ਚੰਡੀਗੜ੍ਹ: ਸੈਕਟਰ 49 ’ਚ ਪਾਰਟੀ ਦੌਰਾਨ ਚੱਲੀ ਗੋਲ਼ੀ, ਇੱਕ ਦੀ ਮੌਤ ਤੇ ਇੱਕ ਗੰਭੀਰ ਜ਼ਖ਼ਮੀ

one shot dead in chandigarh due to firing in party

ਸੰਕੇਤਕ ਤਸਵੀਰ

ਚੰਡੀਗੜ੍ਹ ਦੇ ਸੈਕਟਰ 49 ਵਿੱਚ ਜਨਮ ਦਿਨ ਦੀ ਪਾਰਟੀ ਤੋਂ ਬਾਅਦ ਗੋਲ਼ੀ ਚੱਲ ਗਈ। ਇਸ ਘਟਨਾ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇੱਕ ਹੋਰ ਜਣਾ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਸੈਕਟਰ 49 ਦੇ ਇੱਕ ਘਰ ਵਿੱਚ ਜਨਮ ਦਿਨ ਦੀ ਪਾਰਟੀ ਚੱਲ ਰਹੀ ਸੀ। ਪਾਰਟੀ ਦੌਰਾਨ ਦੋ ਧਿਰਾਂ ਵਿਚਾਲੇ ਆਪਸੀ ਰੰਜਿਸ਼ ਕਾਰਨ ਝਗੜਾ ਹੋ ਗਿਆ। ਇਸ ਪਿੱਛੋਂ ਦੋਵੇਂ ਧਿਰਾਂ ਥਾਣੇ ਪਹੁੰਚ ਗਈਆਂ।

ਝਗੜਾ ਇੰਨਾ ਵਧ ਗਿਆ ਕਿ ਥਾਣੇ ਜਾ ਕੇ ਵੀ ਦੋਵੇਂ ਧਿਰਾਂ ਸ਼ਾਂਤ ਨਾ ਹੋਈਆਂ। ਇਸ ਤੋਂ ਬਾਅਦ ਇੱਕ ਧਿਰ ਨੇ ਦੂਜੀ ਧਿਰ ਦੇ ਘਰ ਜਾ ਕੇ ਗੋਲ਼ੀਆਂ ਚਲਾ ਦਿੱਤੀਆਂ। ਇਸ ਨਾਲ ਦੂਜੀ ਧਿਰ ਦੇ ਇੱਕ ਸ਼ਖ਼ਸ ਦੀ ਮੌਤ ਹੋ ਗਈ।

Source:AbpSanjha