Corona in Chandigarh: ਚੰਡੀਗੜ੍ਹ ਵਿੱਚ Corona ਦੇ ਕਹਿਰ ਦੇਖਦੇ ਹੋਏ ਸਾਰੇ ਇਲਾਕੇ ਵਿੱਚ ਪੈਰਾ ਮਿਲਟਰੀ ਫੋਰਸ ਤਾਇਨਾਤ

corona-virus-outbreak-in-chandigarh

Corona in Chandigarh: Coronavirus ਦਾ ਕਹਿਰ ਚੰਡੀਗੜ੍ਹ ‘ਚ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਸ਼ਹਿਰ ਵਾਸੀਆਂ ਦੀ ਜਾਨ ਸੁੱਕਣੀ ਪਈ ਹੋਈ ਹੈ। ਬੁੱਧਵਾਰ ਨੂੰ ਸ਼ਹਿਰ ਦੀ ਬਾਪੂਧਾਮ ਕਾਲੋਨੀ ‘ਚ 7 ਮਰੀਜ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਸੈਕਟਰ-38 ਦੀ 79 ਸਾਲਾ ਔਰਤ ਦੀ Coronavirus ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇੰਨੀ ਤੇਜ਼ੀ ਨਾਲ ਸ਼ਹਿਰ ‘ਚ ਕੋਰੋਨਾ ਦੇ ਮਾਮਲੇ ਵੱਧਣ ਕਾਰਨ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

corona-virus-outbreak-in-chandigarh

ਇਸ ਨਵੇਂ ਕੇਸ ਤੋਂ ਬਾਅਦ ਸ਼ਹਿਰ ‘ਚ ਕੁੱਲ Coronavirus ਪੀੜਤਾਂ ਦੀ ਗਿਣਤੀ 67 ਤੱਕ ਪੁੱਜ ਗਈ ਹੈ। ਇਸ ਤੋਂ ਬਾਅਦ ਸ਼ਹਿਰ ਦੇ ਹਾਟ ਸਪਾਟ ਇਲਾਕਿਆਂ ‘ਚ ਪੈਰਾ ਮਿਲਟਰੀ ਫੋਰਸ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਮੰਗਲਵਾਰ ਨੂੰ ਸ਼ਹਿਰ ‘ਚ Coronavirus ਦੇ 14 ਨਵੇਂ ਕੇਸ ਸਾਹਮਣੇ ਆਏ ਸਨ। ਇਸ ਤਰ੍ਹਾਂ ਰੋਜ਼ਾਨਾ ਮਾਮਲਿਆਂ ‘ਚ ਵਾਧਾ ਹੋਣ ਨਾਲ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।