Farmer Protest News: ਖੇਤੀ ਦੇ ਨਵੇਂ ਕਾਨੂੰਨਾਂ ਖਿਲਾਫ ਇਕੱਠੇ ਹੋਏ ਕਿਸਾਨਾਂ ਨੇ 15 ਤੋਂ 20 ਸਤੰਬਰ ਤੱਕ ਕੀਤਾ ਧਰਨੇ ਦਾ ਐਲਾਨ

farmer-protest-against-agriculture-ordinance-bill

Farmer Protest News: ਕੇਂਦਰ ਸਰਕਾਰ ਵੱਲੋਂ ਸੋਮਵਾਰ ਨੂੰ ਲੋਕ ਸਭਾ ’ਚ ਖੇਤੀ ਸੈਕਟਰ ਨਾਲ ਜੁੜੇ ਤਿੰਨ ਬਿੱਲ ਪੇਸ਼ ਕਰਨ ਮਗਰੋਂ ਪੰਜਾਬ ਦੇ ਕਿਸਾਨਾਂ ਨੇ ਆਰ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਡੇ ਐਕਸ਼ਨ ਕਰ ਰਹੀਆਂ ਹਨ। ਦਸ ਕਿਸਾਨ ਜਥੇਬੰਦੀਆਂ ਨੇ ਸੂਬੇ ਵਿੱਚ 25 ਥਾਵਾਂ ਉੱਤੇ ਸੜਕਾਂ ਜਾਮ ਕਰ ਦਿੱਤੀਆਂ ਹਨ। ਬੀਕੇਯੂ (ਉਗਰਾਹਾਂ) ਨੇ ਪਟਿਆਲਾ ਤੇ ਬਾਦਲ ਪਿੰਡ ਵਿੱਚ 15 ਤੋਂ 20 ਸਤੰਬਰ ਤੱਕ ਪੱਕਾ ਮੋਰਚਾ ਖੋਲ੍ਹ ਦਿੱਤਾ ਹੈ।

ਇਹ ਵੀ ਪੜ੍ਹੋ: Bhulath Rape News: ਬਿਹਾਰ ਵਿਚ 3 ਬੱਚਿਆਂ ਦੇ ਪਿਓ ਨੇ 6 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ

ਉਧਰ, ਕਿਸਾਨਾਂ ਤੇ ਮਜ਼ਦੂਰਾਂ ਦਾ ਜੇਲ੍ਹ ਭਰੋ ਅੰਦੋਲਨ ਅੱਜ 9ਵੇਂ ਦਿਨ ਵੀ ਜਾਰੀ ਹੈ ਪਰ ਸਰਕਾਰ ਕਿਸਾਨਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਜੇਲ੍ਹ ਭਰੋ ਅੰਦੋਲਨ ਵਿੱਚ ਵੱਡੀ ਗਿਣਤੀ ਬੀਬੀਆਂ ਤੇ ਕਿਸਾਨ-ਮਜ਼ਦੂਰ ਪਹੁੰਚ ਰਹੇ ਹਨ। ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਆਰਡੀਨੈਂਸਾਂ ਨੂੰ ਕਾਨੂੰਨ ਬਣਾਉਣ ਲਈ ਲਿਆਂਦੇ ਬਿੱਲਾਂ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਸੰਸਦ ਮੈਂਬਰਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਗੰਭੀਰ ਹੈ ਤਾਂ ਹਰਸਿਮਰਤ ਬਾਦਲ ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿਵਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ: Jalandhar Murder News: ਜਲੰਧਰ ਦੇ ਵਿੱਚ ਹੋਇਆ ਪੁਲਿਸ ਮੁਲਾਜ਼ਮ ਦਾ ਕਤਲ, ਧੀ ਨੇ ਆਪਣੇ ਪਤੀ ਤੇ ਲਾਏ ਆਪਣੇ ਪਿਤਾ ਦਾ ਕਤਲ ਦਾ ਦੋਸ਼

ਇਸ ਦੇ ਨਾਲ ਹੀ ਦੇਸ਼ ਦੀਆਂ ਢਾਈ ਸੌ ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਦੇ ਸੱਦੇ ਉੱਤੇ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਵੀ ਸੰਘਰਸ਼ ਵਿੱਚ ਡਟ ਗਈਆਂ ਹਨ। ਉਨ੍ਹਾਂ ਨੇ ਸੋਮਵਾਰ ਨੂੰ ਬਰਨਾਲਾ, ਮੋਗਾ, ਪਟਿਆਲਾ, ਫਗਵਾੜਾ ਤੇ ਅੰਮ੍ਰਿਤਸਰ ’ਚ ਲਲਕਾਰ ਰੈਲੀਆਂ ਕਰਕੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਵਾਪਸ ਲੈਣ ਦੀ ਮੰਗ ਕੀਤੀ। ਜਥੇਬੰਦੀਆਂ ਨੇ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ 16 ਸਤੰਬਰ ਨੂੰ ਮੀਟਿੰਗ ਰੱਖ ਲਈ ਹੈ।

ਇਹ ਵੀ ਪੜ੍ਹੋ: Sonipat Viral News: ਸੋਨੀਪਤ ਦੇ ਲੁੱਟ ਖੋਹ ਕਰਨ ਵਾਲੇ ਗਿਰੋਹ ਦਾ ਹੋਇਆ ਪਰਦਾਫਾਸ਼, ਲਿਫ਼ਟ ਮੰਗ ਕੇ ਕਰਦੇ ਸਨ ਲੁੱਟ ਖੋਹ

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਲੱਖੋਵਾਲ, ਸਿੱਧੂਪੁਰ ਗਰੁੱਪ, ਬੀਕੇਯੂ (ਕਾਦੀਆਂ) ਦੋਆਬਾ ਕਿਸਾਨ ਸੰਘਰਸ਼ ਕਮੇਟੀ, ਬੀਕੇਯੂ (ਮਾਨਸਾ), ਇੰਡੀਅਨ ਫਾਰਮਰਜ਼ ਐਸੋਸੀਏਸ਼ਨ, ਗੰਨਾ ਸੰਘਰਸ਼ ਕਮੇਟੀ ਸਮੇਤ ਦਸ ਕਿਸਾਨ ਜਥੇਬੰਦੀਆਂ ਅੱਜ ਸੂਬੇ ਦੀਆਂ 25 ਥਾਵਾਂ ਉੱਤੇ ਮੁੱਖ ਸੜਕਾਂ ਜਾਮ ਕਰ ਰਹੀਆਂ ਹਨ।

Punjabi News  ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ