Corona in Chandgarh: ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਦੀ ਖ਼ਬਰ, ਹਾਕੀ ਖਿਡਾਰੀ ਬਲਬੀਰ ਸਿੰਘ ਦੀ ਰਿਪੋਰਟ ਆਈ CoronaNegative

hockey-player-balbir-senior-in-critical-condition

Corona in Chandgarh: ਆਪਣੇ ਜ਼ਮਾਨੇ ਦੇ ਧਾਕੜ ਹਾਕੀ ਖਿਡਾਰੀ ਤੇ ਓਲੰਪਿਕ ‘ਚ 3 ਵਾਰ ਦੇ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਇਸ ਵੇਲੇ ਨਾਜ਼ੁਕ ਬਣੀ ਹੋਈ ਹੈ। ਇਹ ਜਾਣਕਾਰੀ 96 ਸਾਲਾ ਧਾਕੜ ਬਲਬੀਰ ਸੀਨੀਅਰ ਦੇ ਦੋਹਤੇ ਕਬੀਰ ਨੇ ਦਿੱਤੀ ਹੈ। ਜਾਣਕਾਰੀ ਮੁਤਾਬਕ ਬਲਬੀਰ ਸਿੰਘ ਨੂੰ ਨਿਮੋਨੀਆ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ, ਹਾਲਾਂਕਿ ਜਦੋਂ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਤਾਂ ਉਸ ਦੇ ਮੁਕਾਬਲੇ ਸਥਿਤੀ ਥੋੜ੍ਹੀ ਬਿਹਤਰ ਹੋਈ ਹੈ।

ਇਹ ਵੀ ਪੜ੍ਹੋ: Corona in Mohali: Corona ਦੀ ਲਾਗ ਨੂੰ ਲੈ ਕੇ ਮੋਹਾਲੀ ਦੇ ਲੋਕਾਂ ਦੇ ਲਈ ਰਾਹਤ ਦੀ ਖ਼ਬਰ, 90 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ

Coronavirus ਦੇ ਲਗਾਤਾਰ ਵੱਧ ਰਹੇ ਫੈਲਾਅ ਦੇ ਚੱਲਦਿਆਂ ਬਲਬੀਰ ਸੀਨੀਅਰ ਨੂੰ ਜਦੋਂ ਹਸਪਤਾਲ ‘ਚ ਭਰਤੀ ਕੀਤਾ ਗਿਆ ਸੀ ਤਾਂ ਡਾਕਟਰਾਂ ਵਲੋਂ ਉਨ੍ਹਾਂ ਦੇ ਵੀ ਕੋਰੋਨਾ ਟੈਸਟ ਲਏ ਗਏ ਸਨ ਪਰ ਉਨ੍ਹਾਂ ਦੀ Corona ਰਿਪੋਰਟ ਨੈਗੇਟਿਵ ਆਈ ਹੈ। ਬਲਬੀਰ ਸੀਨੀਅਰ ਨੂੰ ਸੈਕਟਰ-36 ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਨਿੱਜੀ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਹ ਆਪਣੀ ਬੇਟੀ ਸੁਸ਼ਬੀਰ ਅਤੇ ਕਬੀਰ ਨਾਲ ਰਹਿੰਦੇ ਹਨ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ