Sumedh Saini Latest News: ਕੋਰਟ ਨੇ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੰਦੇ ਹੋਏ ਗ਼ੈਰ-ਜ਼ਮਾਨਤੀ ਵਾਰੰਟ ਕੀਤਾ ਜਾਰੀ

court-issued-non-bailable-warrant-to-sumedh-saini
Sumedh Saini Latest News: ਬਹੁ ਚਰਿਚਤ ਬਲਵੰਤ ਸਿੰਘ ਮੁਲਤਾਨੀ ਅਗਵਾ ਅਤੇ ਕਤਲ ਮਾਮਲੇ ‘ਚ ਜ਼ਿਲ੍ਹਾ ਅਦਾਲਤ ਨੇ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਵੱਡਾ ਝਟਕਾ ਦਿੰਦੇ ਹੋਏ ਉਨ੍ਹਾਂ ਖਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸੁਮੇਧ ਸਿੰਘ ਸੈਣੀ ਨੂੰ ਗ੍ਰਿਫ਼ਤਾਰ ਕਰਕੇ 25 ਸਤੰਬਰ ਤੱਕ ਅਦਾਲਤ ‘ਚ ਪੇਸ਼ ਕੀਤਾ ਜਾਵੇ।

ਇਹ ਵੀ ਪੜ੍ਹੋ: Chandigarh Rape News: ਮੋਹਾਲੀ ਵਿੱਚ ਸੂਟਿੰਗ ਕਰਨ ਲਈ ਬੁਲਾ ਕੇ ਕੁੜੀ ਨਾਲ ਕੀਤਾ ਜ਼ਬਰ-ਜਨਾਹ

ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਦੀ ਪਟੀਸ਼ਨ ਰੱਦ ਹੋਣ ਤੋਂ ਬਾਅਦ ਸੈਣੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਪਰ ਉਨ੍ਹਾਂ ਦੇ ਵਕੀਲਾਂ ਵੱਲੋਂ ਲਾਈ ਗਈ ਪਟੀਸ਼ਨ ਕੁੱਝ ਦਸਤਾਵੇਜ਼ਾਂ ਦੀ ਕਮੀ ਕਾਰਨ ਰਹਿ ਗਈ ਸੀ। ਇਸ ਕਾਰਨ ਉਨ੍ਹਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਆਬਜੈਕਸ਼ਨ ਲਾ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਦੁਬਾਰਾ ਪਟੀਸ਼ਨ ਦਾਇਰ ਕਰਨੀ ਪਵੇਗੀ। ਸ਼ਨੀਵਾਰ ਅਤੇ ਐਤਵਾਰ ਛੁੱਟੀ ਹੋਣ ਕਾਰਨ ਸੋਮਵਾਰ ਨੂੰ ਹੀ ਸੈਣੀ ਦੀ ਪਟੀਸ਼ਨ ਲੱਗੇਗੀ। ਅਜਿਹੇ ‘ਚ ਪੰਜਾਬ ਪੁਲਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਹੋਰ ਸਮਾਂ ਮਿਲ ਗਿਆ ਹੈ।

Punjabi News  ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ