Corona in Punjab: Corona ਦੀ ਲਪੇਟ ਵਿੱਚ ਆਏ ਲੋਕਾਂ ਦੀ ਮੱਦਦ ਲਈ ਅੱਗੇ ਆਏ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ

corona-virus-sukhbir-badal-come-forward-to-help-the-people

Corona in Punjab: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਦੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉਹ ਫਿਰੋਜ਼ਪੁਰ ਸੰਸਦੀ ਹਲਕੇ ਦੇ ਸਾਰੇ ਹਸਪਤਾਲਾਂ ਵਿਚ ਇਕ-ਇਕ ਵੈਂਟੀਲੇਟਰ ਦਾ ਪ੍ਰਬੰਧ ਕਰਨ ਲਈ ਆਪਣੇ ਸੰਸਦੀ ਕੋਟੇ ਵਿਚੋਂ ਇਕ ਕਰੋੜ ਰੁਪਿਆ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕੀਤੀ ਹੈ ਕਿ ਗਰੀਬਾਂ ਅਤੇ ਲੋੜਵੰਦਾਂ ਨੂੰ ਰਾਸ਼ਨ ਵੰਡਣ ਸਮੇਂ ਉਨ੍ਹਾਂ ਨਾਲ ਸਿਆਸੀ ਆਧਾਰ ‘ਤੇ ਕਿਸੇ ਕਿਸਮ ਦਾ ਵਿਤਕਰਾ ਨਾ ਕੀਤਾ ਜਾਵੇ।

ਇਹ ਵੀ ਪੜ੍ਹੋ: Corona in India: ਦੇਸ਼ ਨੂੰ ਸੰਕਟ ਵਿੱਚੋਂ ਕੱਢਣ ਲਈ ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਠੋਸ ਕਦਮਾਂ ਦੀ ਨਵਜੋਤ ਸਿੱਧੂ ਨੇ ਕੀਤੀ ਸਲਾਘਾ

ਇਥੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਅਜਿਹੀ ਰਿਪੋਰਟਾਂ ਸਾਹਮਣੇ ਆਉਣ ਮਗਰੋਂ ਕਿ ਫਿਰੋਜ਼ਪੁਰ ਵਿਚ ਸਾਰੇ ਸਰਕਾਰੀ ਹਸਪਤਾਲਾਂ ਵਿਚ ਵੈਂਟੀਲੇਟਰਾਂ ਦੀ ਕਮੀ ਹੈ, ਉਨ੍ਹਾਂ ਨੇ ਆਪਣੇ ਸੰਸਦੀ ਕੋਟੇ ਵਿਚੋਂ ਇਨ੍ਹਾਂ ਮੈਡੀਕਲ ਉਪਕਰਣਾਂ ਲਈ ਪੈਸੇ ਦੇਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਬਾਦਲ ਨੇ ਮੁੱਖ ਮੰਤਰੀ ਨੂੰ ਇਹ ਵੀ ਬੇਨਤੀ ਕੀਤੀ ਕਿ ਗਰੀਬਾਂ ਅਤੇ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਵੰਡਦੇ ਸਮੇਂ ਉਨ੍ਹਾਂ ਨਾਲ ਕੋਈ ਵਿਤਕਰਾ ਨਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਰਿਪੋਰਟਾਂ ਆਈਆਂ ਹਨ ਕਿ ਕਾਂਗਰਸੀ ਵਿਧਾਇਕ ਡਿਪਟੀ ਕਮਿਸ਼ਨਰਾਂ ਅਤੇ ਐੱਸ.ਡੀ.ਐੱਮਜ਼ ਦੇ ਨਾਲ ਜਾ ਕੇ ਉਨ੍ਹਾਂ ਨੂੰ ਆਪਣੇ ਸਮਰਥਕਾਂ ਨੂੰ ਰਾਸ਼ਨ ਵੰਡਣ ਦੀਆਂ ਹਦਾਇਤਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਦੇ ਅਜਿਹੇ ਸਿਆਸੀਕਰਨ ਖ਼ਿਲਾਫ ਲੋਕਾਂ ਦਾ ਗੁੱਸਾ ਫੁੱਟਣਾ ਸ਼ੁਰੂ ਹੋ ਗਿਆ ਹੈ ਅਤੇ ਉਹ ਕਾਂਗਰਸੀਆਂ ਵਿਰੁੱਧ ਰੋਸ ਜ਼ਾਹਿਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਬੇਨਤੀ ਕਰਦੇ ਹਨ ਕਿ ਮੁੱਖ ਮੰਤਰੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇਹ ਦਿਸ਼ਾ-ਨਿਰਦੇਸ਼ ਜਾਰੀ ਕਰਨ ਕਿ ਉਹ ਕਾਂਗਰਸੀ ਵਿਧਾਇਕਾਂ ਦੇ ਹੁਕਮਾਂ ਮੁਤਾਬਕ ਰਾਸ਼ਨ ਨਾ ਵੰਡਣ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ