Gezette Holidays: ਕੈਪਟਨ ਸਰਕਾਰ ਨੇ ਕੀਤਾ ਗਜ਼ਟਿਡ ਛੁੱਟੀਆਂ ਦਾ ਐਲਾਨ

government-of-punjab-gazette-holiday

Gezette Holidays: ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ 8 ਅਪ੍ਰੈਲ ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ ਦਿਨ ਬੁੱਧਵਾਰ ਨੂੰ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 8 ਅਪ੍ਰੈਲ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।

ਇਹ ਵੀ ਪੜ੍ਹੋ: Corona in Punjab: ਪੰਜਾਬ ਵਿੱਚ Corona ਦਹਿਸ਼ਤ, ਜਲੰਧਰ ਦੇ ਵਿੱਚ ਇਕ ਹੋਰ ਪੋਜ਼ੀਟਿਵ ਕੇਸ ਆਇਆ ਸਾਹਮਣੇ

ਬੁਲਾਰੇ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਕੋਵਿਡ-19 ਦੀ ਸਥਿਤੀ ਨੂੰ ਦੇਖਦਿਆਂ ਪ੍ਰਸੋਨਲ ਵਿਭਾਗ ਵਲੋਂ ਬੀਤੀ 25 ਮਾਰਚ ਨੂੰ ਜਾਰੀ ਪੱਤਰ ‘ਚ ਦਰਸਾਏ ਜ਼ਰੂਰੀ ਸੇਵਾਵਾਂ ਨਾਲ ਜੁੜੇ ਵਿਭਾਗ/ਦਫ਼ਤਰ ਆਮ ਵਾਂਗ ਹੀ ਕੰਮ ਕਰਦੇ ਰਹਿਣਗੇ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ