ਲੰਬੇ ਸਮੇਂ ਤੋਂ ਟਾਵਰ ‘ਤੇ ਚੜ੍ਹੇ ਅਤੇ ਭੁੱਖ ਹੜਤਾਲ ‘ਤੇ ਬੈਠੇ ਈ.ਟੀ.ਟੀ ਅਧਿਆਪਕ ( ETT Teachers protest ) ਆਗੂ ਸੁਰਿੰਦਰਪਾਲ ਸਿੰਘ (Surinderpal Singh )ਨੇ ਅੱਜ ਸਵੇਰੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਕੈਪਟਨ ਸੰਦੀਪ ਸੰਧੂ ਦੇ ਭਰੋਸੇ ਤੋਂ ਬਾਅਦ ਈਟੀਟੀ ਟੈੱਟ ਪਾਸ ਅਧਿਆਪਕ ਸੁਰਿੰਦਰਪਾਲ ਨੇ ਗਿਆਰਾਂ ਦਿਨਾਂ ਬਾਅਦ ਆਪਣਾ ਮਰਨ ਵਰਤ ਸਮਾਪਤ ਕੀਤਾ ਹੈ ਪਰ ਅਜੇ ਟਾਵਰ ‘ਤੇ ਹੀ ਰਹੇਗਾ।
ਈਟੀਟੀ ਅਧਿਆਪਕ ਯੂਨੀਅਨ ਆਗੂਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਚ ਬੀਤੇ ਕੱਲ੍ਹ ਸਹਿਮਤੀ ਬਣ ਗਈ ਸੀ। ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂ ਬੀਤੇ ਦਿਨੀਂ ਕੈਪਟਨ ਸੰਦੀਪ ਸੰਧੂ ਨਾਲ ਸੈਕਟਰੀਏਟ ਵਿਖੇ ਮਿਲੇ ਸਨ।
ਕੈਪਟਨ ਸੰਦੀਪ ਸੰਧੂ ਨਾਲ ਦੁਪਹਿਰੇ 2 ਵਜੇ ਚੰਡੀਗੜ੍ਹ ਦੇ ਪੰਜਾਬ ਸਿਵਲ ਸੈਕਟਰੀਏਟ ਵਿਖੇ ਮੁਲਾਕਾਤ ਕਰਨਗੇ। ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੀ ਇਸ ਮੀਟਿੰਗ ਵਿਚ ਮੌਜੂਦ ਰਹਿਣਗੇ। ਅਗਲੇ ਹਫ਼ਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਵੀ ਫਾਈਨਲ ਮੀਟਿੰਗ ਹੋ ਸਕਦੀ ਹੈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ