ਚੰਡੀਗੜ੍

Sumedh Saini News: ਸੁਮੇਧ ਸੈਣੀ ਘਿਰੇ ਕਸੂਤੇ, ਹਾਈਕੋਰਟ ਵਿੱਚ ਅੱਜ ਹੋਵੇਗੀ ਸੁਣਵਾਈ


Sumedh Saini News: ਸਾਬਕਾ ਡੀਜੀਪੀ ਸੁਮੇਧ ਸੈਣੀ ਕਸੂਤੇ ਘਿਰ ਗਏ ਹਨ। ਮੰਗਲਵਾਰ ਨੂੰ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਹੁਣ ਸਿਰਫ ਹਾਈਕੋਰਟ ‘ਤੇ ਟੇਕ ਹੈ। ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੈਣੀ ਦੀ ਮੁਕੱਦਮਾ ਰੱਦ ਕਰਾਉਣ ਵਾਲੀ ਪਟੀਸ਼ਨ ‘ਤੇ ਸੁਣਵਾਈ ਹੈ। ਸੈਣੀ ਨੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਨੂੰ ਰੱਦ ਕਰਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।

ਇਹ ਵੀ ਪੜ੍ਹੋ: Hemkunt Sahib Yatra 2020: ਹੇਮਕੁੰਟ ਸਾਹਿਬ ਦੀ ਯਾਤਰਾ ਹੋਵੇਗੀ 4 ਸਤੰਬਰ ਤੋਂ ਸ਼ੁਰੂ, ਕੋਵਿਡ-19 ਕਰ ਇਹਨਾਂ ਖ਼ਾਸ ਗੱਲਾਂ ਦਾ ਰੱਖਣਾ ਪਵੇਗਾ ਧਿਆਨ

ਸੈਣੀ ਨੇ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਇਹ 29 ਸਾਲ ਪੁਰਾਣਾ ਮਾਮਲਾ ਹੈ। ਇਸ ਸਬੰਧੀ ਪਹਿਲਾਂ ਉਨ੍ਹਾਂ ਖ਼ਿਲਾਫ਼ ਸੀਬੀਆਈ ਨੇ ਵੀ ਕੇਸ ਦਰਜ ਕੀਤਾ ਸੀ ਪਰ ਕੇਂਦਰੀ ਜਾਂਚ ਏਜੰਸੀ ਸੁਪਰੀਮ ਕੋਰਟ ਵਿੱਚ ਠੋਸ ਸਬੂਤ ਪੇਸ਼ ਨਹੀਂ ਕਰ ਸਕੀ। ਲਿਹਾਜ਼ਾ ਸੁਪਰੀਮ ਕੋਰਟ ਨੇ ਕੇਸ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਸੈਣੀ ਨੇ ਕਿਹਾ ਕਿ ਹੁਣ ਦਰਜ ਕੀਤਾ ਗਿਆ ਕੇਸ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ।

ਇਹ ਵੀ ਪੜ੍ਹੋ: Ganpati Visarjan in NawanShahr: ਨਵਾਂਸ਼ਹਿਰ ਵਿੱਚ ਗਣਪਤੀ ਵਿਸਰਜਨ ਦੌਰਾਨ ਹੋਈ ਇਕ ਨੌਜਵਾਨ ਦੀ ਮੌਤ

ਦੱਸ ਦਈਏ ਕਿ ਮੁਹਾਲੀ ਅਦਾਲਤ ਨੇ ਮੰਗਲਵਾਰ ਨੂੰ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੈਣੀ ਨੂੰ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਸੈਣੀ ਨੇ ਕੁਝ ਦਿਨ ਪਹਿਲਾਂ ਆਪਣੇ ਵਕੀਲ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਧਾਰਾ 302 ਵਿੱਚ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago