Corona in India: ਦੇਸ਼ ਨੂੰ ਸੰਕਟ ਵਿੱਚੋਂ ਕੱਢਣ ਲਈ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਠੋਸ ਕਦਮਾਂ ਦੀ ਨਵਜੋਤ ਸਿੱਧੂ ਨੇ ਕੀਤੀ ਸਲਾਘਾ

corona-crisis-curfew-navjot-singh-sidhu

Corona in India: Corona ਸੰਕਟ ਤੋਂ ਨਿਕਲਣ ਲਈ ਜਿੱਥੇ ਕੇਂਦਰ ਸਰਕਾਰ ਵਲੋਂ ਦੇਸ਼ ਭਰ ਵਿਚ ਲਾਕ ਡਾਊਨ ਕੀਤਾ ਹੋਇਆ ਹੈ, ਉਥੇ ਹੀ ਪੰਜਾਬ ਵਿਚ ਸੂਬਾ ਸਰਕਾਰ ਨੇ ਅਣਮਿੱਥੇ ਸਮੇਂ ਲਈ ਕਰਫਿਊ ਲਗਾਇਆ ਹੋਇਆ ਹੈ। ਇਸ ਦਰਮਿਆਨ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ Corona ਪ੍ਰਤੀ ਵਰਤੇ ਜਾ ਰਹੇ ਸਰਕਾਰਾਂ ਦੇ ਕਦਮ ਨੂੰ ਸਰਾਹਿਆ ਹੈ। ਸਿੱਧੂ ਨੇ ਆਪਣੇ ਚੈਨਲ ਦੇ ਟਵਿੱਟਰ ਪੇਜ ‘ਜਿੱਤੇਗਾ ਪੰਜਾਬ’ ‘ਤੇ ਆਖਿਆ ਹੈ ਕਿ ਲੋਕ ਚਾਹੁੰਦੇ ਹਨ ਕਿ ਮੈਂ Corona Virus ‘ਤੇ ਬੋਲਾਂ ਪਰ ਇਸ ਗੰਭੀਰ ਸੰਕਟ ਨੂੰ ਸਮਝਣਾ ਚਾਹੀਦਾ ਹੈ।

corona-crisis-curfew-navjot-singh-sidhu

ਨਵਜੋਤ ਸਿੱਧੂ ਨੇ ਕਿਹਾ ਕਿ ਮੈਂ ਕੋਈ ਡਾਕਟਰ ਨਹੀਂ ਹਾਂ। ਸਿੱਧੂ ਨੇ ਕਿਹਾ ਕਿ Corona Virus ਦੀ ਰੋਕਥਾਮ ਲਈ ਸਰਕਾਰਾਂ ਵਲੋਂ ਚੁੱਕੇ ਜਾ ਰਹੇ ਕਦਮ ਬਿਤਰ ਹਨ। ਮਨੁੱਖੀ ਜੀਵਨ ਸਭ ਤੋਂ ਉੱਪਰ ਹੈ। ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਏ Corona Virus ਨੇ ਪੂਰੀ ਦੁਨੀਆ ਨੂੰ ਆਪਣੀ ਜਕੜ ਵਿਚ ਲੈ ਲਿਆ ਹੈ। ਦੁਨੀਆ ਭਰ ਵਿਚ ਕੋਰੋਨਾ ਕਾਰਨ ਹੁਣ ਤਕ 19000 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜਦਕਿ ਭਾਰਤ ਵਿਚ ਇਸ ਨਾਲ 16 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ 700 ਤੋਂ ਵੱਧ ਲੋਕ ਇਸ ਬਿਮਾਰੀ ਨਾਲ ਪੀੜਤ ਹਨ।

ਪੰਜਾਬ ਵਿਚ ਹੁਣ ਤਕ ਇਸ ਵਾਇਰਸ ਨਾਲ 1 ਵਿਅਕਤੀ ਦੀ ਮੌਤ ਹੋ ਚੁੱਕੀ ਹੈ ਜਦਕਿ 30 ਮਰੀਜ਼ ਇਸ ਨਾਲ ਪਾਜ਼ੇਟਿਵ ਪਾਏ ਜਾ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਪੰਜਾਬ ਦੇ ਪਹਿਲੇ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ, ਜਿਸ ਨੂੰ ਭਲ ਕੇ ਹਸਪਤਾਲ ਤੋਂ ਛੁੱਟੀ ਦਿੱਤੇ ਜਾਣ ਦੀ ਉਮੀਦ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ