Captain Amarinder Singh Quarantined: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੱਤ ਦਿਨਾਂ ਦੇ ਸੈਲਫ ਕੁਆਰੰਟੀਨ ਤੇ ਚੱਲੇ ਗਏ ਹਨ।ਦਸ ਦੇਈਏ ਕਿ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਉਹ ਵਿਧਾਇਕ ਕੁਲਬੀਰ ਜ਼ੀਰਾ ਨੂੰ ਮਿਲੇ ਸੀ ਜੋ ਹੁਣ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ।ਕੁਲਬੀਰ ਜ਼ੀਰਾ ਦੇ ਨਾਲ ਨਿਰਮਲ ਸਿੰਘ ਸ਼ੁਤਰਾਣਾ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਵਿਧਾਨ ਸਭਾ ਸੈਸ਼ਨ ‘ਚ ਐਂਟਰੀ ਲਈ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ।
ਜਿਸ ‘ਚ ਤਕਰੀਬਨ 31 ਵਿਧਾਇਕ ਕੋਰੋਨਾ ਪੌਜ਼ੇਟਿਵ ਨਿਕਲੇ ਸੀ।ਦਸ ਦੇਈਏ ਕਿ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ ‘ਚ ਮੌਜੂਦ ਸ਼ੁਤਰਾਣਾ ਨੂੰ ਬੁਖਾਰ ਸੀ ਜਿਸ ਤੋਂ ਬਾਅਦ ਉਨ੍ਹਾਂ ਬਾਹਰ ਆ ਕਿ ਕੋਰੋਨਾ ਟੈਸਟ ਕਰਵਾਇਆ ਅਤੇ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਪਾਈ ਗਈ। ਉਧਰ ਜ਼ੀਰਾ ਨੇ ਸੈਸ਼ਨ ਤੋਂ ਪਹਿਲਾਂ ਆਪਣਾ ਕੋਰੋਨਾ ਰੈਪਿਡ ਟੈਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ ਅਤੇ ਉਸੇ ਰਿਪੋਰਟ ਦੇ ਆਧਾਰ ਤੇ ਜ਼ੀਰਾ ਨੂੰ ਅੱਜ ਸੈਸ਼ਨ ‘ਚ ਐਂਟਰੀ ਮਿਲ ਗਈ ਸੀ।ਪਰ ਜ਼ੀਰਾ ਦੀ ਦੂਜੀ ਕੋਰੋਨਾ ਰਿਪੋਰਟ ਹੁਣ ਪੌਜ਼ੇਟਿਵ ਪਾਈ ਗਈ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…