ਚੰਡੀਗੜ੍

Sumedh Saini Latest News: ਹਾਈਕੋਰਟ ਨੇ ਸੁਮੇਧ ਸੈਣੀ ਨੂੰ ਦਿੱਤਾ ਵੱਡਾ ਝਟਕਾ, ਸਾਰੀਆਂ ਪੁਟੀਸ਼ਨਾਂ ਕੀਤੀਆਂ ਰੱਦ


Sumedh Saini Latest News: ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਮੁਲਤਾਨੀ ਲਾਪਤਾ ਕੇਸ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਦੋਵੇਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ। ਸੈਣੀ ਨੇ ਅਗਾਊਂ ਜ਼ਮਾਨਤ ਤੇ ਕੇਸ ਰੱਦ ਕਰਨ ਲਈ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸੋਮਵਾਰ ਨੂੰ ਜਸਟਿਸ ਫਤਿਹਦੀਪ ਸਿੰਘ ਦੇ ਇਕਹਿਰੇ ਬੈਂਚ ਨੇ ਸੈਣੀ ਦੀ ਅਗਾਊਂ ਜ਼ਮਾਨਤ ਬਾਰੇ ਸੁਣਵਾਈ ਕਰਦਿਆਂ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਵੇਲੇ ਸੈਣੀ ਰੂਪੋਸ਼ ਹੈ।

ਇਹ ਵੀ ਪੜ੍ਹੋ: ਦੁਬਈ ‘ਚ ਭਾਰਤੀ ਸਿੱਖ ਨੌਜਵਾਨ ਦੀ ਚਮਕੀ ਕਿਸਮਤ, 10 ਮਿਲਿਅਨ ਦਾ ਜਿੱਤਿਆ ਇਨਾਮ

ਪੁਲਿਸ ਉਸ ਦੀ ਗ੍ਰਿਫਤਾਰੀ ਲਈ ਛਾਪੇ ਮਾਰ ਰਹੀ ਹੈ। ਦੱਸ ਦਈਏ ਕਿ ਸੁਮੇਧ ਸੈਣੀ ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਸੈਣੀ ਨੂੰ ਹਾਈਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ ਜਿਸ ਕਰਕੇ ਹੁਣ ਉਸ ਦੀ ਗ੍ਰਿਫਤਾਰੀ ਤੈਅ ਹੈ। ਅਦਾਲਤ ਨੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਦੀ ਜਾਂਚ ਪੰਜਾਬ ਪੁਲਿਸ ਤੋਂ ਵਾਪਸ ਲੈ ਕੇ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਹਵਾਲੇ ਕਰਨ ਦੇ ਮਾਮਲੇ ਬਾਰੇ ਅਪੀਲ ਵੀ ਰੱਦ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੇ 3803 ਮੁਲਾਜ਼ਮ ਆਏ ਕਰੋਨਾ ਵਾਇਰਸ ਦੀ ਚਪੇਟ ਚ’, 20 ਦੀ ਹੋਈ ਮੌਤ

ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਪਹਿਲਾਂ ਜਸਟਿਸ ਸੁਵੀਰ ਸਹਿਗਲ ਨੇ ਸਾਬਕਾ ਪੁਲਿਸ ਮੁਖੀ ਦੇ ਕੇਸ ਤੋਂ ਖ਼ੁਦ ਨੂੰ ਵੱਖ ਕਰ ਲਿਆ ਸੀ, ਜਿਸ ਕਾਰਨ ਸੋਮਵਾਰ ਜਸਟਿਸ ਫਤਿਹਦੀਪ ਸਿੰਘ ਦੇ ਇਕਹਿਰੇ ਬੈਂਚ ਨੇ ਸੈਣੀ ਦੀ ਅਗਾਊਂ ਜ਼ਮਾਨਤ ਤੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਦਰਜ ਅਪਰਾਧਿਕ ਕੇਸ ਦੀ ਜਾਂਚ ਪੰਜਾਬ ਪੁਲਿਸ ਤੋਂ ਵਾਪਸ ਲੈ ਕੇ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਹਵਾਲੇ ਕਰਨ ਦੇ ਮਾਮਲੇ ਦੀ ਸੁਣਵਾਈ ਕੀਤੀ। ਦੋਵੇਂ ਮਾਮਲਿਆਂ ਬਾਰੇ ਅਦਾਲਤ ਵਿੱਚ ਕਰੀਬ ਪੌਣੇ ਪੰਜ ਘੰਟੇ ਲਗਾਤਾਰ ਸੁਣਵਾਈ ਚੱਲੀ। ਜੱਜ ਨੇ ਸੁਣਵਾਈ ਮਗਰੋਂ ਫੈਸਲਾ ਰਾਖਵਾਂ ਰੱਖ ਲਿਆ ਸੀ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago