ਚੰਡੀਗੜ੍

Corona Outbreak in Punjab: ਮੋਹਾਲੀ ਵਿੱਚ Corona ਦਾ ਕਹਿਰ, Corona ਦੇ 3 ਨਵੇਂ ਮਾਮਲੇ ਆਏ ਸਾਹਮਣੇ

Corona Outbreak in Punjab: Coronavirus ਦੀ ਦਹਿਸ਼ਤ ਨਾਲ ਅੱਜ ਜਿਥੇ ਪੂਰੀ ਦੁਨੀਆਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਉਥੇ ਹੀ ਲੰਘੇ ਮਾਰਚ ਮਹੀਨੇ ਦਿੱਲੀ ਵਿਖੇ ਸਥਿਤ ਨਿਜ਼ਾਮੂਦੀਨ ਮਰਕਜ਼ ਵਿਖੇ ਹੋਏ ਇਕ ਧਾਰਮਿਕ ਸਮਾਗਮ ਵਿਚ ਸ਼ਾਮਲ ਹੋ ਕੇ ਆਏ 60 ਸਾਲਾਂ ਦੇ ਸੈਕਟਰ-68 ਮੋਹਾਲੀ (ਕੁੰਭੜਾ) ਨਿਵਾਸੀ ਦੇ 30 ਸਾਲਾ ਪੁੱਤਰ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸੇ ਤਰ੍ਹਾਂ ਬੀਤੇ ਦਿਨੀਂ ਡੇਰਾਬੱਸੀ ਨਜ਼ਦੀਕ ਪਿੰਡ ਜਵਾਹਰਪੁਰ ਦੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦੇ ਸੈਂਪਲ ਪੀ. ਜੀ. ਆਈ. ਭੇਜੇ ਗਏ ਸਨ।

ਇਹ ਵੀ ਪੜ੍ਹੋ: Corona Outbreak in Ludhiana: ਲੁਧਿਆਣਾ Corona ਦਾ ਕਹਿਰ, Corona Positive ਦਾ ਇੱਕ ਹੋਰ ਕੇਸ ਆਇਆ ਸਾਹਮਣੇ

ਜਿਸ ਵਿਚੋਂ ਉਸ ਦੀ 43 ਸਾਲਾ ਪਤਨੀ, 38 ਸਾਲਾ ਭਰਾ ਅਤੇ 67 ਸਾਲਾ ਬਜ਼ੁਰਗ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਨਾਲ ਮੋਹਾਲੀ ਜ਼ਿਲੇ ਵਿਚ ਇਨ੍ਹਾਂ ਚਾਰੇ ਪਾਜ਼ੇਟਿਵ ਕੇਸਾਂ ਨੂੰ ਮਿਲਾ ਕੇ ਕੁੱਲ ਗਿਣਤੀ 19 ਤਕ ਪੁੱਜ ਗਈ ਹੈ। ਪਿੰਡ ਕੁੰਭੜਾ ਸੈਕਟਰ-68 ਮੋਹਾਲੀ ਨਿਵਾਸੀ 60 ਸਾਲਾਂ ਦਾ ਇਹ ਵਿਅਕਤੀ 17 ਮਾਰਚ 2020 ਨੂੰ ਦਿੱਲੀ ਵਿਖੇ ਹੋਏ ਧਾਰਮਿਕ ਸਮਾਗਮ ਵਿਚ ਸ਼ਾਮਲ ਹੋ ਕੇ ਮੋਹਾਲੀ ਪਰਤਿਆ ਸੀ ਅਤੇ 3 ਅਪ੍ਰੈਲ ਨੂੰ ਇਸ ਵਿਅਕਤੀ ਨੂੰ ਬਨੂੰੜ ਸਥਿਤ ਗਿਆਨ ਸਾਗਰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਸੀ। ਇਸ ਵਿਅਕਤੀ ਨੇ 15 ਮਾਰਚ 2020 ਤਕ ਕਈ ਦਿਨ ਦਿੱਲੀ ਵਿਖੇ ਤਬਲੀਗੀ ਜਮਾਤ ਵਾਲੇ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕੀਤੀ ਸੀ।

ਇਹ ਗੱਲ ਮੋਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਹੀ। ਡਾ. ਮਨਜੀਤ ਸਿੰਘ ਨੇ ਦੱਸਿਆ ਕਿ 60 ਸਾਲਾਂ ਦੇ ਇਸ ਵਿਅਕਤੀ ਦਾ ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਇਸ ਦੇ ਪਰਿਵਾਰਕ ਮੈਂਬਰਾਂ ਦੇ ਵੀ ਸੈਂਪਲ ਲਏ ਗਏ ਸਨ ਜਿਨ੍ਹਾਂ ਵਿਚੋਂ ਬਾਕੀ ਸਾਰੇ ਨੈਗੇਟਿਵ ਹਨ ਜਦਕਿ ਇਸ ਦੇ 30 ਸਾਲਾ ਪੁੱਤਰ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago