ਅੱਜ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਪੂਰੀ ਤਰ੍ਹਾਂ ਤਾਲਾਬੰਦੀ

Complete lockdown in Chandigarh and mohali today details here

ਮੋਹਾਲੀ ਦੇ ਨਾਲ -ਨਾਲ ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਵੀ ਅੱਜ  ਰਾਮ ਨੌਮੀ ਮੌਕੇ ‘ਤੇ ਇਕ ਦਿਨ ਦੇ ਲੌਕਡਾਊਨ ਲਗਾਉਣ ਦਾ ਐਲਾਨ ਕੀਤਾ ਹੈ। ਇਹ ਲੌਕਡਾਊਨ ਰਾਮ ਨੌਮੀ ਕਰਕੇ ਲਾਇਆ ਗਿਆ ਹੈ।

ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਕੋਰੋਨਾ ਦੇ ਚੇਨ ਨੂੰ ਤੋੜਨ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਅਤੇ ਹਰਿਆਣਾ ਨੂੰ ਟ੍ਰਾਈਸਿਟੀ ਵਿਚ ਇਕੋ ਸਮੇਂ ਲੌਕਡਾਊਨ ਲਾਉਣ ਲਈ ਸੁਝਾਅ ਭੇਜਿਆ ਸੀ।

ਪ੍ਰਸ਼ਾਸਕ ਦੇ ਸਲਾਹਕਾਰਮਨੋਜ ਪਰੀਦਾ ਵੱਲੋਂ ਭੇਜੇ ਇੱਕ ਸੰਦੇਸ਼ ਵਿੱਚ ਮੋਹਾਲੀ ਅਤੇ ਪੰਚਕੂਲਾ ਵਿਚ ਬੁੱਧਵਾਰ ਨੂੰ ਚੰਡੀਗੜ੍ਹ ਨਾਲ ਲੌਕਡਾਊਨ ਲਾਉਣ ਦੀ ਸਿਫਾਰਸ਼ ਕੀਤੀ ਸੀ। ਇਸ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਬੁੱਧਵਾਰ ਨੂੰ ਮੁਹਾਲੀ ‘ਚ ਲੌਕਡਾਊਨ ਨੂੰ ਮਨਜ਼ੂਰੀ ਦਿੱਤੀ ਸੀ। ਹਾਲਾਂਕਿ ਪੰਚਕੂਲਾ ਵਿੱਚ ਲੌਕਡਾਊਨ ਨਹੀਂ ਲੱਗੇਗਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਚੰਡੀਗੜ੍ਹ ਯੂਟੀ ਦੇ ਸਲਾਹਕਾਰ ਨੇ ਮੋਹਾਲੀਵਿੱਚ ਲੌਕਡਾਊਨ ਲਾਉਣ ਦੀ ਅਪੀਲ ਕੀਤੀ ਸੀ ਤਾਂ ਜੋ ਸਮੁੱਚੇ ਟ੍ਰਾਈਸਿਟੀ ਵਿੱਚ ਲੌਕਡਾਊਨ ਲਾਇਆ ਜਾ ਸਕੇ। ਇਸ ਲਈ ਪੰਜਾਬ ਸਰਕਾਰ ਨੇ ਵੀ ਲੌਕਡਾਉਨ ਦਾ ਫੈਸਲਾ ਕੀਤਾ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ