ਚੰਡੀਗੜ੍

Chandigarh Murder News: ਚੰਡੀਗੜ੍ਹ ਵਿੱਚ ਹੋਈ ਵੱਡੀ ਵਾਰਦਾਤ, ਕੋਠੀ ਤੇ ਕਬਜ਼ਾ ਕਰਨ ਲਈ ਕੀਤਾ ਵਕੀਲ ਦਾ ਕਤਲ

Chandigarh Murder News: ਅਦਾਲਤੀ ਕੇਸਾਂ ਦਾ ਝੰਜਟ ਖ਼ਤਮ ਕਰਨ ਅਤੇ ਕੋਠੀ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਇਕ ਵਕੀਲ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਔਡੀ ਗੱਡੀ ਸਮੇਤ ਭਾਖੜਾ ਨਹਿਰ ‘ਚ ਸੁੱਟਣ ਦੇ ਮਾਮਲੇ ‘ਚ ਮੋਰਿੰਡਾ ਪੁਲਸ ਨੇ ਕੁਝ ਹੀ ਘੰਟੇ ਬਾਅਦ ਮੁਲਜ਼ਮ ਗੁਰਮੇਲ ਸਿੰਘ ਅਤੇ ਰਾਜਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਨਹਿਰ ’ਚੋਂ ਉਪਰੋਕਤ ਗੱਡੀ ਨੂੰ ਬਰਾਮਦ ਕਰ ਲਿਆ ਅਤੇ ਮ੍ਰਿਤਕ ਕੁਲਬੀਰ ਸਿੰਘ ਦੀ ਲਾਸ਼ ਭਾਖੜਾ ਨਹਿਰ ‘ਚੋਂ ਪਟਿਆਲਾ ਨੇੜਿਓਂ ਬਰਾਮਦ ਕੀਤੀ।

ਇਹ ਵੀ ਪੜ੍ਹੋ: Chandigarh Suicide News: ਪੰਜਾਬ ਐਮਐਲਏ ਹੋਸਟਲ ਦੇ ਬਾਹਰ ਪੰਜਾਬ ਪੁਲਿਸ ਕਾਂਸਟੇਬਲ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਇਸ ਸਬੰਧੀ ਜ਼ਿਲ੍ਹਾ ਪੁਲਸ ਮੁਖੀ ਅਖਿਲ ਚੌਧਰੀ ਨੇ ਦੱਸਿਆ ਕਿ ਗੁਰਜੰਟ ਸਿੰਘ ਵਾਸੀ ਡੇਰਾਬੱਸੀ ਨੇ ਮੁੱਖ ਅਫਸਰ ਥਾਣਾ ਸਦਰ ਮੋਰਿੰਡਾ ਐੱਸ. ਆਈ. ਸਿਮਰਨਜੀਤ ਸਿੰਘ ਕੋਲ ਬਿਆਨ ਦਰਜ ਕਰਵਾਏ ਸਨ ਕਿ ਉਸ ਦੇ ਭਰਾ ਕੁਲਬੀਰ ਸਿੰਘ ਦਾ ਇਕ ਚੰਡੀਗੜ੍ਹ ਵਾਲੀ ਕੋਠੀ ਸਬੰਧੀ ਖਰੜ ਦੀ ਅਦਾਲਤ ਵਿਖੇ ਸਿਵਲ ਕੇਸ ਚੱਲਦਾ ਹੈ। ਉਸ ਦਾ ਭਰਾ ਕੁਲਬੀਰ ਸਿੰਘ ਆਪਣੇ ਪਰਿਵਾਰਕ ਮੈਂਬਰਾਂ ਨੂੰ 31 ਜੁਲਾਈ ਨੂੰ ਲਗਭਗ 10 ਵਜੇ ਸਵੇਰੇ ਆਪਣੀ ਔਡੀ ਗੱਡੀ ’ਤੇ ਸਵਾਰ ਹੋ ਕੇ ਪਿੰਡ ਧਨੌਰੀ ਵਿਖੇ ਕੋਠੀ ਦੇ ਕੇਸ ਸਬੰਧੀ ਜਾਣ ਲਈ ਕਹਿ ਕੇ ਆਇਆ ਸੀ, ਜੋ ਘਰ ਵਾਪਸ ਨਹੀਂ ਗਿਆ ਤੇ ਉਸ ਨੇ ਫੋਨ ਨਹੀਂ ਚੁੱਕਿਆ।

ਉਸ ਨੇ ਪਿੰਡ ਧਨੌਰੀ ਜਾ ਕੇ ਪੜਤਾਲ ਕੀਤੀ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਦਾ ਭਰਾ 31 ਜੁਲਾਈ ਨੂੰ ਪਿੰਡ ਧਨੌਰੀ ਆਇਆ ਸੀ ਅਤੇ ਗੁਰਮੇਲ ਸਿੰਘ ਉਰਫ ਰੋਡੂ ਪੁੱਤਰ ਸੋਹਣ ਸਿੰਘ ਅਤੇ ਰਾਜਵਿੰਦਰ ਸਿੰਘ ਉਰਫ਼ ਰਤਨਾ ਪੁੱਤਰ ਜਰਨੈਲ ਸਿੰਘ ਵਾਸੀ ਧਨੌਰੀ ਨੂੰ ਉਨ੍ਹਾਂ ਦੇ ਘਰ ਮਿਲਿਆ ਸੀ, ਜਿਸ ਤੋਂ ਬਾਅਦ ਉਸ ਦੇ ਭਰਾ ਦਾ ਕੋਈ ਥਹੁ-ਪਤਾ ਨਹੀਂ ਲੱਗਿਆ। ਉਸ ਨੇ ਆਪਣੇ ਬਿਆਨਾਂ ‘ਚ ਕਿਹਾ ਕਿ ਉਸ ਨੂੰ ਯਕੀਨ ਹੈ ਕਿ ਗੁਰਮੇਲ ਸਿੰਘ ਉਰਫ਼ ਰੋਡਾ ਪੁੱਤਰ ਸੋਹਣ ਸਿੰਘ ਅਤੇ ਰਾਜਵਿੰਦਰ ਸਿੰਘ ਉਰਫ਼ ਰਤਨਾ ਪੁੱਤਰ ਜਰਨੈਲ ਸਿੰਘ ਵਾਸੀ ਧਨੌਰੀ, ਇਕ ਸਰਦਾਰ ਅਤੇ ਅਣਪਛਾਤੇ ਵਿਅਕਤੀਆਂ ਨੇ ਕੋਠੀ ਦੇ ਝਗੜੇ ਸਬੰਧੀ ਲਾਲਚ ਦੇ ਵੱਸ ‘ਚ ਪੈ ਕੇ ਉਸ ਦੇ ਭਰਾ ਕੁਲਬੀਰ ਸਿੰਘ ਦਾ ਕਤਲ ਕਰ ਕੇ ਉਸ ਦੀ ਲਾਸ਼ ਅਤੇ ਕਾਰ ਨੂੰ ਖੁਰਦ-ਬੁਰਦ ਕਰ ਦਿੱਤਾ ਹੈ, ਜਿਸ ’ਤੇ ਮੋਰਿੰਡਾ ਪੁਲਸ ਥਾਮਾ ਸਦਰ ਵਲੋਂ 2 ਅਗਸਤ 2020 ਨੂੰ ਮੁਕੱਦਮਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Chandigarh Road Accident News: ਚੰਡੀਗੜ੍ਹ ਸੈਕਟਰ 19/20 ਸੈਕਟਰ ਦੇ ਡਿਵਾਈਡਿੰਗ ਰੋਡ ਤੇ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕ ਹੋਏ ਜ਼ਖਮੀ

ਇਸ ਸਬੰਧੀ ਡੀ. ਐੱਸ. ਪੀ. ਸੁਖਜੀਤ ਸਿੰਘ ਵਿਰਕ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਕੁਲਬੀਰ ਸਿੰਘ ਦੀ ਚੰਡੀਗੜ੍ਹ ਵਾਲੀ ਕੋਠੀ ਹਾਸਲ ਕਰਨ ਲਈ ਅਤੇ ਅਦਾਲਤੀ ਕੇਸਾਂ ਦਾ ਝੰਜਟ ਖ਼ਤਮ ਕਰਨ ਦੀ ਨੀਅਤ ਨਾਲ ਉਸ ਦਾ ਕਤਲ ਕਰ ਕੇ ਉਸ ਦੀ ਲਾਸ਼ ਸਮੇਤ ਉਸ ਦੀ ਔਡੀ ਗੱਡੀ ਨੂੰ ਭਾਖੜਾ ਨਹਿਰ ‘ਚ ਸੁੱਟ ਦਿੱਤਾ। ਉੱਧਰ ਮੋਰਿੰਡਾ ਪੁਲਸ ਵੱਲੋਂ ਕੁਝ ਘੰਟੇ ਬਾਅਦ ਹੀ ਦੋਸ਼ੀ ਗੁਰਮੇਲ ਸਿੰਘ ਉਰਫ ਰੋਡੂ ਅਤੇ ਰਾਜਵਿੰਦਰ ਸਿੰਘ ਉਰਫ਼ ਰਤਨਾਂ ਨੂੰ ਗ੍ਰਿਫਤਾਰ ਕਰ ਕੇ ਇਨ੍ਹਾਂ ਦੀ ਨਿਸ਼ਾਨਦੇਹੀ ’ਤੇ ਭਾਖੜਾ ਨਹਿਰ ‘ਚੋਂ ਉਪਰੋਕਤ ਗੱਡੀ ਨੂੰ ਬਰਾਮਦ ਕੀਤਾ ਗਿਆ, ਜਦੋਂ ਕਿ ਮ੍ਰਿਤਕ ਦੀ ਕੁਲਬੀਰ ਸਿੰਘ ਦੀ ਲਾਸ਼ ਭਾਖੜਾ ਨਹਿਰ ‘ਚੋਂ ਪਟਿਆਲਾ ਨੇੜਿਓਂ ਬਾਅਦ ਸ਼ਨਾਖ਼ਤ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕਰ ਕੇ ਇਨ੍ਹਾਂ ਦਾ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰਨਾਂ ਨੂੰ ਵੀ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ।

Chandigarh News in Punjabi ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago