Jarnail Singh Suspended News: ਦੇਵੀ ਦੇਵਤਿਆਂ ਤੇ ਟਿੱਪਣੀ ਕਰਨ ਤੇ ਆਪ ਨੇ ਜਰਨੈਲ ਸਿੰਘ ਨੂੰ ਪਾਰਟੀ ਵਿੱਚੋਂ ਕੱਢਿਆ ਬਾਹਰ

jarnail-singh-is-suspended-from-aap

Jarnail Singh Suspended News: ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਾਬਕਾ ਇੰਚਾਰਜ ਅਤੇ ਲੰਬੀ ਤੋਂ ਚੋਣ ਲੜਨ ਵਾਲੇ ਜਰਨੈਲ ਸਿੰਘ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿਤਾ ਗਿਆ। ਉਨ੍ਹਾਂ ’ਤੇ ਹਿੰਦੂ ਦੇਵੀ-ਦੇਵਤਿਆਂ ਪ੍ਰਤੀ ਗਲਤ ਸ਼ਬਦਾਵਲੀ ਇਸਤੇਮਾਲ ਕਰਨ ਦਾ ਦੋਸ਼ ਹੈ। ਉਨ੍ਹਾਂ ਇਹ ਟਿੱਪਣੀ 11 ਅਗਸਤ ਨੂੰ ਆਪਣੇ ਟਵਿੱਟਰ ਅਕਾਊਂਟ ਤੋਂ ਇਕ ਭਾਈਚਾਰੇ ਦੇ ਦੇਵੀ-ਦੇਵਤਿਆਂ ‘ਤੇ ਕੀਤੀ ਸੀ।

ਇਹ ਵੀ ਪੜ੍ਹੋ: Sukhpal Khaira News: ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਕੈਪਟਨ ਅਤੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਘਟਨਾਕ੍ਰਮ ਦੀ ਪੁਸ਼ਟੀ ਕਰਦਿਆਂ ਪੰਜਾਬ ਮਾਮਲਿਆਂ ਦੇ ਮੌਜੂਦਾ ਇੰਚਾਰਜ ਅਤੇ ਦਿੱਲੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਪਾਰਟੀ ਦੇ ਧਿਆਨ ‘ਚ ਜਦੋਂ ਇਹ ਮਾਮਲਾ ਆਇਆ ਤਾਂ ਪਾਰਟੀ ਨੇ ਤੁਰੰਤ ਕਾਰਵਾਈ ਕੀਤੀ। ਇਸ ਦੇ ਨਾਲ ਹੀ ਜਰਨੈਲ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਹੋਏ ਜਰਨੈਲ ਸਿੰਘ ਦਾ ਕਹਿਣਾ ਹੈ ਕਿ 11 ਅਗਸਤ ਨੂੰ ਉਨ੍ਹਾਂ ਦਾ ਪੁੱਤਰ ਫੋਨ ਰਾਹੀਂ ਆਨਲਾਈਨ ਕਲਾਸ ਲਗਾ ਰਿਹਾ ਸੀ, ਉਸ ਦੀ ਗਲਤੀ ਕਾਰਨ ਇਹ ਟਵੀਟ ਹੋ ਗਿਆ, ਜਦੋਂ ਕਿ ਉਨ੍ਹਾਂ ਨੂੰ ਵੀ ਇਸ ਗੱਲ ਦਾ ਅਚਾਨਕ ਪਤਾ ਲੱਗਿਆ। ਉਨ੍ਹਾਂ ਕਿਹਾ ਕਿ ਮੈਂ ਸਾਰੇ ਧਰਮਾਂ ਦਾ ਸਨਮਾਨ ਕਰਦਾ ਹਾਂ ਅਤੇ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸਿਧਾਂਤਾਂ ’ਤੇ ਚੱਲਣ ‘ਚ ਵਿਸ਼ਵਾਸ ਰੱਖਦਾ ਹਾਂ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ Youtube ਤੇ FOLLOW ਕਰੋ