AAP News: ਕੈਪਟਨ ਸਰਕਾਰ ਨੇ ਮੈਡੀਕਲ ਫੀਸਾਂ ਵਧਾ ਕੇ ਮਾੜੇ ਘਰਾਂ ਦੇ ਬੱਚਿਆਂ ਦੇ ਡਾਕਟਰ ਬਣਨ ਤੇ ਲਾਈ ਪਾਬੰਦੀ: ਮੀਤ ਹੇਅਰ

govt-has-increased-medical-colleges-fees
ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜਾਂ ਦੀਆਂ ਫ਼ੀਸਾਂ ‘ਚ 70 ਤੋਂ 80 ਪ੍ਰਤੀਸ਼ਤ ਵਾਧਾ ਕਰਕੇ ਅਸਿੱਧੇ ਤਰੀਕੇ ਨਾਲ ਆਮ ਘਰਾਂ ਦੇ ਬੱਚਿਆਂ ਦੇ ਡਾਕਟਰ ਬਣਨ ‘ਤੇ ਹੀ ਪਾਬੰਦੀ ਲਗਾ ਦਿੱਤੀ ਹੈ, ਕਿਉਂਕਿ ਆਮ ਘਰਾਂ ਦੇ ਬੱਚੇ ਐਨੀਆਂ ਮੋਟੀਆਂ ਫ਼ੀਸਾਂ ਅਦਾ ਨਹੀਂ ਕਰ ਸਕਦੇ। ਚੰਡੀਗੜ੍ਹ ‘ਚ ਮੀਡੀਆ ਨੂੰ ਸੰਬੋਧਨ ਕਰਦਿਆਂ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਅਤੇ ਪੰਜਾਬ ਦੇ ਜਨਰਲ ਸਕੱਤਰ ਦਿਨੇਸ਼ ਚੱਢਾ ਅਤੇ ਪੰਜਾਬ ਦੇ ਯੂਥ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਇਹ ਬਿਆਨ ਦੇ ਰਹੇ ਹਨ ਕਿ ਜਦੋਂ ਪ੍ਰਾਈਵੇਟ ਸਕੂਲਾਂ ‘ਚ ਬੱਚਿਆਂ ਦੀ ਪੜ੍ਹਾਈ ਲਈ ਮਾਤਾ-ਪਿਤਾ ਲੱਖਾਂ ਰੁਪਏ ਖ਼ਰਚ ਕਰਦੇ ਹਨ ਤਾਂ ਡਾਕਟਰ ਬਣਨ ਲਈ ਵੀ ਅਦਾ ਕਰ ਸਕਦੇ ਹਨ।

ਇਹ ਵੀ ਪੜ੍ਹੋ: Lockdown Updates: ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਪੰਜਾਬ ਵਿੱਚ ਵੱਧ ਸਕਦਾ

ਜਿਸ ਦਾ ਮਤਲਬ ਇਹ ਹੈ ਕਿ ਹੁਣ ਪ੍ਰਾਈਵੇਟ ਸਕੂਲਾਂ ‘ਚ ਮੋਟੀਆਂ ਫ਼ੀਸਾਂ ਅਦਾ ਕਰਨ ਵਾਲਿਆਂ ਨੂੰ ਹੀ ਸਰਕਾਰ ਡਾਕਟਰ ਬਣਾਏਗੀ। ਦੂਜੇ ਪਾਸੇ ਸਰਕਾਰੀ ਅਤੇ ਛੋਟੇ ਸਕੂਲਾਂ ‘ਚ ਪੜ੍ਹਨ ਵਾਲੇ ਗ਼ਰੀਬ, ਦਲਿਤ ਅਤੇ ਮੱਧ ਵਰਗੀ ਘਰਾਂ ਦੇ ਬੱਚਿਆਂ ਨੂੰ ਡਾਕਟਰ ਬਣਨ ਦਾ ਮੌਕਾ ਵੀ ਨਹੀਂ ਦੇ ਰਹੀ ਬੇਸ਼ੱਕ ਉਹ ਕਿੰਨੀ ਵੀ ਹੁਸ਼ਿਆਰ ਅਤੇ ਹੋਣਹਾਰ ਕਿਉਂ ਨਾ ਹੋਣ। ਉਨ੍ਹਾਂ ਕਿਹਾ ਕਿ 2010 ਦੇ ‘ਚ ਸਰਕਾਰੀ ਕਾਲਜਾਂ ਦੀ ਐੱਮ. ਬੀ. ਬੀ. ਐੱਸ. ਦੀ ਫ਼ੀਸ 13 ਹਜ਼ਾਰ ਰੁਪਏ ਸਾਲਾਨਾ ਸੀ, ਜੋ 10 ਸਾਲ ਬਾਅਦ ਅੱਜ 12 ਗੁਣਾ ਵਧਾ ਕੇ 1 ਲੱਖ 56 ਹਜ਼ਾਰ ਰੁਪਏ ਸਾਲਾਨਾ ਕਰ ਦਿੱਤੀ ਹੈ। ਜਦਕਿ ਇਨ੍ਹਾਂ ਵਰ੍ਹਿਆਂ ‘ਚ ਡਾਕਟਰਾਂ ਦੀਆਂ ਤਨਖ਼ਾਹਾਂ ਅਤੇ ਸਟਾਈਫਨ ‘ਚ ਨਾ-ਮਾਤਰ ਵਾਧਾ ਕੀਤਾ ਗਿਆ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ