Corona in Chandigarh: ਚੰਡੀਗੜ੍ਹ ਵਿੱਚ ਦਿਨੋਂ ਦਿਨ ਵੱਧ ਰਿਹਾ Corona ਦਾ ਕਹਿਰ, ਮਰੀਜ਼ਾਂ ਦੀ ਗਿਣਤੀ 300 ਤੋਂ ਪਾਰ

corona-outbreak-in-chandigarh-daily-updates

Corona in Chandigarh: ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸ਼ਹਿਰ ਦੀ ਬਾਪੂਧਾਮ ਕਾਲੋਨੀ ‘ਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਪੂਰੀ ਰਫਤਾਰ ਫੜ੍ਹੀ ਹੋਈ ਹੈ ਅਤੇ ਰੋਜ਼ਾਨਾ ਕਈ ਕੇਸ ਸਾਹਮਣੇ ਆ ਰਹੇ ਹਨ, ਜੋ ਕਿ ਪ੍ਰਸ਼ਾਸਨ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਹੁਣ ਬਾਪੂਧਾਮ ਕਾਲੋਨੀ ‘ਚ 80 ਸਾਲਾ ਇਕ ਔਰਤ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਸ਼ਹਿਰ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 302 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 83 ਤੱਕ ਪੁੱਜ ਗਈ ਹੈ। ਕੋਰੋਨਾ ਕੇਸਾਂ ‘ਚ ਵਾਧਾ ਹੋਣ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ