬੈੱਡ ਦੀ ਕਮੀ ਨੇ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ। ਇਸ ਕਮੀ ਨੂੰ ਪੂਰਾ ਕਰਨ ਲਈ ਪ੍ਰਸ਼ਾਸਨ ਨੇ ਇੰਫੋਸਿਸ ਸਰ੍ਹਾਂ ਨੂੰ ਪੀ. ਜੀ. ਆਈ. ਦੇ ਹਵਾਲੇ ਕਰਨ ਦਾ ਫ਼ੈਸਲਾ ਲਿਆ ਹੈ। ਇੱਥੇ ਕੋਰੋਨਾ ਮਰੀਜ਼ਾਂ ਲਈ 200 ਵਾਧੂ ਬੈੱਡ ਤਿਆਰ ਕੀਤੇ ਜਾਣਗੇ। ਅਗਲੇ ਹੁਕਮਾਂ ਤੱਕ ਇੰਫੋਸਿਸ ਸਰ੍ਹਾਂ ਨੂੰ ਛੂਤ ਰੋਗ ਹਸਪਤਾਲ ਦੇ ਤੌਰ ’ਤੇ ਇਸਤੇਮਾਲ ਕੀਤਾ ਜਾਵੇਗਾ। ਦੱਸ ਦਈਏ ਕਿ ਪ੍ਰਸ਼ਾਸਕ ਨੇ ਬੈੱਡਾਂ ਦੀ ਕਮੀ ਨੂੰ ਪੂਰਾ ਕਰਨ ਲਈ ਹੀ ਅਧਿਕਾਰੀਆਂ ਨੂੰ ਇਕ ਰਿਪੋਰਟ ਤਿਆਰ ਕਰਨ ਲਈ ਕਿਹਾ ਸੀ, ਜਿਸ ਤੋਂ ਬਾਅਦ ਹੀ ਸਰ੍ਹਾਂ ’ਚ ਬੈੱਡ ਦੇਣ ਦਾ ਫ਼ੈਸਲਾ ਲਿਆ ਗਿਆ ਹੈ।

Punjabi News  ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ