Corona in Punjab: ਪੰਜਾਬ ਦੇ ਲੋਕਾਂ ਲਈ ਮਾੜੀ ਖ਼ਬਰ, ਪੰਜਾਬ ਵਿੱਚ ਹੋਰ ਵੱਧ ਸਕਦੈ Corona ਦਾ ਕਹਿਰ

coronas-wrath-may-increase-in-punjab

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਸਮੁੰਦਰੀ ਜਹਾਜ਼ਾਂ ਰਾਹੀਂ ਖਾੜੀ ਦੇਸ਼ਾਂ ਤੋਂ ਕਾਮਿਆਂ ਦੀ ਵਾਪਸੀ ਦੇ ਸਮੇਂ ਸੂਬੇ ‘ਚ ਕੋਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਬਹੁਤ ਜ਼ਿਆਦਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਪਰਵਾਸੀ ਪੰਜਾਬੀਆਂ ਖਾਸ ਕਰਕੇ ਕਾਮਿਆਂ ਦੇ ਸਮੁੰਦਰੀ ਜਹਾਜ਼ ਕੁਝ ਦਿਨਾਂ ‘ਚ ਪਹੁੰਚਣ ਦੀ ਉਮੀਦ ਹੈ, ਜਦੋਂ ਕਿ ਐੱਨ. ਆਰ. ਆਈਜ਼. ਨੂੰ ਲੈ ਕੇ ਪਹਿਲਾ ਜਹਾਜ਼ ਵੀਰਵਾਰ ਨੂੰ ਪਹੁੰਚਣ ਦੀ ਉਮੀਦ ਹੈ।

coronas-wrath-may-increase-in-punjab

ਕਰੀਬ 20,000 ਅੰਤਰ ਰਾਸ਼ਟਰੀ ਮੁਸਾਫਰਾਂ ਦੇ ਅਗਲੇ 2-3 ਹਫਤਿਆਂ ‘ਚ ਪੰਜਾਬ ਪੁੱਜਣ ਦੀ ਉਮੀਦ ਹੈ ਅਤੇ ਬਾਕੀ ਸੂਬਿਆਂ ਤੋਂ ਵੀ ਆਉਣ ਵਾਲੇ ਦਿਨਾਂ ‘ਚ 12,000 ਪੰਜਾਬੀ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਨੂੰ ਅਪ੍ਰੈਲ ‘ਚ ਕਰੀਬ 88 ਫੀਸਦੀ ਤੱਕ ਮਾਲੀਆ ਘਾਟਾ ਝੱਲਣਾ ਪਿਆ ਹੈ। ਸੂਬੇ ਨੂੰ ਵੱਖ-ਵੱਖ ਟੈਕਸ ਮਾਲੀਆ ਤੋਂ ਕੋਈ ਆਮਦਨ ਨਹੀਂ ਆਈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ‘ਚ ਕੁੱਲ ਉਦਯੋਗਿਕ ਇਕਾਈਆਂ ਦਾ ਲਗਭਗ 1.5 ਹਿੱਸਾ ਹੀ ਕੰਮ ਕਰ ਰਿਹਾ ਹੈ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ