ਚੰਡੀਗੜ੍

Punjab Agriculture News: ਪਿਛਲੇ 5 ਸਾਲਾਂ ‘ਚ ਪਰਾਲੀ ਨੂੰ ਅੱਗ ਲਾਉਣ ਵਾਲੇ ਸੂਬੇ ਦੇ 7 ਜ਼ਿਲਿਆਂ ਦੇ ਕਿਸਾਨਾਂ ਨੂੰ ਹੋਇਆ 20 ਲੱਖ ਤੋਂ ਉੱਪਰ ਦਾ ਕਰਜ਼ਾ


Punjab Agriculture News: ਪੰਜਾਬ ਵਿਚ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਮਗਰੋਂ ਫੈਲਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੌਲ ਬੋਰਡ ਵਲੋਂ ਸਾਲ 2019 ‘ਚ ਹੀ ਨਹੀ ਸਗੋਂ, ਇਸ ਤੋਂ ਪਹਿਲਾਂ ਵੀ ਕਿਸਾਨਾਂ ਨੂੰ ਵੱਡੀ ਪੱਧਰ ‘ਤੇ ਜੁਰਮਾਨੇ ਕੀਤੇ ਗਏ ਹਨ। ਪਿਛਲੇ 5 ਸਾਲਾਂ ਦੌਰਾਨ ਰਾਜ ਦੇ ਸੱਤ ਜ਼ਿਲਿਆਂ ਵਿਚ ਕਣਕ ਅਤੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ 20 ਲੱਖ ਰੁਪਏ ਤੋਂ ਵੱਧ ਦੇ ਜੁਰਮਾਨੇ ਕੀਤੇ ਗਏ ਹਨ।

ਇਹ ਵੀ ਪੜ੍ਹੋ: Corona in Punjab: ਕਪੂਰਥਲਾ ਦੇ ਬਾਜ਼ਾਰ ਵਿੱਚ 500 ਰੁਪਏ ਦਾ ਨੋਟ ਮਿਲਣ ਤੇ ਇਲਾਕੇ ਵਿੱਚ ਸ਼ਹਿਰ ਦਾ ਮਾਹੌਲ

ਸਭ ਤੋਂ ਵੱਧ 12 ਲੱਖ 76 ਹਜ਼ਾਰ 300 ਰੁਪਏ ਦੇ ਜੁਰਮਾਨੇ ਗੁਰਦਾਸਪੁਰ ਜ਼ਿਲੇ ਦੇ ਕਿਸਾਨਾਂ ਨੂੰ ਕੀਤੇ ਗਏ ਹਨ। ਸਾਲ 2017, 2018 ਅਤੇ 2019 ਵਿਚ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਥਾਂ ਕਣਕ ਦੇ ਸੀਜਨ ਦੌਰਾਨ ਨਾੜ ਨੂੰ ਸਾੜਨ ਕਰਕੇ ਗੁਰਦਾਸਪੁਰ ਜ਼ਿਲੇ ਦੇ ਕਿਸਾਨਾਂ ਨੂੰ 11 ਲੱਖ 93 ਹਜ਼ਾਰ ਰੁਪਏ ਦਾ ਜੁਰਮਾਨਾ ਹੋਇਆ ਹੈ। ਸਭ ਤੋਂ ਘੱਟ 56667 ਰੁਪਏ ਦੇ ਜੁਰਮਾਨੇ ਪਟਿਆਲੇ ਜ਼ਿਲੇ ਅੰਦਰ ਹੋਏ ਹਨ।

ਆਰ.ਟੀ.ਆਈ.ਮਾਹਿਰ ਅਤੇ ਲੋਕ ਜਾਗ੍ਰਤਿ ਮੰਚ ਦੇ ਸੂਬਾ ਪ੍ਰਧਾਨ ਬ੍ਰਿਸ ਭਾਨ ਬੁਜਰਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਚਨਾ ਦੇ ਅਧਿਕਾਰ ਐਕਟ 2005 ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਵੱਖ-ਵੱਖ ਖੇਤਰੀ ਦਫਤਰਾਂ ਕੋਲੋਂ ਜਨਵਰੀ 2015 ਤੋਂ ਲੈ ਕੇ ਦਸੰਬਰ 2019 ਤੱਕ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਕੀਤੇ ਗਏ ਜੁਰਮਾਨਿਆਂ ਸਬੰਧੀ ਪੁੱਛਿਆ ਗਿਆ ਸੀ।

ਜਿਸਦੇ ਜਵਾਬ ਵਿਚ ਪ੍ਰਦੂਸ਼ਣ ਬੋਰਡ ਨੇ ਲਿਖਿਆ ਹੈ ਕਿ ਉਕਤ ਸਮੇਂ ਦੌਰਾਨ ਰਾਜ ਦੇ ਪਟਿਆਲਾ, ਮਾਨਸਾ, ਮੁਕਤਸਰ, ਬਠਿੰਡਾ,ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ ਅਤੇ ਗੁਰਦਾਸਪੁਰ ਦੇ ਕਿਸਾਨਾਂ ਨੂੰ 20 ਲੱਖ 38 ਹਜ਼ਾਰ 967 ਰੁਪਏ ਜੁਰਮਾਨਾ ਕੀਤਾ ਗਿਆ ਹੈ। ਗੁਰਦਾਸਪੁਰ ਜ਼ਿਲੇ ਅੰਦਰ ਸਾਲ 2017 ‘ਚ ਕਣਕ ਦਾ ਨਾੜ ਸਾੜਨ ਵਾਲੇ ਕਿਸਾਨਾਂ ਨੂੰ ਚਾਰ ਲੱਖ 93 ਹਜ਼ਾਰ ਰੁਪਏ, ਸਾਲ 2018 ‘ਚ ਇਕ ਲੱਖ ਰੁਪਏ, ਸਾਲ 2019 ‘ਚ 6 ਲੱਖ ਰੁਪਏ ਜੁਰਮਾਨਾ ਕੀਤਾ ਗਿਆ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago