Captain Amarinder Singh Quarantined: ਕੋਰੋਨਾ ਕਾਰਨ ਕੈਪਟਨ ਅਮਰਿੰਦਰ ਸਿੰਘ ਹੋਏ ਸੱਤ ਦਿਨਾਂ ਲਈ ਕੁਆਰੰਟੀਨ

cm-captain-amarinder-singh-goes-into-self-isolation
Captain Amarinder Singh Quarantined: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤ ਦਿਨਾਂ ਦੇ ਸੈਲਫ ਕੁਆਰੰਟੀਨ ਤੇ ਚੱਲੇ ਗਏ ਹਨ।ਦਸ ਦੇਈਏ ਕਿ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਉਹ ਵਿਧਾਇਕ ਕੁਲਬੀਰ ਜ਼ੀਰਾ ਨੂੰ ਮਿਲੇ ਸੀ ਜੋ ਹੁਣ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਕੁਲਬੀਰ ਜ਼ੀਰਾ ਦੇ ਨਾਲ ਨਿਰਮਲ ਸਿੰਘ ਸ਼ੁਤਰਾਣਾ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਵਿਧਾਨ ਸਭਾ ਸੈਸ਼ਨ ‘ਚ ਐਂਟਰੀ ਲਈ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਹਾਈ ਕੋਰਟ ਤੇ ਵੀ ਦਿਖਿਆ ਕੋਰੋਨਾ ਵਾਇਰਸ ਦਾ ਅਸਰ, ਮਨੁੱਖੀ ਆਵਾਜਾਈ ਪੂਰੀ ਤੇ ਤਰ੍ਹਾਂ ਰੋਕ!

ਜਿਸ ‘ਚ ਤਕਰੀਬਨ 31 ਵਿਧਾਇਕ ਕੋਰੋਨਾ ਪੌਜ਼ੇਟਿਵ ਨਿਕਲੇ ਸੀ।ਦਸ ਦੇਈਏ ਕਿ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਮੌਜੂਦ ਸ਼ੁਤਰਾਣਾ ਨੂੰ ਬੁਖਾਰ ਸੀ ਜਿਸ ਤੋਂ ਬਾਅਦ ਉਨ੍ਹਾਂ ਬਾਹਰ ਆ ਕਿ ਕੋਰੋਨਾ ਟੈਸਟ ਕਰਵਾਇਆ ਅਤੇ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਪਾਈ ਗਈ। ਉਧਰ ਜ਼ੀਰਾ ਨੇ ਸੈਸ਼ਨ ਤੋਂ ਪਹਿਲਾਂ ਆਪਣਾ ਕੋਰੋਨਾ ਰੈਪਿਡ ਟੈਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ ਅਤੇ ਉਸੇ ਰਿਪੋਰਟ ਦੇ ਆਧਾਰ ਤੇ ਜ਼ੀਰਾ ਨੂੰ ਅੱਜ ਸੈਸ਼ਨ ‘ਚ ਐਂਟਰੀ ਮਿਲ ਗਈ ਸੀ।ਪਰ ਜ਼ੀਰਾ ਦੀ ਦੂਜੀ ਕੋਰੋਨਾ ਰਿਪੋਰਟ ਹੁਣ ਪੌਜ਼ੇਟਿਵ ਪਾਈ ਗਈ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ