Lockdown in Punjab: ਪੰਜਾਬ ਵਿੱਚ Lockdown ਨੂੰ ਲੈ ਕੇ ਕੈਪਟਨ ਦਾ ਵੱਡਾ ਬਿਆਨ, 1 ਮਈ ਤੱਕ ਚੱਲੇਗਾ

corona-virus-lock-down-in-punjab

Lockdown in Punjab: Coronavirus ਦੇ ਵੱਧਦੇ ਸੰਕਟ ਦੇ ਚੱਲਦੇ ਪੰਜਾਬ ਸਰਕਾਰ ਨੇ 14 ਅਪ੍ਰੈਲ ਤਕ ਸੂਬੇ ‘ਚ ਲਗਾਏ ਗਏ ਕਰਫਿਊ/Lockdown ਦੀ ਮਿਆਦ ਵਧਾ ਕੇ 1 ਮਈ ਤਕ ਕਰ ਦਿੱਤੀ ਹੈ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ ਹੈ। ਸਰਕਾਰ ਵਲੋਂ ਜਾਰੀ ਹੁਕਮਾਂ ਮੁਤਾਬਕ ਇਹ ਫੈਸਲਾ ਸੂਬੇ ਵਿਚ ਕੋਰੋਨਾ ਵਾਇਰਸ ਨੂੰ ਵਧਣ ਤੋਂ ਰੋਕਣ ਲਈ ਲਿਆ ਗਿਆ ਹੈ। ਪੰਜਾਬ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 132 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ।

ਜਿਸ ਦੇ ਚੱਲਦੇ ਮਾਹਿਰਾਂ ਵਲੋਂ ਸਰਕਾਰ ਨੂੰ ਲਗਾਤਾਰ Lockdown ਵਧਾਉਣ ਦੀ ਗੁਜ਼ਾਰਿਸ਼ ਕੀਤੀ ਜਾ ਰਹੀ ਸੀ। ਜਿਸ ਦੇ ਚੱਲਦੇ ਪੰਜਾਬ ਸਰਕਾਰ ਨੇ ਹੁਣ ਕਰਫਿਊ/ਲਾਕ ਡਾਊਨ ਦੀ ਮਿਆਦ ਹੋਰ 16 ਦਿਨਾਂ ਲਈ ਵਧਾ ਦਿੱਤੀ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ